11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸਬ-ਡਵੀਜ਼ਨ ਰਾਜਾਸਾਂਸੀ ਦੀ ਪੁਲਿਸ ਵਲੋਂ ਤਿੰਨ ਵਿਦੇਸ਼ੀ ਪਿਸਤੌਲਾਂ, ਮੈਗਜ਼ੀਨਾਂ ਅਤੇ ਜਿੰਦਾ ਕਾਰਤੂਸਾਂ ਸਮੇਤ ਦੋ ਨੌਜਵਾਨ ਕਾਬੂ

ਅਜਨਾਲਾ, ਰਾਜਾਸਾਂਸੀ, ਚੋਗਾਵਾਂ, 10 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਕਲਸੀ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ. ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਅਜਨਾਲਾ, ਰਾਜਾਸਾਂਸੀ, ਚੋਗਾਵਾਂ, 10 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਗੁਰਵਿੰਦਰ ਸਿੰਘ ਕਲਸੀ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ. ਰਾਜਾਸਾਂਸੀ ਜਗਬੀਰ ਸਿੰਘ ਔਲਖ ਦੀ ਅਗਵਾਈ ’ਚ ਪੁਲਸ ਵਲੋਂ ਨਸ਼ਿਆਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ 2 ਨੌਜਵਾਨਾਂ ਨੂੰ 3 ਵਿਦੇਸ਼ੀ ਪਿਸਟਲਾਂ ਸਮੇਤ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਹੈ।ਥਾਣਾ ਰਾਜਾਸਾਂਸੀ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਨੇ ਦੱਸਿਆ ਕਿ ਥਾਣਾ ਲੋਪੋਕੇ ਵਿਖੇ ਤਾਇਨਾਤ ਏ.ਐੱਸ.ਆਈ. ਗੁਰਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਭੈੜੇ ਪੁਰਸ਼ਾਂ ਦੀ ਤਲਾਸ਼ ਵਿਚ ਜਦ ਰਣੀਕੇ ਰੋਡ ਚੋਗਾਵਾਂ ਵਿਖੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰ ਰਹੀ ਸੀ ਤਾਂ ਡਰੇਨ ਦੀ ਖੱਬੇ ਪਾਸੇ ਦੀ ਪਟੜੀ ਵਲੋਂ ਇਕ ਮੋਨਾ ਨੌਜਵਾਨ ਆਪਣੇ ਹੱਥ ਵਿਚ ਵਜ਼ਨਦਾਰ ਲਿਫ਼ਾਫ਼ਾ ਫੜੀ ਤੁਰਿਆ ਆਉਂਦਾ ਦਿਖਾਈ ਦਿੱਤਾ ਜਦ ਪੁਲਸ ਪਾਰਟੀ ਵਲੋਂ ਉਕਤ ਨੌਜਵਾਨ ਨੂੰ ਰੋਕ ਕੇ ਲਿਫ਼ਾਫ਼ੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 2 ਵਿਦੇਸ਼ੀ ਪਿਸਟਲ 2 ਮੈਗਜ਼ੀਨ ਖਾਲੀ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਪਿਸਟਲਾਂ ਸਮੇਤ ਕਾਬੂ ਨੌਜਵਾਨ ਦੀ ਪਹਿਚਾਣ ਕਰਨਜੀਤ ਸਿੰਘ ਉਰਫ਼ ਕਰਨ ਪੁੱਤਰ ਹਰਜੀਤ ਸਿੰਘ ਪਿੰਡ ਕੋਹਾਲਾ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਥਾਣਾ ਲੋਪੋਕੇ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਨੇ ਅੱਗੇ ਦੱਸਿਆ ਕਿ ਥਾਣਾ ਰਾਜਾਸਾਂਸੀ ਵਿਖੇ ਤਾਇਨਾਤ ਏ.ਐੱਸ.