13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਰਿਜੈਂਟਾ ਸੈਂਟਰਲ ਵਿਖੇ ਫਾਇਰ ਸੇਫਟੀ ਮੌਕ ਡਰਿੱਲ ਕਰਵਾਈ

ਅੰਮ੍ਰਿਤਸਰ, 13 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਰਿਜੈਂਟਾ ਸੈਂਟਰਲ ਅੰਮ੍ਰਿਤਸਰ ਵਿਖੇ ਆਪਣੇ ਮਹਿਮਾਨਾਂ ਅਤੇ ਸਟਾਫ ਦੀ ਸੁਰੱਖਿਆ ਸਭ ਤੋਂ ਪਹਿਲੀ ਤਰਜੀਹ ਹੈ। ਇਸੇ ਤਹਿਤ ਅੱਜ ਹੋਟਲ ‘ਚ ਫਾਇਰ ਸੇਫਟੀ ਅਤੇ ਐਮਰਜੈਂਸੀ ਮੌਕ ਡਰਿੱਲ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਅੰਮ੍ਰਿਤਸਰ, 13 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਰਿਜੈਂਟਾ ਸੈਂਟਰਲ ਅੰਮ੍ਰਿਤਸਰ ਵਿਖੇ ਆਪਣੇ ਮਹਿਮਾਨਾਂ ਅਤੇ ਸਟਾਫ ਦੀ ਸੁਰੱਖਿਆ ਸਭ ਤੋਂ ਪਹਿਲੀ ਤਰਜੀਹ ਹੈ। ਇਸੇ ਤਹਿਤ ਅੱਜ ਹੋਟਲ ‘ਚ ਫਾਇਰ ਸੇਫਟੀ ਅਤੇ ਐਮਰਜੈਂਸੀ ਮੌਕ ਡਰਿੱਲ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਹ ਡਰਿੱਲ ਫਾਇਰ ਸੇਫਟੀ ਵਿਭਾਗ ਅਤੇ ਹੋਟਲ ਦੀ ਸੁਰੱਖਿਆ ਟੀਮ ਦੀ ਅਗਵਾਈ ਹੇਠ ਕਰਵਾਈ ਗਈ। ਇਹ ਪਹਿਲ ਮਨਪ੍ਰੀਤ ਸਿੰਘ ਜਨਰਲ ਮੈਨੇਜਰ ਰਿਜੈਂਟਾ ਸੈਂਟਰਲ ਦੀ ਅਗਵਾਈ ਵਿਚ ਕੀਤੀ ਗਈ। ਡਰਿੱਲ ਦੌਰਾਨ ਸਟਾਫ ਮੈਂਬਰਾਂ ਨੂੰ ਅੱਗ ਤੋਂ ਬਚਾਅ, ਫਾਇਰ ਐਕਸਟਿੰਗੁਇਸ਼ਰ ਦੀ ਵਰਤੋਂ, ਐਮਰਜੈਂਸੀ ਨਿਕਾਸੀ ਪ੍ਰਕਿਰਿਆ ਅਤੇ ਐਮਰਜੈਂਸੀ ਦੌਰਾਨ ਮਹਿਮਾਨਾਂ ਨੂੰ ਸੰਭਾਲਣ ਬਾਰੇ ਸਿਖਲਾਈ ਦਿੱਤੀ ਗਈ। ਫਾਇਰ ਫਾਈਟਿੰਗ ਉਪਕਰਨਾਂ ਦਾ ਲਾਈਵ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਮੌਕੇ ਜਨਰਲ ਮੈਨੇਜਰ ਮਨਪ੍ਰੀਤ ਸਿੰਘ ਨੇ ਕਿਹਾ ਕਿ ਸਾਡੇ ਮਹਿਮਾਨਾਂ ਅਤੇ ਟੀਮ ਦੀ ਸੁਰੱਖਿਆ ਸਭ ਤੋਂ ਅਹਿਮ ਹੈ। ਅਜਿਹੀਆਂ ਡਰਿੱਲਾਂ ਸਾਡੀ ਟੀਮ ਨੂੰ ਚੁਕੰਨਾ ਰੱਖਣ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰੱਖਣ ਲਈ ਜ਼ਰੂਰੀ ਹਨ। ਅਸੀਂ ਭਵਿੱਖ ‘ਚ ਵੀ ਅਜਿਹੇ ਸਿਖਲਾਈ ਸੈਸ਼ਨ ਕਰਦੇ ਰਹਾਂਗੇ। ਸਾਰੇ ਕਰਮਚਾਰੀਆਂ ਨੇ ਉਤਸ਼ਾਹ ਨਾਲ ਇਸ ਡਰਿੱਲ ‘ਚ ਹਿੱਸਾ ਲਿਆ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ 30 ਬੋਰ ਦੇ ਪਿਸਟਲ, ਦੋ ਜ਼ਿੰਦਾ ਰੌਂਦ ਸਮੇਤ ਇਕ ਨੌਜਵਾਨ ਕਾਬੂ ਅਗਲੀ ਖ਼ਬਰ ਲੋਕਾਂ ਨੂੰ ਬਲੈਕਮੇਲ ਕਰਨ ਵਾਲੇ ਗੈਂਗ ਦਾ ਪਰਦਾਫਾਸ਼, ਤਿੰਨ ਕਾਬੂ ਤਿੰਨ ਔਰਤਾਂ ਸਮੇਤ 7 ਲੋਕ ਸ਼ਾਮਿਲ ਸਨ ਗੈਂਗ ’ਚ
Ad Position 24