13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁ: ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਇਆ ਸ਼ਬਦ-ਵਿਚਾਰ ਕੀਰਤਨ ਸਮਾਗਮ

ਅੰਮ੍ਰਿਤਸਰ,13 ਸਤੰਬਰ (ਹਰਮਿੰਦਰ ਸਿੰਘ )– ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਬਦ-ਵਿਚਾਰ ਕੀਰਤਨ ਸਮਾਗਮ ਸਜਾਇਆ ਗਿਆ। ਦੇਰ ਰਾਤ ਤੱਕ ਚਲੇ ਇਸੇ ਸਮਾਗਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ , ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ , ਗੁ: ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾ ਵਾਚਕ ਗਿਆਨੀ ਵਿਸ਼ਾਲ ਸਿੰਘ ਵਲੋਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦੀਆਂ ਪੰਗਤੀਆਂ ਦੀ ਵਿਅਖਿਆ ਕੀਤੀ ਅਤੇ ਆਈਆਂ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਅੰਮ੍ਰਿਤਸਰ,13 ਸਤੰਬਰ (ਹਰਮਿੰਦਰ ਸਿੰਘ )– ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਬਦ-ਵਿਚਾਰ ਕੀਰਤਨ ਸਮਾਗਮ ਸਜਾਇਆ ਗਿਆ। ਦੇਰ ਰਾਤ ਤੱਕ ਚਲੇ ਇਸੇ ਸਮਾਗਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ , ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ , ਗੁ: ਮੰਜੀ ਸਾਹਿਬ ਦੀਵਾਨ ਹਾਲ ਦੇ ਕਥਾ ਵਾਚਕ ਗਿਆਨੀ ਵਿਸ਼ਾਲ ਸਿੰਘ ਵਲੋਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦੀਆਂ ਪੰਗਤੀਆਂ ਦੀ ਵਿਅਖਿਆ ਕੀਤੀ ਅਤੇ ਆਈਆਂ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ। ਇਸ ਦੌਰਾਨ ਭਾਈ ਕੰਵਲਦੀਪ ਸਿੰਘ ਹਜੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ, ਡਾ: ਜਤਿੰਦਰ ਸਿੰਘ ਪ੍ਰੋ: ਸ਼ਹੀਦ ਸਿੱਖ ਮਿਸ਼ਨਰੀ ਕਾਲਜ,ਭਾਈ ਮਹਾਂਬੀਰ ਸਿੰਘ ਰਬਾਬੀ ਹਜ਼ੂਰੀ ਰਾਗੀ ਜਥਾ ਸ੍ਰੀ ਹਰਿਮੰਦਰ ਸਾਹਿਬ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਦੀ ਛਹਿਬਰ ਲਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਮੈਨੇਜ਼ਰ ਮੇਜਰ ਸਿੰਘ , ਵਧੀਕ ਮੈਨੇਜ਼ਰ ਰਜਿੰਦਰ ਸਿੰਘ ਰੂਬੀ ਅਤੇ ਗਿਆਨੀ ਪਰਵਿੰਦਰਪਾਲ ਸਿੰਘ ਵਲੋਂ ਰਾਗੀ ਜਥਿਆਂ ਅਤੇ ਹੋਰ ਕਥਾ ਵਾਚਕਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਹ ਸਮਾਗਮ ਰਾਤ ਇਕ ਵਜੇ ਤੱਕ ਚਲਦੇ ਰਹੇ। ਇਸ ਮੌਕੇ ’ਤੇ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਾਹਬਾਜ਼ ਸ਼ਰੀਫ਼ 23 ਨੂੰ ਸੰਯੁਕਤ ਰਾਸ਼ਟਰ ਮਹਾਂਸਭਾ ਤੋਂ ਵੱਖ ਟਰੰਪ ਨਾਲ ਕਰਨਗੇ ਮੁਲਾਕਾਤ ਅਗਲੀ ਖ਼ਬਰ ਟਾਊਨ ਹਾਲ ਵਿਖੇ ਖੁਲ੍ਹਿਆ ਵਿਦੇਸ਼ੀ ਸੁੱਕੇ ਮੇਵਿਆਂ ਦਾ ਸਟੋਰ
Ad Position 24