13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪੁਲਿਸ ਥਾਣਾ ਸੁਲਤਾਨਵਿੰਡ ਵਲੋਂ 30 ਬੋਰ ਦੇ ਪਿਸਟਲ, ਦੋ ਜ਼ਿੰਦਾ ਰੌਂਦ ਸਮੇਤ ਇਕ ਨੌਜਵਾਨ ਕਾਬੂ

ਸੁਲਤਾਨਵਿੰਡ, 13 ਸਤੰਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਤੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ 30 ਬੋਰ ਦੇ ਨਾਜਾਇਜ ਪਿਸਟਲ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਨ ਦੀ ਕਾਮਯਾਬੀ ਹਾਸਿਲ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਏ.

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਸੁਲਤਾਨਵਿੰਡ, 13 ਸਤੰਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਤੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ 30 ਬੋਰ ਦੇ ਨਾਜਾਇਜ ਪਿਸਟਲ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਨ ਦੀ ਕਾਮਯਾਬੀ ਹਾਸਿਲ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਦਿਲਬਾਗ ਦੀ ਅਗਵਾਈ ਹੇਠ ਏ. ਐੱਸ. ਆਈ. ਮੇਜਰ ਸਿੰਘ, ਏ. ਐੱਸ. ਆਈ. ਵਿਜੇ ਕੁਮਾਰ ਅਤੇ ਹੌਲਦਾਰ ਗੁਰਜੰਟ ਸਿੰਘ ਵਲੋਂ ਪਿੰਡ ਸੁਲਤਾਨਵਿੰਡ ਵਿਖੇ ਵਾਹਨਾ ਦੀ ਚੈਕਿੰਗ ਕੀਤੀ ਜਾ ਰਹੀ ਸੀ ਜਿੱਥੇ ਕਿਸੇ ਖਾਸ ਮੁਖਬਰ ਨੇ ਪੁਲਿਸ ਨੂੰ ਇਤਲਾਹ ਦਿੱਤੀ ਕਿ ਦੋ ਨੌਜਵਾਨ ਸ਼ੱਕੀ ਹਾਲਤ ਵਿਚ ਘੁੰਮ ਰਹੇ ਹਨ ਜਿਨ੍ਹਾਂ ਕੋਲ ਕੋਈ ਹਥਿਆਰ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸੇ ਸੰਬੰਧ ਵਿਚ ਏ. ਐੱਸ. ਆਈ. ਦਿਲਬਾਗ ਅਤੇ ਸਮੇਤ ਪੁਲਿਸ ਨੇ ਦੋਬੁਰਜੀ ਲਿੰਕ ਸੁਲਤਾਨਵਿੰਡ ਨੇੜੇ ਇਕ ਪੈਲੇਸ ਕੋਲੋਂ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜੇ ਵਿਚੋਂ ਇਕ 30 ਬੋਰ ਦਾ ਨਾਜਾਇਜ ਪਿਸਟਲ ਅਤੇ ਦੋ ਜਿੰਦਾ ਰੋਂਦ ਬਰਾਮਦ ਕੀਤੇ ਗਏ ਥਾਣਾ ਮੁੱਖੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਨੌਜਵਾਨ ਖਿਲਾਫ਼ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ 25( 7) 25(8) 59 ਆਰਮਡ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਅੱਜ ਇਸ ਨੌਜਵਾਨ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਕੁਝ ਦਿਨ ਲਈ ਰਿਮਾਂਡ ਲਿਆ ਜਾਵੇਗਾ ਤਾਂ ਜੋ ਹੋਰ ਪੁੱਛਗਿੱਛ ਕੀਤੀ ਜਾ ਸਕੇ। ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਨਿਸ਼ਾਨ ਸਿੰਘ ਸਨੂੰ ਪੁੱਤਰ ਲੇਟ ਨਰਿੰਦਰ ਸਿੰਘ ਵਾਸੀ ਪੱਤੀ ਬਾਬਾ ਜੀਵਨ ਸਿੰਘ ਪਿੰਡ ਸੁਲਤਾਨਵਿੰਡ ( ਅੰਮ੍ਰਿਤਸਰ) ਵਜੋਂ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਗਣੇਸ਼ ਚਤੁਰਥੀ ਦੇ ਮੱਦੇਨਜ਼ਰ ਲੋਕਾਂ ਨੇ ਮੂਰਤੀਆਂ ਦੀ ਕੀਤੀ ਖ਼ਰੀਦਦਾਰੀ ਅਗਲੀ ਖ਼ਬਰ ਰਿਜੈਂਟਾ ਸੈਂਟਰਲ ਵਿਖੇ ਫਾਇਰ ਸੇਫਟੀ ਮੌਕ ਡਰਿੱਲ ਕਰਵਾਈ
Ad Position 24