ਆਈ. ਜਸਬੀਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਪੁਲਿਸ ਸੂਆ ਤੋਲਾਨੰਗਲ ਨੇੜਿਉਂ ਇਕ ਨੌਜਵਾਨ ਨੂੰ ਇਕ ਪਿਸਟਲ ਅਤੇ 3 ਜਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਗਿਆ ਹੈ, ਜਿਸ ਦੀ ਪਹਿਚਾਣ ਸਾਜਨਪ੍ਰੀਤ ਸਿੰਘ ਪੁੱਤਰ ਪਲਵਿੰਦਰ ਸਿੰਘ ਵਾਸੀ ਪਿੰਡ ਕੰਡਿਆਲਾ (ਪੱਟੀ) ਵਜੋਂ ਹੋਈ ਹੈ, ਉਨ੍ਹਾਂ ਦੱਸਿਆ ਕਿ ਸਾਜਨਪ੍ਰੀਤ ਸਿੰਘ ਖ਼ਿਲਾਫ਼ ਥਾਣਾ ਰਾਜਾਸਾਂਸੀ ਵਿਖੇ ਮੁਕੱਦਮਾ ਦਰਜ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ ਤੇ ਪੁਲਿਸ ਇਹ ਪਤਾ ਲਗਾਉਣ ਵਿਚ ਜੁਟੀ ਹੋਈ ਹੈ ਕਿ ਇਹ ਵਿਦੇਸ਼ੀ ਹਥਿਆਰ ਕਿੱਥੋਂ ਲਿਆਂਦੇ ਗਏ ਸਨ ਅਤੇ ਇਨ੍ਹਾਂ ਨੂੰ ਕਿਸ ਮਕਸਦ ਲਈ ਵਰਤਿਆ ਜਾਣਾ ਸੀ। ਇਸ ਮੌਕੇ ਐੱਸ.ਐੱਚ.ਓ. ਰਾਜਾਸਾਂਸੀ ਗੁਰਪ੍ਰੀਤ ਸਿੰਘ, ਐੱਸ.ਐੱਚ.ਓ. ਲੋਪੋਕੇ ਜਸਦੀਪ ਸਿੰਘ, ਏ.ਐੱਸ.ਆਈ. ਸੁਖਜੀਤ ਸਿੰਘ, ਏ.ਐੱਸ.ਆਈ. ਜਸਬੀਰ ਸਿੰਘ, ਹਰਸੰਗੀਤ ਸਿੰਘ ਔਲਖ ਅਤੇ ਗਗਨਦੀਪ ਸਿੰਘ ਵੀ ਮੌਜੂਦ ਸਨ। ਸੀ.ਆਈ.ਏ ਸਟਾਫ਼ ਵਲੋਂ 934 ਗ੍ਰਾਮ ਹੈਰੋਇਨ ਸਮੇਤ 2 ਨਸ਼ਾ ਤਸਕਰ ਕਾਬੂ ਸੀ.ਆਈ.ਏ ਸਟਾਫ਼ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀ ਇਕ ਟੀਮ ਵਲੋਂ ਅਜਨਾਲਾ ਖੇਤਰ ਵਿਚ ਨਾਕਾਬੰਦੀ ਕਰਕੇ ਮੋਟਰਸਾਈਕਲ ਸਵਾਰ 2 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 934 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐੱਸ.ਐੱਚ.ਓਸ ਬ-ਇੰਸ: ਨਰਿੰਦਰ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਵਿਜੇ ਕੁਮਾਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਪਾਰਟੀ ਗਸ਼ਤ ਕਰਦੀ ਹੋਈ ਜਦ ਪਿੰਡ ਤਲਵੰਡੀ ਰਾਏਦਾਦੂ ਮੌਜੂਦ ਸੀ ਕਿ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਅਕਾਸ਼ਦੀਪ ਸਿੰਘ ਅਤੇ ਵਿਸ਼ਾਲਦੀਪ ਸਿੰਘ ਕਾਫੀ ਸਮੇਂ ਤੋ ਹੈਰੋਇਨ ਤੇ ਹੋਰ ਨਸ਼ੀਲੇ ਪਦਾਰਥ ਆਸ ਪਾਸ ਦੇ ਇਲਾਕਿਆਂ ਵਿਚ ਵੱਖ ਵੱਖ ਵਿਅਕਤੀਆਂ ਨੂੰ ਭਾਰੀ ਮਾਤਰਾ ਵਿਚ ਵੇਚਣ ਦਾ ਧੰਦਾ ਕਰਦੇ ਹਨ ਤੇ ਇਸ ਸਮੇਂ ਵੀ ਇਹ ਦੋਨੋ ਆਪਣੇ ਪਿੰਡ ਤੋਂ ਪਿੰਡ ਪੂੰਗਾ ਵਾਲੀ ਸੜਕ ਤੇ ਆਪਣੇ ਮੋਟਰਸਾਈਕਲ ਤੇ ਨਸ਼ੇ ਦੀ ਖੇਪ ਦੀ ਸਪਲਾਈ ਕਰਨ ਲਈ ਨਿਕਲੇ ਹਨ। ਉਨ੍ਹਾਂ ਦੱਸਿਆ ਕਿ ਇਸ ਇਤਲਾਹ ਤੋਂ ਬਾਅਦ ਪੁਲਿਸ ਪਾਰਟੀ ਵਲੋਂ ਅਕਾਸ਼ਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਅਤੇ ਵਿਸ਼ਾਲਦੀਪ ਸਿੰਘ ਪੁੱਤਰ ਮਨਜੀਤ ਸਿੰਘ ਦੋਵੇਂ ਵਾਸੀ ਸ਼ੇਖਭੱਟੀ ਨੂੰ 934 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਦੋਵਾਂ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸਾਈਬਰ ਠੱਗਾਂ ਵਲੋਂ ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ’ਚ ਆਨਲਾਈਨ ਕਮਰੇ ਬੁੱਕ ਕਰਨ ਦੇ ਨਾਂਅ ’ਤੇ ਠੱਗੀਆਂ ਦਾ ਸਿਲਸਿਲਾ... ਅਗਲੀ ਖ਼ਬਰ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਬਾਬਾ ਪਾਲਾ ਸਿੰਘ (ਗਊਆਂ ਵਾਲਿਆਂ) ਦੀ 8ਵੀਂ ਬਰਸੀ ਸ਼ਰਧਾ ਨਾਲ ਮਨਾਈ
Ad Position 24