11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਨਗਰ ਕੀਰਤਨ ਦੇ ਰਸਤੇ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕੀਤਾ ਤੇ ਸੁੰਦਰ ਬਣਾਇਆ

ਅੰਮ੍ਰਿਤਸਰ, 11 ਸਤੰਬਰ (ਹਰਮਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਹੋਣ ਵਾਲੇ ਪਾਵਨ ਸਮਾਗਮ ਨੂੰ ਮੁੱਖ ਰੱਖਦਿਆਂ ਨਗਰ ਨਿਗਮ ਅੰਮ੍ਰਿਤਸਰ ਵਲੋਂ ਅੱਜ ਨਗਰ ਕੀਰਤਨ ਵਾਲੇ ਮਾਰਗ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਨ ਅਤੇ ਰਸਤੇ ਦੀ ਸਾਫ਼ ਸਫ਼ਾਈ ਤੇ ਸੁੰਦਰੀਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਕਮਿਸ਼ਨਰ ਡਾ: ਜੈ ਇੰਦਰ ਸਿੰਘ ਦੀਆਂ ਹਦਾਇਤਾਂ ’ਤੇ ਸਕੱਤਰ-ਕਮ-ਅਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਦੀ ਨਿਗਰਾਨੀ ਹੇਠ ਚਲਾਈ ਗਈ ਇਸ ਮੁੰਹਿਮ ’ਚ ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਇੰਸਪੈਕਟਰ ਅਮਨ ਕੁਮਾਰ ਤੇ ਨਗਰ ਨਿਗਮ ਦੀ ਐਨਫੋਰਸਮੈਂਟ ਤੇ ਸਫ਼ਾਈ ਟੀਮਾਂ ਸ਼ਾਮਿਲ ਸਨ।

Ad Position 21
repet_subhas-goyals [Copy P29]
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਰਸਤੇ ਤੋਂ ਨਾਜਾਇਜ਼ ਕਬਜ਼ੇ ਹਟਾਉਂਦੇ ਹੋਏ ਨਗਰ ਨਿਗਮ ਦੇ ਮੁਲਾਜ਼ਮ। ਤਸਵੀਰ : ਹਰਜੀਤ ਸਿੰਘ 12-09-2026
ਅੰਮ੍ਰਿਤਸਰ, 11 ਸਤੰਬਰ (ਹਰਮਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਹੋਣ ਵਾਲੇ ਪਾਵਨ ਸਮਾਗਮ ਨੂੰ ਮੁੱਖ ਰੱਖਦਿਆਂ ਨਗਰ ਨਿਗਮ ਅੰਮ੍ਰਿਤਸਰ ਵਲੋਂ ਅੱਜ ਨਗਰ ਕੀਰਤਨ ਵਾਲੇ ਮਾਰਗ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਨ ਅਤੇ ਰਸਤੇ ਦੀ ਸਾਫ਼ ਸਫ਼ਾਈ ਤੇ ਸੁੰਦਰੀਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਕਮਿਸ਼ਨਰ ਡਾ: ਜੈ ਇੰਦਰ ਸਿੰਘ ਦੀਆਂ ਹਦਾਇਤਾਂ ’ਤੇ ਸਕੱਤਰ-ਕਮ-ਅਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਦੀ ਨਿਗਰਾਨੀ ਹੇਠ ਚਲਾਈ ਗਈ ਇਸ ਮੁੰਹਿਮ ’ਚ ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਇੰਸਪੈਕਟਰ ਅਮਨ ਕੁਮਾਰ ਤੇ ਨਗਰ ਨਿਗਮ ਦੀ ਐਨਫੋਰਸਮੈਂਟ ਤੇ ਸਫ਼ਾਈ ਟੀਮਾਂ ਸ਼ਾਮਿਲ ਸਨ। ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਦੇ ਦਫ਼ਤਰ ਵਲੋਂ ਪ੍ਰਾਪਤ ਸੂਚਨਾ ਦੇ ਮੱਦੇਨਜ਼ਰ ਨਿਗਮ ਵਲੋਂ ਗੁਰਦੁਆਰਾ ਰਾਮਸਰ ਸਾਹਿਬ ਰੋਡ, ਸ੍ਰੀ ਗੁਰੂ ਰਾਮਦਾਸ ਜੀ ਸਕੂਲ, ਸ੍ਰੀ ਗੁਰੂ ਨਾਨਕ ਦੇਵ ਸਕੂਲ, ਬਾਬਾ ਸਾਹਿਬ ਚੌਕ, ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਰੋਡ ਤੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਸਾਰੇ ਸਾਰੇ ਰਸਤੇ ਤੋਂ ਨਾਜਾਇਜ਼ ਕਬਜ਼ੇ ਹਟਾਏ ਗਏ। ਮੁਹਿੰਮ ਦੌਰਾਨ ਨਿਗਮ ਦੀ ਐਨਫੋਰਸਮੈਂਟ ਟੀਮ ਵਲੋਂ ਦੁਕਾਨਾਂ ਦੇ ਬਾਹਰ ਕੀਤੇ ਗਏ ਵਾਧੂ ਕਬਜ਼ੇ, ਅਣ-ਅਧਿਕਾਰਤ ਤੌਰ ਰੱਖੇ ਸਾਮਾਨ, ਆਰਜ਼ੀ ਢਾਂਚੇ ਅਤੇ ਉੱਪਰ ਲਗਾਏ ਗਏ ਤਿਰਪਾਲ ਆਦਿ ਹਟਾਏ ਗਏ,ਜੋ ਨਗਰ ਕੀਰਤਨ ਦੇ ਰਸਤੇ ਵਿਚ ਰੁਕਾਵਟ ਬਣ ਰਹੇ ਸਨ। ਨਾਜਾਇਜ਼ ਕਬਜ਼ੇ ਹਟਾਉਣ ਦੇ ਨਾਲ-ਨਾਲ ਨਗਰ ਨਿਗਮ ਵਲੋਂ ਪੂਰੇ ਮਾਰਗ ’ਤੇ ਵਿਆਪਕ ਸਫ਼ਾਈ, ਸੜਕਾਂ ਦੇ ਟੋਏ ਭਰਨ ਅਤੇ ਲੋੜੀਂਦੀ ਸੜਕ ਮੁਰੰਮਤ ਦਾ ਕੰਮ ਵੀ ਕਰਵਾਇਆ ਗਿਆ। ਮਾਰਗ ਦੀ ਸਫ਼ਾਈ ਅਤੇ ਸੁੰਦਰਤਾ ਨੂੰ ਹੋਰ ਬਿਹਤਰ ਬਣਾਉਣ ਲਈ ਢੁੱਕਵੀਆਂ ਥਾਵਾਂ ’ਤੇ ਚੂਨਾ ਮਾਰਕਿੰਗ ਵੀ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਹੋਣ ਵਾਲੇ ਧਾਰਮਿਕ ਸਮਾਗਮਾਂ ਦੌਰਾਨ ਪਵਿੱਤਰ ਸ਼ਹਿਰ ਦੇ ਸਾਰੇ ਧਾਰਮਿਕ ਅਤੇ ਵਿਰਾਸਤੀ ਸਥਾਨਾਂ ਦੇ ਆਲੇ-ਦੁਆਲੇ ਉੱਚ ਪੱਧਰੀ ਸਫ਼ਾਈ, ਸੁਚਾਰੂ ਆਵਾਜਾਈ ਅਤੇ ਬਿਹਤਰ ਨਾਗਰਿਕ ਸਹੂਲਤਾਂ ਯਕੀਨੀ ਬਣਾਉਣ ਲਈ ਨਗਰ ਨਿਗਮ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਮਾਰਗ ਦੇ ਨਾਲ ਲੱਗਦੇ ਦੁਕਾਨਦਾਰਾਂ, ਵਸਨੀਕਾਂ ਅਤੇ ਹੋਰ ਸਬੰਧਤ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੇ ਨਾਜਾਇਜ਼ ਕਬਜ਼ੇ ਜਾਂ ਆਰਜ਼ੀ ਰੁਕਾਵਟਾਂ ਨੂੰ ਖੁਦ ਹਟਾਉਣ ਅਤੇ ਨਗਰ ਨਿਗਮ ਨੂੰ ਪੂਰਾ ਸਹਿਯੋਗ ਦੇਣ। ਕਮਿਸ਼ਨਰ ਨੇ ਕਿਹਾ ਕਿ ਨਗਰ ਕੀਰਤਨ ਦੇ ਮਾਰਗ ਦੀ ਪਵਿੱਤਰਤਾ ਅਤੇ ਸਫ਼ਾਈ ਬਣਾਈ ਰੱਖਣਾ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੇ ਪਾਵਨ ਮੌਕੇ ’ਤੇ ਸੰਗਤ ਅਤੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਸਾਫ਼-ਸੁਥਰਾ, ਸ਼ਾਂਤਮਈ ਅਤੇ ਸਤਿਕਾਰਯੋਗ ਮਾਹੌਲ ਯਕੀਨੀ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ।
Ad Position 22
No active advertisement
ਪਿਛਲੀ ਖ਼ਬਰ ਆਈ. ਆਰ. ਸੀ. ਟੀ. ਸੀ. ਵਲੋਂ ਸ਼ਰਧਾਲੂਆਂ ਅਤੇ ਧਾਰਮਿਕ ਸੈਲਾਨੀਆਂ ਲਈ ਦੱਖਣੀ ਭਾਰਤ ਯਾਤਰਾ ਟੂਰ ਪੈਕੇਜ ਦਾ ਐਲਾਨ ਅਗਲੀ ਖ਼ਬਰ ਸੁਲਤਾਨਵਿੰਡ ਅਪਰ ਦੁਆਬ ਨਹਿਰ ਕੰਢੇ ਪੁੱਲ ਤਾਰਾਂ ਵਾਲਾ ਤੋਂ ਕੋਟ ਮਿੱਤ ਸਿੰਘ ਤੱਕ ਸਟ੍ਰੀਟ ਲਾਈਟਾਂ ਬੰਦ
Ad Position 24