14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ’ਚ 16 ਅਤੇ 17 ਸਤੰਬਰ ਨੂੰ ਹੋਵੇਗਾ ‘ਹਮਾਰੇ ਰਾਮ’ ਨਾਟਕ ਦਾ ਮੰਚਨ : ਵਿਧਾਇਕ ਡਾ. ਅਜੇ ਗੁਪਤਾ

ਅੰਮ੍ਰਿਤਸਰ, 13 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਅਮੀਰ ਸੱਭਿਆਚਾਰਕ ਵਿਰਾਸਤ ਅਤੇ ਪਰੰਪਰਾਗਤ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਦੀ ਅਹਿਮ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਭਰ ‘ਚ ‘ਹਮਾਰੇ ਰਾਮ’ ਨਾਟਕ ਦੀ ਪੇਸ਼ਕਾਰੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ 16 ਅਤੇ 17 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ‘ਹਮਾਰੇ ਰਾਮ’ ਦਾ ਮੰਚਨ ਕੀਤਾ ਜਾਵੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਅੰਮ੍ਰਿਤਸਰ, 13 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਅਮੀਰ ਸੱਭਿਆਚਾਰਕ ਵਿਰਾਸਤ ਅਤੇ ਪਰੰਪਰਾਗਤ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਦੀ ਅਹਿਮ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਭਰ ‘ਚ ‘ਹਮਾਰੇ ਰਾਮ’ ਨਾਟਕ ਦੀ ਪੇਸ਼ਕਾਰੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ 16 ਅਤੇ 17 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ‘ਹਮਾਰੇ ਰਾਮ’ ਦਾ ਮੰਚਨ ਕੀਤਾ ਜਾਵੇਗਾ। ਇਸ ਨਾਟਕ ਦੇ ਇਕ ਦਿਨ ’ਚ ਦੋ ਸ਼ੋਅ ਹੋਣਗੇ । ਇਸ ਸੰਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਡਾ. ਅਜੇ ਗੁਪਤਾ ਅਤੇ ਸਨਾਤਨ ਸੇਵਾ ਸੰਮਤੀ ਦੇ ਮਾਝਾ ਜੋਨ ਦੇ ਇੰਚਾਰਜ ਪ੍ਰਨਵ ਧਵਨ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ 12 ਸ਼ਹਿਰਾਂ ‘ਚ ਹਮਾਰੇ ਰਾਮ ਨਾਟਕ ਦੀਆਂ 41 ਪੇਸ਼ਕਾਰੀਆਂ ਰਾਹੀਂ ਰਾਮਾਇਣ ਦੇ ਇਤਿਹਾਸਕ ਮਹਾਂਕਾਵਿ ਰਾਹੀਂ ਸਨਾਤਨ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾ ਰਹੀ ਹੈ। ਇਹ ਪ੍ਰੋਗਰਾਮ ਦੀਪਕ ਬਾਲੀ ਸਲਾਹਕਾਰ, ਸੈਰ-ਸਪਾਟਾ ਅਤੇ ਸੱਭਿਆਚਾਰਕ ਵਿਭਾਗ ਪੰਜਾਬ ਸਰਕਾਰ ਅਤੇ ਵਿਜੇ ਸ਼ਰਮਾ ਰਾਸ਼ਟਰੀ ਪ੍ਰਧਾਨ ਸਨਾਤਨ ਸੇਵਾ ਸਮਿਤੀ ਪੰਜਾਬ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਵਿਧਾਇਕ ਡਾ. ਅਜੇ ਗੁਪਤਾ ਨੇ ਦੱਸਿਆ ਕਿ 16 ਅਤੇ 17 