13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸ਼ਾਹਬਾਜ਼ ਸ਼ਰੀਫ਼ 23 ਨੂੰ ਸੰਯੁਕਤ ਰਾਸ਼ਟਰ ਮਹਾਂਸਭਾ ਤੋਂ ਵੱਖ ਟਰੰਪ ਨਾਲ ਕਰਨਗੇ ਮੁਲਾਕਾਤ

ਅੰਮ੍ਰਿਤਸਰ, 13 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ 23 ਸਤੰਬਰ ਨੂੰ ਸੰਯੁਕਤ ਰਾਸ਼ਟਰ ਮਹਾਸਭਾ (ਯੂ. ਐੱਨ.

Ad Position 21
repet_subhas-goyals [Copy P29]
ਸ਼ਾਹਬਾਜ਼ ਸ਼ਰੀਫ਼। 14-09-2026
ਅੰਮ੍ਰਿਤਸਰ, 13 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ 23 ਸਤੰਬਰ ਨੂੰ ਸੰਯੁਕਤ ਰਾਸ਼ਟਰ ਮਹਾਸਭਾ (ਯੂ. ਐੱਨ. ਜੀ. ਏ. ) ਦੇ ਸੈਸ਼ਨ ਤੋਂ ਵੱਖ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕਰਨਗੇ। ਮੀਡੀਆ ਰਿਪੋਰਟਾਂ ਮੁਤਾਬਕ ਅਮਰੀਕਾ ਦੇ ਰਾਸ਼ਟਰਪਤੀ ਅਤੇ ਪ੍ਰਥਮ ਮਹਿਲਾ ਮੇਲਾਨੀਆ ਟਰੰਪ 23 ਸਤੰਬਰ ਦੀ ਸ਼ਾਮ ਮੈਡੀਸਨ ਐਵੀਨਿਊ ਸਥਿਤ ‘ਲੋਟੇ ਨਿਊਯਾਰਕ ਪੈਲੇਸ ਹੋਟਲ’ ਵਿਖੇ ਸੰਯੁਕਤ ਰਾਸ਼ਟਰ ਮਹਾਸਭਾ ’ਚ ਹਿੱਸਾ ਲੈਣ ਪੁੱਜੇ ਵੱਖ-ਵੱਖ ਦੇਸ਼ਾਂ ਦੇ ਮੁਖੀਆਂ ਲਈ ਇਕ ਡਿਨਰ (ਰਾਤਰੀ ਭੋਜ) ਦੀ ਮੇਜ਼ਬਾਨੀ ਕਰਨਗੇ। ਪਾਕਿ ਮੀਡਿਆ ਰਿਪੋਰਟਾਂ ਮੁਤਾਬਿਕ ਸ਼ਰੀਫ਼ ਨੂੰ ਇਸ ਡਿਨਰ ਦਾ ਸੱਦਾ ਮਿਲਿਆ ਹੈ, ਜਿਸ ਵਿਚ ਕਈ ਦੇਸ਼ਾਂ ਦੇ ਆਗੂ ਸ਼ਾਮਿਲ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਇਹ ਸਮਾਗਮ ਸ਼ਰੀਫ਼ ਨੂੰ ਹੋਰਨਾਂ ਮੁਲਕਾਂ ਦੇ ਮੁਖੀਆਂ ਨਾਲ ਵੀ ਗੱਲਬਾਤ ਕਰਨ ਦਾ ਮੌਕਾ ਦੇਵੇਗਾ। ਸ਼ਰੀਫ਼ ਅਤੇ ਟਰੰਪ ਵਿਚਾਲੇ ਇਹ ਮੁਲਾਕਾਤ ਫ਼ਰਵਰੀ ’ਚ ਵਾਸ਼ਿੰਗਟਨ ਵਿਖੇ ਹੋਈ ‘ਬੋਰਡ ਆਫ਼ ਪੀਸ’ ਦੀ ਪਹਿਲੀ ਬੈਠਕ ਤੋਂ ਬਾਅਦ ਦੋਵਾਂ ਆਗੂਆਂ ਦਰਮਿਆਨ ਆਹਮੋ-ਸਾਹਮਣੇ ਹੋਣ ਵਾਲੀ ਪਹਿਲੀ ਗੱਲਬਾਤ ਹੋਵੇਗੀ। ਇਸ ਤੋਂ ਪਹਿਲਾਂ ਦੋਵਾਂ ਆਗੂਆਂ ਦੀ ਮੁਲਾਕਾਤ ਸਤੰਬਰ 2025 ਵਿਚ ਵ੍ਹਾਈਟ ਹਾਊਸ ਅਤੇ ਪਿਛਲੇ ਸਾਲ ਅਕਤੂਬਰ ਵਿਚ ਮਿਸਰ ਦੇ ਸ਼ਰਮ ਅਲ-ਸ਼ੇਖ ਸ਼ਾਂਤੀ ਸੰਮੇਲਨ ਦੌਰਾਨ ਵੀ ਹੋਈ ਸੀ। ਸ਼ਰੀਫ਼ ਨਿਊਯਾਰਕ ’ਚ 25 ਸਤੰਬਰ ਨੂੰ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਵੀ ਸੰਬੋਧਨ ਕਰਨਗੇ। - ਸਿੰਧੂ ਜਲ ਸਮਝੌਤੇ ਦਾ ਮੁੱਦਾ ਚੁੱਕਣ ਦੀ ਸੰਭਾਵਨਾ ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਆਪਣੇ ਸੰਬੋਧਨ ਵਿਚ ਭਾਰਤ ਵਲੋਂ ਸਿੰਧੂ ਜਲ ਸਮਝੌਤੇ ਨੂੰ ਮੁਅੱਤਲ ਰੱਖਣ ਦਾ ਮੁੱਦਾ ਚੁੱਕ ਸਕਦੇ ਹਨ। ਜ਼ਿਕਰਯੋਗ ਹੈ ਕਿ ਸਾਲ 1960 ’ਚ ਵਿਸ਼ਵ ਬੈਂਕ ਦੀ ਵਿਚੋਲਗੀ ਨਾਲ ਹੋਇਆ ਸਿੰਧੂ ਜਲ ਸਮਝੌਤਾ ਭਾਰਤ ਅਤੇ ਪਾਕਿ ਵਿਚਾਲੇ ਸਿੰਧੂ ਦਰਿਆ ਪ੍ਰਣਾਲੀ ਦੇ ਛੇ ਦਰਿਆਵਾਂ ਦੇ ਪਾਣੀ ਦੀ ਵੰਡ ਅਤੇ ਵਰਤੋਂ ਦੇ ਪ੍ਰਬੰਧਾਂ ਨੂੰ ਨਿਯੰਤਰਿਤ ਕਰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਲੋਕਾਂ ਨੂੰ ਬਲੈਕਮੇਲ ਕਰਨ ਵਾਲੇ ਗੈਂਗ ਦਾ ਪਰਦਾਫਾਸ਼, ਤਿੰਨ ਕਾਬੂ ਤਿੰਨ ਔਰਤਾਂ ਸਮੇਤ 7 ਲੋਕ ਸ਼ਾਮਿਲ ਸਨ ਗੈਂਗ ’ਚ ਅਗਲੀ ਖ਼ਬਰ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁ: ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਇਆ ਸ਼ਬਦ-ਵਿਚਾਰ ਕੀਰਤਨ ਸਮਾਗਮ
Ad Position 24