ਮੈਹਣੀਆਂ ਕੁਹਾਰਾਂ ’ਚ ਬਾਬਾ ਜੀਵਨ ਸਿੰਘ ਜੀ ਦੇ ਮਨਾਏ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ
ਜੇਠੂਵਾਲ, 16 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਗੁਰਦੁਆਰਾ ਬਾਬਾ ਜੀਵਨ ਸਿੰਘ ਮੈਹਣੀਆਂ ਕੁਹਾਰਾਂ ਵਿਖੇ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ‘ਰੰਗਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ’ ਜੀ ਦਾ 365ਵਾਂ ਜਨਮ ਦਿਹਾੜਾ ਪੂਰੀ ਸ਼ਰਧਾ ਸਹਿਤ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਧਾਰਮਿਕ ਸਮਾਗਮ ਦੌਰਾਨ ਕਵੀਸ਼ਰ ਭਾਈ ਬਲਵੰਤ ਸਿੰਘ ਢੱਡੇ ਦੇ ਜਥੇ ਵਲੋਂ ਵਾਰਾ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਰਾਹੀਂ ਬਾਬਾ ਜੀਵਨ ਸਿੰਘ ਜੀ ਦੀ ਜੀਵਨੀ ’ਤੇ ਚਾਨਣਾ ਪਾਇਆ।
ਜੇਠੂਵਾਲ, 16 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਗੁਰਦੁਆਰਾ ਬਾਬਾ ਜੀਵਨ ਸਿੰਘ ਮੈਹਣੀਆਂ ਕੁਹਾਰਾਂ ਵਿਖੇ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ‘ਰੰਗਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ’ ਜੀ ਦਾ 365ਵਾਂ ਜਨਮ ਦਿਹਾੜਾ ਪੂਰੀ ਸ਼ਰਧਾ ਸਹਿਤ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਧਾਰਮਿਕ ਸਮਾਗਮ ਦੌਰਾਨ ਕਵੀਸ਼ਰ ਭਾਈ ਬਲਵੰਤ ਸਿੰਘ ਢੱਡੇ ਦੇ ਜਥੇ ਵਲੋਂ ਵਾਰਾ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਰਾਹੀਂ ਬਾਬਾ ਜੀਵਨ ਸਿੰਘ ਜੀ ਦੀ ਜੀਵਨੀ ’ਤੇ ਚਾਨਣਾ ਪਾਇਆ। ਇਨ੍ਹਾਂ ਸਮਾਗਮਾਂ ਵਿਚ ਪੁੱਜੀਆਂ ਸ਼ਖਸੀਅਤਾਂ ਵਿਚ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਸਰਪੰਚ ਗੁਰਮੀਤ ਸਿੰਘ, ਪ੍ਰਧਾਨ ਕਰਮ ਸਿੰਘ ਗਿੱਲ, ਜਥੇ: ਦਲਬੀਰ ਸਿੰਘ ਜੇਠੂਵਾਲ ਸਮੇਤ ਹੋਰ ਆਗੂਆਂ ਨੂੰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਰਣਜੀਤ ਸਿੰਘ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਪੰਚ ਮਾ: ਗੁਰਮੀਤ ਸਿੰਘ, ਪੰਚ ਬਲਕਾਰ ਸਿੰਘ, ਨਿਸ਼ਾਨ ਸਿੰਘ ਪੀਏ ਵਿਧਾਇਕ ਰਮਦਾਸ, ਹਰਭਜਨ ਸਿੰਘ, ਕੁਲਵੰਤ ਸਿੰਘ ਫੋਰਮੈਨ, ਪ੍ਰਧਾਨ ਕਰਮ ਸਿੰਘ ਗਿੱਲ, ਜਥੇ: ਦਲਬੀਰ ਸਿੰਘ ਸੋਢੀ, ਮੰਗਲ ਸਿੰਘ, ਕਾਲਾ ਸਿੰਘ, ਰਾਜਵਿੰਦਰ ਸਿੰਘ, ਨਿਸ਼ਾਨ ਸਿੰਘ, ਜਤਿੰਦਰ ਸਿੰਘ, ਕੁਲਦੀਪ ਸਿੰਘ ਫੌਜੀ, ਮੰਗਲ ਸਿੰਘ, ਲਵਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਸ਼ਾਮਿਲ ਸਨ।