17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਜਥੇਦਾਰ ਜਲਾਲ ਉਸਮਾ ਦੀ ਅਗਵਾਈ ਹੇਠ ਐਸ.ਡੀ.ਐੱਮ. ਦਫਤਰ ਅੱਗੇ ਰੋਸ ਧਰਨਾ

ਬਾਬਾ ਬਕਾਲਾ ਸਾਹਿਬ, 16 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਵਿਚ ਲੱਗ ਰਹੇ ਲਗਾਤਾਰ ਬਿਜਲੀ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਦੀ ਅਗਵਾਈ ਹੇਠ ਅੱਜ ਐੱਸ. ਡੀ.

Ad Position 21
No active advertisement
ਅਜੀਤ ਡੈਸਕ 17-09-2026
ਬਾਬਾ ਬਕਾਲਾ ਸਾਹਿਬ, 16 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਵਿਚ ਲੱਗ ਰਹੇ ਲਗਾਤਾਰ ਬਿਜਲੀ ਕੱਟਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਦੀ ਅਗਵਾਈ ਹੇਠ ਅੱਜ ਐੱਸ.ਡੀ.ਐੱਮ. ਦਫਤਰ ਬਾਬਾ ਬਕਾਲਾ ਸਾਹਿਬ ਵਿਖੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ । ਧਰਨਾਕਾਰੀਆਂ ਨੇ ਕਿਹਾ ਕਿ ਝੋਨੇ ਦੀ ਫ਼ਸਲ ਲਈ ਇਸ ਸਮੇਂ ਪਾਣੀ ਦੀ ਬੇਹੱਦ ਲੋੜ ਹੈ ਪਰ ਬਿਜਲੀ ਦੇ ਲੰਬੇ ਅਤੇ ਵਾਰ-ਵਾਰ ਲੱਗ ਰਹੇ ਕੱਟਾਂ ਕਾਰਨ ਕਿਸਾਨਾਂ ਨੂੰ ਸਿੰਚਾਈ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਦਾਰ ਜਲਾਲ ਉਸਮਾ ਨੇ ਕਿਹਾ ਕਿ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੀ ਸਿੰਚਾਈ ਲਈ ਜਨਰੇਟਰ ਚਲਾਉਣ ਵਾਸਤੇ ਮਹਿੰਗਾ ਡੀਜ਼ਲ ਵਰਤਣਾ ਪੈ ਰਿਹਾ ਹੈ, ਜਿਸ ਨਾਲ ਖੇਤੀਬਾੜੀ ਦੀ ਲਾਗਤ ਵਿਚ ਵਾਧਾ ਹੋ ਰਿਹਾ ਹੈ । ਧਰਨੇ ਨੂੰ ਹੋਰਾਂ ਤੋਂ ਇਲਾਵਾ ਸਰਪੰਚ ਗੁਰਜਿੰਦਰ ਸਿੰਘ ਸਠਿਆਲਾ ਪ੍ਰਧਾਨ ਯੂਥ ਵਿੰਗ, ਪ੍ਰਿੰਸੀਪਲ ਦਿਲਬਾਗ ਸਿੰਘ ਮਾਨ, ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ, ਕੌਂਸਲਰ ਕੁਲਵੰਤ ਸਿੰਘ ਰੰਧਾਵਾ ਪ੍ਰਧਾਨ ਵਪਾਰ ਵਿੰਗ, ਕੌਂਸਲਰ ਹਰਪ੍ਰੀਤ ਸਿੰਘ ਹੈਪੀ (ਕਜਾਰੀਆ ਟਾਇਲ), ਜਥੇਦਾਰ ਪੂਰਨ ਸਿੰਘ ਖਿਲਚੀਆਂ, ਨਿਰਮਲ ਸਿੰਘ ਬਿੱਲੂ ਧੂਲ਼ਕਾ, ਸੁਖਵੰਤ ਸਿੰਘ ਮੱਲ੍ਹਾ, ਕਸ਼ਮੀਰ ਸਿੰਘ ਗਗੜੇਵਾਲ, ਪਰਮਦੀਪ ਸਿੰਘ ਟਕਾਪੁਰ, ਸੁਖਬੀਰ ਸਿੰਘ ਸੇਰੋਂ, ਪਲਵਿੰਦਰ ਸਿੰਘ ਮੀਆਂਵਿੰਡ (ਸਾਰੇ ਸਰਕਲ ਪ੍ਰਧਾਨ), ਜਸਵਿੰਦਰ ਸਿੰਘ ਖਿਲ਼ਚੀਆਂ ਪ੍ਰਧਾਨ ਬੀ.ਸੀ. ਵਿੰਗ, ਹੰਸਰਾਜ ਸਿੰਘ ਧਿਆਨਪੁਰ ਸਾ: ਸਰਪੰਚ, ਕੁਲਵੰਤ ਸਿੰਘ ਭਲਾਈਪੁਰ ਸਾ: ਸਰਪੰਚ, ਦਿਆਲ ਸਿੰਘ ਸਰਲੀ, ਡਾ: ਕੁਲਵਿੰਦਰ ਸਿੰਘ ਬਾਣੀਆਂ, ਪ੍ਰਧਾਨ ਰਣਜੀਤ ਕੌਰ ਨੇ ਸੰਬੋਧਨ ਕੀਤਾ । ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ ਬੁਤਾਲਾ, ਜ: ਬੂਟਾ ਸਿੰਘ ਸਠਿਆਲਾ, ਕੇਵਲ ਸਿੰਘ ਚਾਹਲ ਵਡਾਲਾ, ਲੱਖਾ ਸਿੰਘ ਪੱਡੇ, ਗੁਰਮੁੱਖ ਸਿੰਘ ਦਨਿਆਲ, ਕੌਂਸਲਰ ਸੁਖਚੈਨ ਸਿੰਘ ਗਿੱਲ, ਕਰਮ ਸਿੰਘ, ਕੁਲਦੀਪ ਸਿੰਘ ਧਾਮੀ (ਸਾਰੇ ਕੌਂਸਲਰ), ਸਰਪੰਚ ਮਨਜੀਤ ਸਿੰਘ ਲੱਡੂਵਾਲ ਜੱਲੂਵਾਲ, ਗੁਰਜੰਟ ਸਿੰਘ ਪੱਡੇਆਣਾ ਤਰਸੇਮ ਸਿੰਘ ਕਾਲੇਕੇ, ਹੀਰਾ ਸਿੰਘ ਗਗੜੇਵਾਲ, ਕਸ਼ਮੀਰ ਸਿੰਘ ਜੋਧਪੁਰੀ, ਬਖਸ਼ੀਸ਼ ਸਿੰਘ, ਪ੍ਰਤਾਪ ਸਿੰਘ, ਦਲਬੀਰ ਸਿੰਘ, ਚੰਨਾ ਛੱਜਲਵੱਡੀ, ਲਾਡੀ ਛੱਜਲਵੱਡੀ, ਸੁਖਜੀਤ ਸਿੰਘ ਦੌਲੋ ਨੰਗਲ ਅਤੇ ਹੋਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਨਾਂ ਨਵਾਂ ਹਸਪਤਾਲ, ਨਾਂ ਨਵਾਂ ਗਰਿੱਡ ਫਿਰ ਵੀ ਪੰਜਾਬ ਹੋਇਆ ਕਰਜਾਈ – ਮਜੀਠੀਆ ਮਜੀਠੀਆ ਦੀ ਅਗਵਾਈ ’ਚ ਬਿਜਲੀ ਕੱਟਾਂ ਦੇ... ਅਗਲੀ ਖ਼ਬਰ ਮੱਛੀ ਪੂੰਗ ਦਾ ਰਿਕਾਰਡਤੋੜ ਉਤਪਾਦਨ ਕਰ ਕਟਲੀ ਫਾਰਮ ਨੇ ਦਿੱਤੀ ਮੱਛੀ ਪਾਲਣ ਨੂੰ ਨਵੀਂ ਉਡਾਣ - ਵਧੀਕ ਡਿਪਟੀ ਕਮਿਸ਼ਨਰ
Ad Position 24