19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਪੰਜਾਬ ’ਵਰਸਿਟੀ ਵਲੋਂ ਸਿਲੇਬਸ ’ਚੋਂ ਸਿੱਖ ਇਤਿਹਾਸ ਦੀ ਅਹਿਮੀਅਤ ਨਜ਼ਰਅੰਦਾਜ਼ ਕਰਨਾ ਚਿੰਤਾਜਨਕ : ਜਥੇਦਾਰ 96 ਕਰੋੜੀ

ਅੰਮ੍ਰਿਤਸਰ, 14 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਪੰਜਾਬ ਯੂਨੀਵਰਸਿਟੀ ਵਲੋਂ ਐੱਮ. ਏ.

Ad Position 21
No active advertisement
ਅਜੀਤ ਡੈਸਕ 15-09-2026
ਅੰਮ੍ਰਿਤਸਰ, 14 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਪੰਜਾਬ ਯੂਨੀਵਰਸਿਟੀ ਵਲੋਂ ਐੱਮ. ਏ. ਇਤਿਹਾਸ ਦੇ ਸਿਲੇਬਸ ਵਿਚੋਂ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸੰਬੰਧਿਤ ਚਾਰ ਅਹਿਮ ਪੇਪਰ ਹਟਾਏ ਜਾਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਵਰਗੀ ਵੱਕਾਰੀ ਸੰਸਥਾ ਵਲੋਂ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਉੱਚ ਸਿੱਖਿਆ ਦੇ ਸਿਲੇਬਸ ਵਿਚੋਂ ਨਜ਼ਰ ਅੰਦਾਜ਼ ਕਰਨਾ ਬੇਹੱਦ ਚਿੰਤਾਜਨਕ ਅਤੇ ਮੰਦਭਾਗਾ ਹੈ। ਮੈਨੇਜਰ ਪਰਮਜੀਤ ਸਿੰਘ ਬਾਜਵਾ ਵਲੋਂ ਸਥਾਨ ਛਾਉਣੀ ਨਿਹੰਗ ਸਿੰਘਾਂ ਤੋਂ ਜਾਰੀ ਬਿਆਨ ਵਿਚ ਜਥੇਦਾਰ 96 ਕਰੋੜੀ ਨੇ ਕਿਹਾ ਕਿ ਪੰਜਾਬ ਅਤੇ ਸਿੱਖ ਇਤਿਹਾਸ ਦੇਸ਼ ਦੀ ਇਤਿਹਾਸਕ ਵਿਰਾਸਤਦਾ ਅਹਿਮ ਹਿੱਸਾ ਹੈ, ਜਿਸ ਨੂੰ ਵਿਦਿਆਰਥੀਆਂ ਤੋਂ ਦੂਰ ਕਰਨਾ ਉਚਿਤ ਨਹੀਂ। ਉਨ੍ਹਾਂ ਪੰਜਾਬ ਯੂਨੀਵਰਸਿਟੀ ਦੇ ਉਪ-ਕੁਲਪਤੀਅ ਤੇ ਸੰਬੰਧਿਤ ਅਕਾਦਮਿਕ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਇਸ ਫ਼ੈਸਲੇ ’ਤੇ ਮੁੜ ਵਿਚਾਰ ਕਰਦਿਆਂ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸੰਬੰਧਿਤ ਪੇਪਰਾਂ ਨੂੰ ਸਿਲੇਬਸ ਵਿਚ ਮੁੜ ਸ਼ਾਮਿਲ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਰਣਜੀਤ ਐਵੀਨਿਊ ਦੇ ਇਲਾਕਿਆਂ ’ਚ ਨਾਜਾਇਜ਼ ਕਬਜ਼ਿਆਂ ’ਤੇ ਕਾਰਵਾਈ ਦੌਰਾਨ ਫੁੱਲਾਂ ਦੇ ਸਟਾਲ ਹਟਾਏ ਅਗਲੀ ਖ਼ਬਰ ਗਣੇਸ਼ ਚਤੁਰਥੀ ਮੌਕੇ ਗਣੇਸ਼ ਉਤਸਵ ਦੀ ਹੋਈ ਆਰੰਭਤਾ
Ad Position 24