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ‘ਚ ਹਮਾਰੇ ਰਾਮ ਨਾਟਕ ਦਾ ਮੰਚਨ ਕੀਤਾ ਜਾਵੇਗਾ ਅਤੇ ਦੋ ਦਿਨ੍ਹਾਂ ਦੌਰਾਨ ਕੁੱਲ ਚਾਰ ਸ਼ੋਅ ਹੋਣਗੇ। ਉਨ੍ਹਾਂ ਦੱਸਿਆ ਕਿ 16 ਸਤੰਬਰ ਨੂੰ ਪਹਿਲਾ ਸ਼ੋਅ ਦੁਪਹਿਰ 2:00 ਵਜੇ ਤੋਂ ਸ਼ਾਮ 5:30 ਤੱਕ ਹੋਵੇਗਾ ਜਦਕਿ ਦੂਸਰਾ ਸ਼ੋਅ ਸ਼ਾਮ 6:30 ਤੋਂ ਰਾਤ 10:00 ਵਜੇ ਤੱਕ ਹੋਵੇਗਾ। ਇਸੇ ਤਰ੍ਹਾਂ 17 ਸਤੰਬਰ ਨੂੰ ਵੀ ਪਹਿਲਾ ਸ਼ੋਅ ਦੁਪਹਿਰ 2:00 ਵਜੇ ਤੋਂ ਸ਼ਾਮ 5:30 ਤੱਕ ਹੋਵੇਗਾ ਜਦਕਿ ਦੂਸਰਾ ਸ਼ੋਅ ਸ਼ਾਮ 6:30 ਤੋਂ ਰਾਤ 10:00 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਸ਼ੋਅ ਪੂਰੀ ਤਰ੍ਹਾਂ ਮੁਫ਼ਤ ਹੋਣਗੇ ਅਤੇ ਇੱਕ ਸ਼ੋਅ ਵਿਚ ਦਰਸ਼ਕਾਂ ਦੀ ਗਿਣਤੀ 750 ਹੋਵੇਗੀ। ਉਨ੍ਹਾਂ ਕਿਹਾ ਕਿ ਸ਼ੋਅ ਵਿਚ ਦਾਖ਼ਲਾ ਪਾਸ ਰਾਹੀਂ ਹੋਵੇਗਾ ਅਤੇ ਇਹ ਪਾਸ ਬੁੱਕ ਮਾਈ ਸ਼ੋਅ ਐਪ ਰਾਹੀਂ ਬੁੱਕ ਕਰਵਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹਮਾਰੇ ਰਾਮ ਨਾਟਕ ਦੇ ਪਾਸ ਸੈਰ ਸਪਾਟਾ ਵਿਭਾਗ ਅੰਮ੍ਰਿਤਸਰ, ਡਿਪਟੀ ਕਮਿਸ਼ਨਰ ਦਫ਼ਤਰ ਜਾਂ ਸਨਾਤਨ ਸੇਵਾ ਸੰਮਤੀ ਕੋਲੋਂ ਵੀ ਪ੍ਰਾਪਤ ਕੀਤੇ ਜਾ ਸਕਦੇ ਹਨ। ਸਨਾਤਨ ਸੇਵਾ ਸੰਮਤੀ ਦੇ ਮਾਝਾ ਜ਼ੋਨ ਦੇ ਇੰਚਾਰਜ ਪ੍ਰਨਵ ਧਵਨ ਨੇ ਦੱਸਿਆ ਕਿ ਨਾਟਕ ‘ਹਮਾਰੇ ਰਾਮ’ ਦੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਵਿਸ਼ੇਸ਼ ਤੌਰ ’ਤੇ ਨੌਜਵਾਨਾਂ ਦੁਆਰਾ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਹੁਣ ਮਾਨ ਸਰਕਾਰ ਇਸ ਨੂੰ ਪੰਜਾਬ ਦੇ ਵਸਨੀਕਾਂ ਨੂੰ ਵੀ ਇਹ ਨਾਟਕੀ ਪੇਸ਼ਕਾਰੀਆਂ ਦਿਖਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਨਾਟਕ ’ਚ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਰਾਵਣ ਦੇ ਰੂਪ ’ਚ ਅਤੇ ਰਾਹੁਲ ਆਰ. ਭੂਚਰ ਭਗਵਾਨ ਰਾਮ ਦੀ ਭੂਮਿਕਾ ‘ਚ ਹਨ। ਇਸ ਮੌਕੇ ਐੱਸ.ਡੀ.ਐੱਮ. ਅੰਮ੍ਰਿਤਸਰ-1 ਸ੍ਰੀਮਤੀ ਅਲਕਾ ਕਾਲੀਆ ਅਤੇ ਸੈਰ ਸਪਾਟਾ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਾਕਿ ਦੀ ਨਿਆਂਪਾਲਿਕਾ ’ਤੇ ਮਹਿਰੰਗ ਬਲੋਚ ਨੇ ਲਗਾਏ ਗੰਭੀਰ ਦੋਸ਼ ਕਿਹਾ- ਅਸੂਲਾਂ ਨੂੰ ਛਿੱਕੇ ਟੰਗ ਕੇ ਸੁਣਾਏ ਜਾ ਰਹੇ ਫ਼... ਅਗਲੀ ਖ਼ਬਰ ਸਰੂਪ ਰਾਣੀ ਸਰਕਾਰੀ ਕਾਲਜ (ਇ) ਵਿਖੇ ਯੂਨੀਵਰਸਿਟੀ ਮੈਰਿਟ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ
Ad Position 24