ਜਥੇਦਾਰ ਗੜਗੱਜ ਧਾਰਮਿਕ ਸਮਾਗਮ ’ਚ ਸ਼ਾਮਿਲ ਹੋਣ ਲਈ ਮਲੇਸ਼ੀਆ ਰਵਾਨਾ
ਅੰਮ੍ਰਿਤਸਰ, 11 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਇਕ ਧਾਰਮਿਕ ਸਮਾਗਮ ਵਿਚ ਸ਼ਿਰਕਤ ਕਰਨ ਲਈ ਮਲੇਸ਼ੀਆ ਰਵਾਨਾ ਹੋਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਮਲੇਸ਼ੀਆ ਦੇ ਪੀਨਾਂਗ ਸਥਿਤ ਸਵਾ ਸੌ ਸਾਲ ਪੁਰਾਤਨ ਵੱਡਾ ਗੁਰਦੁਆਰਾ ਸਾਹਿਬ ਦੇ ਨਵੀਨੀਕਰਨ ਉਪਰੰਤ ਮੁੜ ਸੰਗਤਾਂ ਲਈ ਖੋਲ੍ਹੇ ਜਾਣ ਮੌਕੇ 12 ਸਤੰਬਰ ਨੂੰ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ, ਜਿਸ ਵਿਚ ਸ਼ਾਮਿਲ ਹੋਣ ਲਈ ਪ੍ਰਬੰਧਕ ਕਮੇਟੀ ਵਲੋਂ ਜਥੇਦਾਰ ਗੜਗੱਜ ਨੂੰ ਵਿਸ਼ੇਸ਼ ਤੌਰ ’ਤੇ ਮਲੇਸ਼ੀਆ ਸੱਦਿਆ ਗਿਆ ਹੈ।
ਜਥੇਦਾਰ ਕੁਲਦੀਪ ਸਿੰਘ ਗੜਗੱਜ
12-09-2026