13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਭਾਕਿਯੂ ਏਕਤਾ ਉਗਰਾਹਾਂ ਵਲੋਂ ਡੀ. ਸੀ. ਦਫ਼ਤਰ ਅੱਗੇ ਮੋਰਚਾ ਜਾਰੀ

ਅੰਮ੍ਰਿਤਸਰ, 12 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਡੀ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਅੰਮ੍ਰਿਤਸਰ, 12 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਡੀ. ਸੀ. ਦਫ਼ਤਰ ਅੱਗੇ ਲਗਾਇਆ ਗਿਆ ਦਿਨ-ਰਾਤ ਦਾ ਪੱਕਾ ਮੋਰਚਾ ਅੱਜ ਤੇਰਵੇਂ ਦਿਨ ਵੀ ਜਾਰੀ ਰਿਹਾ। ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਡਾ. ਪਰਮਿੰਦਰ ਸਿੰਘ ਪੰਡੋਰੀ ਨੇ ਕਿਹਾ ਕਿ ਖੇਤੀਬਾੜੀ ਸੈਕਟਰ ਨੂੰ ਮਿਲਣ ਵਾਲੀ ਬਿਜਲੀ ਸਪਲਾਈ ਦਾ ਬੁਰਾ ਹਾਲ ਹੈ। ਖੇਤੀਬਾੜੀ ਲਈ ਲੋੜੀਂਦੀ ਅਤੇ ਨਿਰਵਿਘਨ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੀ ਸੰਭਾਲ ਕਰਨ ’ਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ. ਕਿਸਾਨ ਆਗੂਆਂ ਨੇ ਭਾਰਤ-ਅਮਰੀਕਾ ਕਰ-ਮੁਕਤ ਸਮਝੌਤੇ ਦੀਆਂ ਕੋਸ਼ਿਸ਼ਾਂ ਰੱਦ ਕਰਨ, ਲੈਂਡ ਪੂਲਿੰਗ ਨੀਤੀ ਰੱਦ ਕਰਨ, ਹੜ੍ਹ ਪੀੜਤਾਂ ਨੂੰ ਪੂਰਾ ਮੁਆਵਜ਼ਾ ਦੇਣ, ਵਾਤਾਵਰਨ ਪੱਖੀ ਨਵੀਂ ਖੇਤੀ ਨੀਤੀ ਲਾਗੂ ਕਰਨ, ਕਿਸਾਨਾਂ-ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਅਤੇ ਹੋਰ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। ਇਸ ਮੌਕੇ ਪਰਗਟ ਸਿੰਘ ਧਰਮਕੋਟ , ਨਰਿੰਦਰ ਸਿੰਘ ਭਿੱਟੇਵੱਡ, ਕੁਲਦੀਪ ਸਿੰਘ ਨੰਗਲ, ਹੀਰਾ ਸਿੰਘ ਚੱਕ ਸਿਕੰਦਰ, ਗੁਰਿੰਦਰਬੀਰ ਸਿੰਘ ਥੋਬਾ, ਡਾ. ਦਿਲਬਾਗ ਸਿੰਘ, ਗੁਰਮੁੱਖ ਸਿੰਘ ਮਲਕਪੁਰ, ਸੁਖਦੇਵ ਸਿੰਘ ਝੰਜੋਟੀ ਸਮੇਤ ਸੈਂਕੜੇ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸਕੂਲ ਵਿਖੇ ਰਾਸ਼ਟਰੀ ਸੇਵਾ ਯੋਜਨਾ ਤਹਿਤ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਡੀ.ਆਰ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦਾ ਜ਼ਿਲ੍ਹਾ ਤਾਈਕਵਾਂਡੋ ਚੈਂਪੀਅਨਸ਼ਿਪ ’ਚ ਪ੍ਰਭਾਵਸ਼ਾਲੀ ਪ੍ਰਦਰਸ਼ਨ * 6 ਸੋਨੇ...
Ad Position 24