13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

5- ਸਾਲਾ ਕਾਨੂੰਨ ਕੋਰਸਾਂ ਲਈ ਆਨਲਾਈਨ ਕੇਂਦਰੀਕ੍ਰਿਤ ਕੌਂਸਲਿੰਗ ਸਫਲਤਾਪੂਰਵਕ ਮੁਕੰਮਲ

ਅੰਮ੍ਰਿਤਸਰ, 12 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪੰਜਾਬ ਭਰ ਦੇ 5-ਸਾਲਾ ਇੰਟੀਗ੍ਰੇਟਿਡ ਕਾਨੂੰਨ ਕੋਰਸਾਂ ਵਿਚ ਦਾਖ਼ਲੇ ਲਈ ਰਾਜ ਪੱਧਰੀ ਆਨਲਾਈਨ ਕੇਂਦਰੀਕ੍ਰਿਤ ਕਾਊਂਸਲਿੰਗ ਪ੍ਰਕਿਰਿਆ ਸਫਲਤਾਪੂਰਵਕ ਮੁਕੰਮਲ ਕਰ ਲਈ ਗਈ ਹੈ। ਇਹ ਮਹੱਤਵਪੂਰਨ ਪ੍ਰਕਿਰਿਆ ਉਪ-ਕੁਲਪਤੀ ਪ੍ਰੋ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਅੰਮ੍ਰਿਤਸਰ, 12 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪੰਜਾਬ ਭਰ ਦੇ 5-ਸਾਲਾ ਇੰਟੀਗ੍ਰੇਟਿਡ ਕਾਨੂੰਨ ਕੋਰਸਾਂ ਵਿਚ ਦਾਖ਼ਲੇ ਲਈ ਰਾਜ ਪੱਧਰੀ ਆਨਲਾਈਨ ਕੇਂਦਰੀਕ੍ਰਿਤ ਕਾਊਂਸਲਿੰਗ ਪ੍ਰਕਿਰਿਆ ਸਫਲਤਾਪੂਰਵਕ ਮੁਕੰਮਲ ਕਰ ਲਈ ਗਈ ਹੈ। ਇਹ ਮਹੱਤਵਪੂਰਨ ਪ੍ਰਕਿਰਿਆ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਸਫਲਤਾਪੂਰਵਕ ਨੇਪਰੇ ਚੜ੍ਹੀ। ਡਾ. ਪ੍ਰੀਤ ਮੋਹਿੰਦਰ ਸਿੰਘ ਬੇਦੀ ਦੀ ਕੋਆਰਡੀਨੇਟਰ ਵਜੋਂ ਅਗਵਾਈ ਹੇਠ ਕਰਵਾਈ ਗਈ ਇਸ ਸਾਲ ਦੀ ਦਾਖ਼ਲਾ ਪ੍ਰਕਿਰਿਆ ਦੀ ਸਭ ਤੋਂ ਅਹਿਮ ਵਿਸ਼ੇਸ਼ਤਾ ਪੰਜਾਬ ਸਰਕਾਰ ਦੀ ਨੋਟੀਫਿਕੇਸ਼ਨ ਅਨੁਸਾਰ ਨਾਰਮਲਾਈਜ਼ੇਸ਼ਨ ਫਾਰਮੂਲਾ ਲਾਗੂ ਕਰਕੇ ਅੰਤਿਮ ਮੈਰਿਟ ਸੂਚੀ ਤਿਆਰ ਕਰਨਾ ਰਹੀ। ਡਾ. ਬੇਦੀ ਨੇ ਕਿਹਾ ਕਿ ਇਹ ਮਹੱਤਵਪੂਰਨ ਉਪਲਬੱਧੀ ਸਮੂਹਿਕ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ ਦੀ ਸੁਚੱਜੀ ਅਗਵਾਈ ਵਲੋਂ ਨਿਰੰਤਰ ਸਹਿਯੋਗ ਕਾਰਨ ਇਹ ਕਾਰਜ ਸਿਰੇ ਚੜ੍ਹਿਆ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਕੋਆਰਡੀਨੇਟਰ ਡਾ. ਮੀਨੂ ਵਰਮਾ ਦੀ ਯੋਗ ਨਿਗਰਾਨੀ, ਸ੍ਰੀ ਤੀਰਥ ਸਿੰਘ ਅਤੇ ਉਨ੍ਹਾਂ ਦੀ ਆਈ. ਟੀ. ਟੀਮ ਵਲੋਂ ਮੁਹੱਈਆ ਕਰਵਾਏ ਗਏ ਮਜ਼ਬੂਤ ਤਕਨੀਕੀ ਢਾਂਚੇ ਅਤੇ ਦਾਖ਼ਲਾ ਕਮੇਟੀ ਦੇ ਮੈਂਬਰਾਂ ਦੀ ਲਗਾਤਾਰ ਮਿਹਨਤ ਸਦਕਾ ਇਸ ਚੁਣੌਤੀਪੂਰਨ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ। ਉਨ੍ਹਾਂ ਕਿਹਾ ਕਿ ਸੀਟ ਅਲਾਟਮੈਂਟ ਦੇ ਅੰਤਿਮ ਪੜਾਅ ਵੀ ਸਫਲਤਾਪੂਰਵਕ ਮੁਕੰਮਲ ਹੋਣ ਨਾਲ ਸਾਰੇ ਸੰਬੰਧਿਤ ਕਾਨੂੰਨ ਕਾਲਜ ਅਤੇ ਯੂਨੀਵਰਸਿਟੀ ਦੇ ਵਿਭਾਗ ਭਵਿੱਖ ਦੇ ਕਾਨੂੰਨੀ ਪੇਸ਼ੇਵਰਾਂ ਦੀ ਨਵੀਂ ਪੀੜ੍ਹੀ ਦਾ ਸਵਾਗਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।
Ad Position 22
No active advertisement
ਪਿਛਲੀ ਖ਼ਬਰ ਫੁਲਕਾਰੀ ਵਲੋਂ ਸੁਹੇਲ ਸੇਠ ਦੀ ਕਿਤਾਬ ‘ਡਬਲਿਊ ਟੀ. ਐੱਫ. ਇੰਡੀਆ: ਆਰ ਵੂਈ ਲੂਜਿੰਗ ਦੀ ਫਲਾਟ ?’ ਸਬੰਧੀ ਸਮਾਗਮ - ਲੋਕ ਸ... ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸਕੂਲ ਵਿਖੇ ਰਾਸ਼ਟਰੀ ਸੇਵਾ ਯੋਜਨਾ ਤਹਿਤ ਸੈਮੀਨਾਰ ਕਰਵਾਇਆ
Ad Position 24