18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ਼ ਇਕਨਾਮਿਕਸ ਵਲੋਂ ਡੀ. ਈ. ਏ. ਤੇ ਐੱਸ. ਈ. ਐੱਮ. ’ਤੇ ਵਰਕਸ਼ਾਪ ਕਰਵਾਈ

ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ਼ ਇਕਨਾਮਿਕਸ ਵਲੋਂ ਸਿਹਤ ਵਿਗਿਆਨਾਂ ’ਚ ਮੁੱਢਲੀ ਤੇ ਤਬਦੀਲੀਵਾਦੀ ਖੋਜ ਕੇਂਦਰ ਦੇ ਸਹਿਯੋਗ ਨਾਲ ਗੋਲਡਨ ਜੁਬਲੀ ਸੈਂਟਰ ਫਾਰ ਐਂਟਰਪ੍ਰੀਨਿਓਰਸ਼ਿਪ ਐਂਡ ਇਨੋਵੇਸ਼ਨ ਵਿਖੇ ‘ਰਿਸਰਚ ਕਰਾਫਟ : ਮਾਸਟਰਿੰਗ ਡੀ. ਈ .

Ad Position 21
No active advertisement
ਅਜੀਤ ਡੈਸਕ 18-09-2026
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ਼ ਇਕਨਾਮਿਕਸ ਵਲੋਂ ਸਿਹਤ ਵਿਗਿਆਨਾਂ ’ਚ ਮੁੱਢਲੀ ਤੇ ਤਬਦੀਲੀਵਾਦੀ ਖੋਜ ਕੇਂਦਰ ਦੇ ਸਹਿਯੋਗ ਨਾਲ ਗੋਲਡਨ ਜੁਬਲੀ ਸੈਂਟਰ ਫਾਰ ਐਂਟਰਪ੍ਰੀਨਿਓਰਸ਼ਿਪ ਐਂਡ ਇਨੋਵੇਸ਼ਨ ਵਿਖੇ ‘ਰਿਸਰਚ ਕਰਾਫਟ : ਮਾਸਟਰਿੰਗ ਡੀ. ਈ . ਏ. ਐਂਡ ਐੱਸ. ਈ. ਐੱਮ.’ ਵਿਸ਼ੇ ’ਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ’ਚ ਪ੍ਰੋ. (ਡਾ.) ਅਮਰਜੀਤ ਸਿੰਘ ਸੇਠੀ, ਸਾਬਕਾ ਪ੍ਰੋਫੈਸਰ ਤੇ ਡੀਨ, ਫੈਕਲਟੀ ਆਫ਼ ਇਕਨਾਮਿਕਸ ਐਂਡ ਬਿਜ਼ਨਸ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਡਾ. ਵਿਕਾਸ ਕੁਮਾਰ, ਨੈਸ਼ਨਲ ਇੰਸਟੀਚਿਊਟ ਆਫ਼ ਫੂਡ ਟੈਕਨਾਲੋਜੀ ਐਂਟਰਪ੍ਰੀਨਿਓਰਸ਼ਿਪ ਐਂਡ ਮੈਨੇਜਮੈਂਟ, ਕੁੰਡਲੀ ਨੇ ਸਰੋਤ ਮਾਹਿਰ ਵਜੋਂ ਸ਼ਿਰਕਤ ਕੀਤੀ। ਵਰਕਸ਼ਾਪ ਦੀ ਸ਼ੁਰੂਆਤ ਵਿਭਾਗ ਮੁਖੀ ਡਾ. ਬਲਜੀਤ ਕੌਰ ਵਲੋਂ ਮਾਹਿਰਾਂ ਅਤੇ ਭਾਗੀਦਾਰਾਂ ਦਾ ਰਸਮੀ ਸਵਾਗਤ ਕਰਨ ਨਾਲ ਹੋਈ। ਵਰਕਸ਼ਾਪ ਦੀ ਕੋਆਰਡੀਨੇਟਰ ਡਾ. ਅਮਨਪ੍ਰੀਤ ਕੌਰ ਨੇ ਵਰਕਸ਼ਾਪ ਦੇ ਵਿਸ਼ੇ ਅਤੇ ਇਸ ਦੌਰਾਨ ਕਰਵਾਏ ਜਾਣ ਵਾਲੇ ਮਹੱਤਵਪੂਰਨ ਸੈਸ਼ਨਾਂ ਬਾਰੇ ਜਾਣਕਾਰੀ ਦਿੱਤੀ। ਸਮਾਗਮ ਦੀ ਪ੍ਰਧਾਨਗੀ ਕਰਦਿਆ ਡੀਨ ਵਿਦਿਆਰਥੀ ਭਲਾਈ ਪ੍ਰੋ. ਸਤਨਾਮ ਸਿੰਘ ਦਿਓਲ ਨੇ ਖੋਜ ਵਿਚ ਨੈਤਿਕਤਾ, ਨਵੀਂ ਸੋਚ ਅਤੇ ਮੌਲਿਕਤਾ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਵਰਕਸ਼ਾਪ ਵਿਚ ਪੰਜਾਬ ਸਕੂਲ ਆਫ਼ ਇਕਨਾਮਿਕਸ, ਯੂਨੀਵਰਸਿਟੀ ਸਕੂਲ ਆਫ਼ ਫਾਈਨੈਂਸ਼ੀਅਲ ਸਟੱਡੀਜ਼, ਯੂਨੀਵਰਸਿਟੀ ਬਿਜ਼ਨਸ ਸਕੂਲ ਤੇ ਪੱਤਰਕਾਰੀ ਤੇ ਜਨਸੰਚਾਰ ਵਿਭਾਗ ਦੇ 50 ਖੋਜਾਰਥੀਆਂ ਨੇ ਭਾਗ ਲਿਆ। ਅੰਤ ਵਿਚ ਡਾ. ਅਮਨਪ੍ਰੀਤ ਕੌਰ ਨੇ ਸਾਰੇ ਮਾਹਿਰਾਂ, ਯੂਨੀਵਰਸਿਟੀ ਪ੍ਰਸ਼ਾਸਨ ਅਤੇ ਭਾਗ ਲੈਣ ਵਾਲੇ ਖੋਜਾਰਥੀਆਂ ਦਾ ਧੰਨਵਾਦ ਕਰਦਿਆਂ ਰਸਮੀ ਧੰਨਵਾਦ ਮਤਾ ਪੇਸ਼ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਨਿੱਜੀ ਹਸਪਤਾਲ ਖ਼ਿਲਾਫ਼ ਦਿੱਤੀ ਸ਼ਿਕਾਇਤ ਅਗਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 551 ਦਿਨ ਪੂਰੇ ਹੋਣ ’ਤੇ ਨਸ਼ਾ ਮੁਕਤੀ ਮੋਰਚਾ ਵਲੋਂ ਮੀਟਿੰਗ
Ad Position 24