07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਕਾਸਮੈਟੋਲੋਜੀ ਦੇ ਨਤੀਜਿਆਂ ’ਚ ਸ਼ਹਿਜ਼ਾਦਾ ਨੰਦ ਕਾਲਜ ਦੀ ਸ਼ਾਨਦਾਰ ਕਾਰਗੁਜ਼ਾਰੀ

ਅੰਮ੍ਰਿਤਸਰ, 6 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਦੇ ਸਰਟੀਫਿਕੇਟ ਕੋਰਸ ਇਨ ਕਾਸਮੈਟੋਲੋਜੀ ਦੇ ਮਈ 2026 ਦੀ ਪ੍ਰੀਖਿਆ ਦੇ ਐਲਾਨੇ ਨਤੀਜਿਆਂ ’ਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਨਤੀਜਿਆਂ ’ਚ ਦੀਆ ਹੰਸ ਨੇ 9.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਅੰਮ੍ਰਿਤਸਰ, 6 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਦੇ ਸਰਟੀਫਿਕੇਟ ਕੋਰਸ ਇਨ ਕਾਸਮੈਟੋਲੋਜੀ ਦੇ ਮਈ 2026 ਦੀ ਪ੍ਰੀਖਿਆ ਦੇ ਐਲਾਨੇ ਨਤੀਜਿਆਂ ’ਚ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਨਤੀਜਿਆਂ ’ਚ ਦੀਆ ਹੰਸ ਨੇ 9.00 ਐੱਸ. ਜੀ. ਪੀ. ਏ. ਹਾਸਲ ਕਰਕੇ ਕਾਲਜ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ। ਪ੍ਰਿਆ ਅਤੇ ਮਨਪ੍ਰੀਤ ਕੌਰ ਨੇ 8.50 ਐੱਸ. ਜੀ. ਪੀ. ਏ. ਦੇ ਨਾਲ ਦੂਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਤਨੀਸ਼ਾ ਨੇ 8.25 ਐੱਸ. ਜੀ. ਪੀ. ਏ. ਪ੍ਰਾਪਤ ਕਰਕੇ ਆਪਣੀ ਸ਼ਾਨਦਾਰ ਅਕਾਦਮਿਕ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ’ਤੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੁਸ਼ਮਾ ਮਹਿਰਾ, ਡਾਇਰੈਕਟਰ ਚਮਨ ਲਾਲ ਅਤੇ ਪ੍ਰਿੰਸੀਪਲ ਡਾ. ਰੀਨਾ ਤਲਵਾੜ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਨਤੀਜਾ ਵਿਦਿਆਰਥਣਾਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਯੋਗ ਰਹਿਨੁਮਾਈ ਦਾ ਪ੍ਰਤੀਕ ਹੈ। ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ ਨੇ ਵਿਦਿਆਰਥਣਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਭਵਿੱਖ ’ਚ ਵੀ ਇਸੇ ਤਰ੍ਹਾਂ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ਼ਹਿਜ਼ਾਦਾ ਨੰਦ ਕਾਲਜ ਦੀ ਪ੍ਰਿੰਸੀਪਲ ਡਾ. ਰੀਨਾ ਤਲਵਾੜ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਸਚਿਨ ਪਾਇਲਟ ਨੂੰ ਪੰਜਾਬ ਮਸਲਿਆਂ ਦਾ ਇੰਚਾਰਜ ਨਿਯੁਕਤ ਕਰਨ ’ਤੇ ਕਰਨ ਬੁਰਜ ਨੇ ਕੀਤਾ ਸਵਾਗਤ
Ad Position 24