ਡੀ.ਏ.ਵੀ. ਕਾਲਜ ਦੀ ਸੋਸ਼ਲ ਮੀਡੀਆ ਟੀਮ ਹੋਈ ਦਾ ਸਨਮਾਨ
ਅੰਮ੍ਰਿਤਸਰ, 10 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ.
ਅੰਮ੍ਰਿਤਸਰ, 10 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ, ਅੰਮ੍ਰਿਤਸਰ ਦੀ ਸਵੀਪ ਸੋਸ਼ਲ ਮੀਡੀਆ ਟੀਮ ਨੂੰ ਏ.ਡੀ.ਸੀ. (ਜਨਰਲ) ਪੱਲਵੀ ਮਿਸ਼ਰਾ (ਆਈ.ਏ.ਐਸ.) ਅਤੇ ਰਾਜਿੰਦਰ ਸਿੰਘ , ਤਹਿਸੀਲਦਾਰ ਵਲੋਂ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸੋਸ਼ਲ ਮੀਡੀਆ ‘ਤੇ ਸਵੀਪ ਗਤੀਵਿਧੀਆਂ ਨੂੰ ਉਜਾਗਰ ਕਰਨ ‘ਚ ਉਨ੍ਹਾਂ ਦੇ ਸ਼ਾਨਦਾਰ ਕੰਮ ਲਈ ਦਿੱਤਾ ਗਿਆ। ਸਮਾਗਮ ਦੌਰਾਨ, ਇਹ ਸਨਮਾਨ ਵਿਭਾਗ ਮੁਖੀ ਪ੍ਰੋ. ਸੰਦੀਪ ਕੁਮਾਰ ਸ਼ਰਮਾ, ਪ੍ਰੋ. ਸ਼ਿਵ ਕੁਮਾਰ ਅਤੇ ਵਿਦਿਆਰਥੀਆਂ ਤਨਿਸ਼ਕ ਕਸ਼ਯਪ, ਹਾਰਦਿਕ ਬਾਵਾ, ਰੁਹਾਨ ਭਾਸਕਰ, ਸਾਰਥਕ ਸ਼ਰਮਾ ਅਤੇ ਆਸਥਾ ਖੰਨਾ ਸ਼ਰਮਾ ਨੂੰ ਦਿੱਤਾ ਗਿਆ। ਇਨ੍ਹਾਂ ਸਾਰਿਆਂ ਨੇ ਸੋਸ਼ਲ ਮੀਡੀਆ ਰਾਹੀਂ ਵੋਟਰ ਜਾਗਰੂਕਤਾ ਵਧਾਉਣ ‘ਚ ਅਹਿਮ ਭੂਮਿਕਾ ਨਿਭਾਈ। ਇਸ ਪ੍ਰਾਪਤੀ ‘ਤੇ ਖੁਸ਼ੀ ਜ਼ਾਹਰ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਵੋਟਰ ਜਾਗਰੂਕਤਾ ਵਧਾਉਣਾ ਲੋਕਤੰਤਰ ‘ਚ ਭਾਗੀਦਾਰੀ ਵਧਾਉਣ ਵੱਲ ਇਕ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਨੇ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ ।