13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸਰਹੱਦੀ ਅਤੇ ਪਛੜੇ ਖੇਤਰਾਂ ’ਚ ਨਵੇਂ ਉਦਯੋਗਿਕ ਕਲੱਸਟਰ ਕੀਤੇ ਜਾਣ ਸਥਾਪਿਤ ਕੇਂਦਰ ਸਰਕਾਰ ਪੰਜਾਬ ਨੂੰ ਦੇਵੇ 25 ਹਜ਼ਾਰ ਕਰੋੜ ਦਾ ਵਿਸ਼ੇਸ਼ ਪੈਕੇਜ – ਵਪਾਰੀ ਆਗੂ

ਅੰਮ੍ਰਿਤਸਰ, 12 ਸਤੰਬਰ (ਸੁਰਿੰਦਰ ਕੋਛੜ)-ਸੂਬੇ ਦੇ ਵਪਾਰ ਅਤੇ ਉਦਯੋਗ ਦੇ ਵਿਕਾਸ ਹਿਤ ਛੋਟੇ ਵਪਾਰੀਆਂ ਨੂੰ ਰਾਹਤ ਦੇਣ ਲਈ ਸੂਬੇ ਦੇ ਵਪਾਰੀ ਆਗੂਆਂ ਨੇ ਸਰਕਾਰ ਤੋਂ ਸਰਹੱਦੀ ਅਤੇ ਪਛੜੇ ਖੇਤਰਾਂ ਵਿਚ ਨਵੇਂ ਉਦਯੋਗਿਕ ਕਲੱਸਟਰ ਸਥਾਪਤ ਕੀਤੇ ਜਾਣ ਦੀ ਮੰਗ ਕੀਤੀ ਹੈ। ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ (ਅੰਮ੍ਰਿਤਸਰ ) ਦੇ ਚੇਅਰਮੈਨ ਰਜਿੰਦਰ ਸਿੰਘ ਮਰਵਾਹਾ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕਿਹਾ ਕਿ ਪਾਕਿ ਸਰਕਾਰ ਨਾਲ ਬਣੀ ਤਾਜ਼ਾ ਸਥਿਤੀ ਤੋਂ ਪਹਿਲਾਂ ਦੇਸ਼ ਦੀ ਵੰਡ, ਸੰਨ 1965 ਅਤੇ 1971 ਦੀਆਂ ਜੰਗਾਂ ਅਤੇ 1980-90 ਦੇ ਦਹਾਕੇ ਵਿਚ ਦਹਿਸ਼ਤਗਰਦੀ ਕਾਰਨ ਪੰਜਾਬ ਭਾਰੀ ਨੁਕਸਾਨ ਸਹਿ ਚੁੱਕਿਆ ਹੈ ਅਤੇ ਸਰਹੱਦੀ ਜ਼ਿਲ੍ਹਿਆਂ ’ਚ ਰਹਿਣ ਵਾਲੇ ਵਪਾਰੀਆਂ ਅਤੇ ਨਾਗਰਿਕਾਂ ਨੂੰ ਅਜੇ ਵੀ ਅਸੁਰੱਖਿਆ ਅਤੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
repet_subhas-goyals [Copy P29]
ਰਜਿੰਦਰ ਸਿੰਘ ਮਰਵਾਹਾ, ਹਰਵਿੰਦਰ ਸਿੰਘ ਅਰੋੜਾ, ਮੁਕੇਸ਼ ਨੰਦਾ। 13-09-2026
ਅੰਮ੍ਰਿਤਸਰ, 12 ਸਤੰਬਰ (ਸੁਰਿੰਦਰ ਕੋਛੜ)-ਸੂਬੇ ਦੇ ਵਪਾਰ ਅਤੇ ਉਦਯੋਗ ਦੇ ਵਿਕਾਸ ਹਿਤ ਛੋਟੇ ਵਪਾਰੀਆਂ ਨੂੰ ਰਾਹਤ ਦੇਣ ਲਈ ਸੂਬੇ ਦੇ ਵਪਾਰੀ ਆਗੂਆਂ ਨੇ ਸਰਕਾਰ ਤੋਂ ਸਰਹੱਦੀ ਅਤੇ ਪਛੜੇ ਖੇਤਰਾਂ ਵਿਚ ਨਵੇਂ ਉਦਯੋਗਿਕ ਕਲੱਸਟਰ ਸਥਾਪਤ ਕੀਤੇ ਜਾਣ ਦੀ ਮੰਗ ਕੀਤੀ ਹੈ। ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ (ਅੰਮ੍ਰਿਤਸਰ ) ਦੇ ਚੇਅਰਮੈਨ ਰਜਿੰਦਰ ਸਿੰਘ ਮਰਵਾਹਾ ਨੇ ‘ਅਜੀਤ’ ਨਾਲ ਗੱਲਬਾਤ ਦੌਰਾਨ ਕਿਹਾ ਕਿ ਪਾਕਿ ਸਰਕਾਰ ਨਾਲ ਬਣੀ ਤਾਜ਼ਾ ਸਥਿਤੀ ਤੋਂ ਪਹਿਲਾਂ ਦੇਸ਼ ਦੀ ਵੰਡ, ਸੰਨ 1965 ਅਤੇ 1971 ਦੀਆਂ ਜੰਗਾਂ ਅਤੇ 1980-90 ਦੇ ਦਹਾਕੇ ਵਿਚ ਦਹਿਸ਼ਤਗਰਦੀ ਕਾਰਨ ਪੰਜਾਬ ਭਾਰੀ ਨੁਕਸਾਨ ਸਹਿ ਚੁੱਕਿਆ ਹੈ ਅਤੇ ਸਰਹੱਦੀ ਜ਼ਿਲ੍ਹਿਆਂ ’ਚ ਰਹਿਣ ਵਾਲੇ ਵਪਾਰੀਆਂ ਅਤੇ ਨਾਗਰਿਕਾਂ ਨੂੰ ਅਜੇ ਵੀ ਅਸੁਰੱਖਿਆ ਅਤੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਇਹ ਵਿਸ਼ੇਸ਼ ਪੈਕੇਜ ਸਰਹੱਦੀ ਖੇਤਰਾਂ ਵਿਚ ਕਾਰੋਬਾਰੀ ਪੁਨਰ ਨਿਰਮਾਣ, ਛੋਟੇ ਉਦਯੋਗਾਂ ਨੂੰ ਸਹਾਇਤਾ, ਨੌਜਵਾਨਾਂ ਲਈ ਹੁਨਰ ਵਿਕਾਸ ਅਤੇ ਬੁਨਿਆਦੀ ਢਾਂਚੇ ਵਿਚ ਸੁਧਾਰ ਵਰਗੇ ਖੇਤਰਾਂ ਵਿਚ ਮਦਦਗਾਰ ਸਾਬਤ ਹੋਵੇਗਾ। ਅੰਮ੍ਰਿਤਸਰ ਕਿਲਨ ਐਂਡ ਬ੍ਰਿਕ ਐਸੋਸੀਏਸ਼ਨ ਦੇ ਪ੍ਰਧਾਨ ਮੁਕੇਸ਼ ਨੰਦਾ ਨੇ ਗੱਲਬਾਤ ਦੌਰਾਨ ਸਿੰਗਲ ਵਿੰਡੋ ਸਿਸਟਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਏ ਜਾਣ ਦੀ ਮੰਗ ਕੀਤੀ ਤਾਂ ਜੋ ਉਦਯੋਗਾਂ ਨੂੰ ਸਾਰੀਆਂ ਪ੍ਰਵਾਨਗੀਆਂ ਜਲਦੀ ਮਿਲ ਸਕਣ। ਉਨ੍ਹਾਂ ਨੇ ਜੀ. ਐੱਸ. ਟੀ. ਪ੍ਰਕਿਰਿਆ ਨੂੰ ਹੋਰ ਸਰਲ ਅਤੇ ਪਾਰਦਰਸ਼ੀ ਬਣਾਏ ਜਾਣ ਦੀ ਵੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗਾਂ ਲਈ ਵਿਆਜ ਦਰਾਂ ਵਿਚ ਛੋਟ ਅਤੇ ਕਾਰਜਸ਼ੀਲ ਪੂੰਜੀ ਲਈ ਵਿਸ਼ੇਸ਼ ਯੋਜਨਾਵਾਂ ਲਾਗੂ ਕੀਤੀਆਂ ਜਾਣ ਅਤੇ ਉਦਯੋਗਾਂ ਨੂੰ ਵਿਸ਼ੇਸ਼ ਉਦਯੋਗਿਕ ਦਰਾਂ ’ਤੇ ਬਿਜਲੀ ਉਪਲਬੱਧ ਕਰਵਾਈ ਜਾਵੇ। ਮੁਕੇਸ਼ ਨੰਦਾ ਨੇ ਸਪਸ਼ਟ ਕੀਤਾ ਕਿ ਜੇਕਰ ਇਨ੍ਹਾਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ ਤਾਂ ਪੰਜਾਬ ਤੋਂ ਉਦਯੋਗਾਂ ਦੇ ਪ੍ਰਵਾਸ ‘ਚ ਹੋਰ ਤੇਜ਼ੀ ਆਵੇਗੀ ਜਿਸ ਨਾਲ ਸੂਬੇ ਦੀ ਆਰਥਿਕਤਾ ਨੂੰ ਗੰਭੀਰ ਨੁਕਸਾਨ ਹੋ ਸਕਦਾ ਹੈ। ਅੰਮ੍ਰਿਤਸਰ ਬਿਲਡਿੰਗ ਮੈਟੀਰੀਅਲ ਐਸੋਸੀਏਸ਼ਨ ਦੇ ਪ੍ਰਧਾਨ ਹਰਵਿੰਦਰ ਸਿੰਘ ਅਰੋੜਾ ਨੇ ਕੇਂਦਰ ਸਰਕਾਰ ਤੋਂ ਪੰਜਾਬ ਲਈ 25 ਹਜ਼ਾਰ ਕਰੋੜ ਰੁਪਏ ਦੇ ਵਿਸ਼ੇਸ਼ ਆਰਥਿਕ ਪੈਕੇਜ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਆਰਥਿਕ ਸਥਿਤੀ ਅਤੇ ਸਰਹੱਦੀ ਖੇਤਰਾਂ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿਚ ਰੱਖਦੇ ਹੋਏ ਜਲਦੀ ਇਹ ਵਿੱਤੀ ਸਹਾਇਤਾ ਜਾਰੀ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਰਾਯਨ ਇੰਟਰਨੈਸ਼ਨਲ ਸਕੂਲ ਦੇ ਪ੍ਰਿੰ: ਕੰਚਨ ਮਲਹੋਤਰਾ ਆਨਰੇਰੀ ਸਟੇਟ ਕਮਿਸ਼ਨਰ ਨਿਯੁਕਤ ਅਗਲੀ ਖ਼ਬਰ ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ
Ad Position 24