12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

‘ ਆਪ’ ਦੇ ਹਲਕਾ ਸੰਗਠਨ ਇੰਚਾਰਜ ਹਰਪ੍ਰੀਤ ਸਿੰਘ ਆਹਲੂਵਾਲੀਆ ਵਲੋਂ ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ ਨਾਲ ਮੁਲਾਕਾਤ

ਅੰਮ੍ਰਿਤਸਰ, 11 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ (ਆਪ) ਦੇ ਹਲਕਾ ਕੇਂਦਰੀ ਤੋਂ ਸੰਗਠਨ ਇੰਚਾਰਜ ਹਰਪ੍ਰੀਤ ਸਿੰਘ ਆਹਲੂਵਾਲੀਆ ਵਲੋਂ ਪੁਲਿਸ ਦੇ ਆਈ. ਜੀ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਅੰਮ੍ਰਿਤਸਰ, 11 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ (ਆਪ) ਦੇ ਹਲਕਾ ਕੇਂਦਰੀ ਤੋਂ ਸੰਗਠਨ ਇੰਚਾਰਜ ਹਰਪ੍ਰੀਤ ਸਿੰਘ ਆਹਲੂਵਾਲੀਆ ਵਲੋਂ ਪੁਲਿਸ ਦੇ ਆਈ.ਜੀ. ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨਾਲ ਮੁਲਾਕਾਤ ਕੀਤੀ ਗਈ। ਇਸ ਬੈਠਕ ਦੌਰਾਨ ਇਲਾਕੇ ਦੀ ਅਮਨ-ਕਾਨੂੰਨ ਦੀ ਸਥਿਤੀ ਅਤੇ ਲੋਕਾਂ ਨੂੰ ਦਰਪੇਸ਼ ਪ੍ਰਸ਼ਾਸਨਿਕ ਮੁਸ਼ਕਿਲਾਂ ਸੰਬੰਧੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਹਰਪ੍ਰੀਤ ਸਿੰਘ ਆਹਲੂਵਾਲੀਆ ਨੇ ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ ਨਾਲ ਹਲਕੇ ਦੇ ਵੱਖ-ਵੱਖ ਜਨਤਕ ਮੁੱਦਿਆਂ ’ਤੇ ਚਰਚਾ ਕੀਤੀ। ਉਨ੍ਹਾਂ ਨੇ ਸਰਹੱਦੀ ਖੇਤਰ ਅਤੇ ਹਲਕਾ ਕੇਂਦਰੀ ਅੰਦਰ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ, ਨਸ਼ਿਆਂ ਖਿਲਾਫ਼ ਚੱਲ ਰਹੀ ਮੁਹਿੰਮ ਨੂੰ ਤੇਜ਼ ਕਰਨ ਅਤੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਰੱਖੀ। ਆਹਲੂਵਾਲੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸੁਰੱਖਿਅਤ ਅਤੇ ਭ੍ਰਿਸ਼ਟਾਚਾਰ ਮੁਕਤ ਮਾਹੌਲ ਦੇਣ ਲਈ ਵਚਨਬੱਧ ਹੈ।ਆਈ.ਜੀ. ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਪਾਰਟੀ ਆਗੂ ਵਲੋਂ ਮਿਲੇ ਸੁਝਾਵਾਂ ਨੂੰ ਬਹੁਤ ਹੀ ਸਕਾਰਾਤਮਕ ਤਰੀਕੇ ਨਾਲ ਸੁਣਿਆ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਪੁਲਿਸ ਪ੍ਰਸ਼ਾਸਨ ਜਨਤਾ ਦੀ ਸੁਰੱਖਿਆ ਲਈ ਹਰ ਵੇਲੇ ਮੁਸਤੈਦ ਹੈ ਅਤੇ ਹਲਕੇ ਅੰਦਰ ਅਮਨ-ਸ਼ਾਂਤੀ ਨੂੰ ਭੰਗ ਕਰਨ ਵਾਲੇ ਕਿਸੇ ਵੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਅਧਾਰ ’ਤੇ ਕੀਤਾ ਜਾਵੇਗਾ ਤਾਂ ਜੋ ਪੁਲਿਸ ਅਤੇ ਜਨਤਾ ਵਿਚਾਲੇ ਤਾਲਮੇਲ ਹੋਰ ਬਿਹਤਰ ਹੋ ਸਕੇ।ਇਸ ਮੌਕੇ ਹਰਪ੍ਰੀਤ ਸਿੰਘ ਆਹਲੂਵਾਲੀਆ ਨੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਲਈ ਧੰਨਵਾਦ ਪ੍ਰਗਟ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨਾਵਲਟੀ ਚੌਕ ’ਚ ਹਾਦਸੇ ਦਾ ਸ਼ਿਕਾਰ ਹੋਏ ਟ੍ਰੈਫਿਕ ਪੁਲਿਸ ਦੇ ਥਾਣੇਦਾਰ ਦੀ ਮੌਤ ਪਾਕਿ ’ਚ 27ਵੀਂ ਸੰਵਿਧਾਨਕ ਸੋਧ ਨਾਲ ਫ਼ੌ... ਅਗਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ ’ ਦੇ ਨੂਰਪੁਰ ਬੇਦੀ ਬਲਾਕ ਪੱਧਰੀ ਮੁਕਾਬਲੇ ਅੱਜ ਤੋਂ ਸ਼ੁਰੂ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ...
Ad Position 24