ਅੰਮ੍ਰਿਤਸਰ ’ਚ ਅੱਜ ਲਗੇਗੀ ਕੌਮੀ ਲੋਕ ਅਦਾਲਤ : 31 ਬੈੱਚ ਗਠਿਤ
ਅੰਮ੍ਰਿਤਸਰ, 11 ਸਤੰਬਰ (ਰੇਸ਼ਮ ਸਿੰਘ)-ਜ਼ਿਲ੍ਹਾ ਅੰਮ੍ਰਿਤਸਰ ਦੀਆਂ ਕਚਿਹਰੀਆਂ ਵਿਚ 12 ਸਤੰਬਰ ਨੂੰ ਲੱਗਣ ਜਾ ਰਹੀ ਰਾਸ਼ਟਰੀ ਲੋਕ ਅਦਾਲਤ ਦੀਆਂ ਤਿਆਰੀਆਂ ਮੁਕੰਮਲ ਹਨ ਅਤੇ ਇਸ ਰਾਸ਼ਟਰੀ ਲੋਕ ਅਦਾਲਤ ਲਈ ਅੰਮ੍ਰਿਤਸਰ ਵਿਚ 31 ਬੈਂਚ ਗਠਿਤ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਜਤਿੰਦਰ ਕੌਰ ਨੇ ਦੱਸਿਆ ਕਿ ਰਾਸ਼ਟਰੀ ਲੋਕ ਅਦਲਾਤ ਦੌਰਾਨ ਲੰਬਿਤ ਅਤੇ ਮੁਕੱਦਮਾ-ਪੂਰਵ ਮਾਮਲਿਆਂ ਦਾ ਆਪਸੀ ਸਹਿਮਤੀ ਅਤੇ ਸਮਝੌਤੇ ਰਾਹੀਂ ਵੱਧ ਤੋਂ ਵੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।
ਅੰਮ੍ਰਿਤਸਰ, 11 ਸਤੰਬਰ (ਰੇਸ਼ਮ ਸਿੰਘ)-ਜ਼ਿਲ੍ਹਾ ਅੰਮ੍ਰਿਤਸਰ ਦੀਆਂ ਕਚਿਹਰੀਆਂ ਵਿਚ 12 ਸਤੰਬਰ ਨੂੰ ਲੱਗਣ ਜਾ ਰਹੀ ਰਾਸ਼ਟਰੀ ਲੋਕ ਅਦਾਲਤ ਦੀਆਂ ਤਿਆਰੀਆਂ ਮੁਕੰਮਲ ਹਨ ਅਤੇ ਇਸ ਰਾਸ਼ਟਰੀ ਲੋਕ ਅਦਾਲਤ ਲਈ ਅੰਮ੍ਰਿਤਸਰ ਵਿਚ 31 ਬੈਂਚ ਗਠਿਤ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਜਤਿੰਦਰ ਕੌਰ ਨੇ ਦੱਸਿਆ ਕਿ ਰਾਸ਼ਟਰੀ ਲੋਕ ਅਦਲਾਤ ਦੌਰਾਨ ਲੰਬਿਤ ਅਤੇ ਮੁਕੱਦਮਾ-ਪੂਰਵ ਮਾਮਲਿਆਂ ਦਾ ਆਪਸੀ ਸਹਿਮਤੀ ਅਤੇ ਸਮਝੌਤੇ ਰਾਹੀਂ ਵੱਧ ਤੋਂ ਵੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਰਾਸ਼ਟਰੀ ਲੋਕ ਅਦਾਲਤ ਲਈ ਜ਼ਿਲ੍ਹਾ ਹੈੱਡਕੁਆਰਟਰ ਅੰਮ੍ਰਿਤਸਰ ਵਿਖੇ 25 ਬੈਂਚ, ਅਜਨਾਲਾ ਵਿਖੇ 3 ਬੈਂਚ ਅਤੇ ਬਾਬਾ ਬਕਾਲਾ ਸਾਹਿਬ ਵਿਖੇ 2 ਬੈਂਚ, ਜਦਕਿ ਯੋਗ ਮਾਮਲਿਆਂ ਦੀ ਸੁਣਵਾਈ ਲਈ ਲੇਬਰ ਕੋਰਟ ਦਾ 1 ਬੈਂਚ ਅਤੇ ਸਥਾਈ ਲੋਕ ਅਦਾਲਤ ਦਾ 1 ਬੈਂਚ ਗਠਿਤ ਕੀਤਾ ਗਿਆ ਹੈ। ਇਸ ਤਰ੍ਹਾਂ ਕੁੱਲ 32 ਬੈਂਚ ਰਾਹੀਂ ਮਾਮਲਿਆਂ ਦੀ ਸੁਣਵਾਈ ਅਤੇ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਰਾਸ਼ਟਰੀ ਲੋਕ ਅਦਾਲਤ ਦੌਰਾਨ ਲਗਭਗ 30,000 ਮਾਮਲੇ ਸੁਣਵਾਈ ਅਤੇ ਨਿਪਟਾਰੇ ਲਈ ਰੱਖੇ ਜਾਣ ਦਾ ਪ੍ਰਸਤਾਵ ਹੈ। ਇਨ੍ਹਾਂ ਵਿਚ ਦੀਵਾਨੀ ਮਾਮਲੇ, ਵਿਆਹ ਸੰਬੰਧੀ ਵਿਵਾਦ, ਮੋਟਰ ਐਕਸੀਡੈਂਟ ਕਲੇਮ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਅਧੀਨ ਚੈੱਕ ਬਾਊਂਸ ਦੇ ਮਾਮਲੇ, ਮਜ਼ਦੂਰੀ ਵਿਵਾਦ, ਬੈਂਕ ਰਿਕਵਰੀ ਮਾਮਲੇ, ਬਿਜਲੀ ਅਤੇ ਪਾਣੀ ਦੇ ਬਿੱਲਾਂ ਨਾਲ ਸੰਬੰਧਿਤ ਵਿਵਾਦ, ਮਾਲ ਵਿਭਾਗ ਨਾਲ ਸੰਬੰਧਿਤ ਮਾਮਲੇ ਅਤੇ ਕਾਨੂੰਨ ਅਨੁਸਾਰ ਨਿਪਟਾਏ ਜਾ ਸਕਣ ਵਾਲੇ ਹੋਰ ਸਮਝੌਤਾਯੋਗ ਫੌਜਦਾਰੀ ਮਾਮਲੇ ਸ਼ਾਮਿਲ ਹਨ।