21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਕਿਰਪਾਲ ਆਸ਼ਰਮ ਵਿਖੇ ਸੰਤ ਰਾਜਿੰਦਰ ਸਿੰਘ ਮਹਾਰਾਜ ਦਾ 80ਵਾਂ ਜਨਮ ਦਿਵਸ ਮਨਾਇਆ

ਅੰਮ੍ਰਿਤਸਰ, 20 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਕਿਰਪਾਲ ਆਸ਼ਰਮ ਫਤਿਹਗੜ੍ਹ ਚੂੜੀਆਂ ਰੋਡ ਅੰਮ੍ਰਿਤਸਰ ਵਿਖੇ ਹਜ਼ੂਰ ਸੰਤ ਰਾਜਿੰਦਰ ਸਿੰਘ ਮਹਾਰਾਜ ਦਾ 80ਵਾਂ ਜਨਮ ਦਿਵਸ ਬੜੀ ਸ਼ਰਧਾ, ਪ੍ਰੇਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਸਮਾਗਮ ‘ਚ ਵੱਡੀ ਗਿਣਤੀ ‘ਚ ਸੰਗਤਾਂ ਨੇ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 21-09-2026
ਅੰਮ੍ਰਿਤਸਰ, 20 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਕਿਰਪਾਲ ਆਸ਼ਰਮ ਫਤਿਹਗੜ੍ਹ ਚੂੜੀਆਂ ਰੋਡ ਅੰਮ੍ਰਿਤਸਰ ਵਿਖੇ ਹਜ਼ੂਰ ਸੰਤ ਰਾਜਿੰਦਰ ਸਿੰਘ ਮਹਾਰਾਜ ਦਾ 80ਵਾਂ ਜਨਮ ਦਿਵਸ ਬੜੀ ਸ਼ਰਧਾ, ਪ੍ਰੇਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਸਮਾਗਮ ‘ਚ ਵੱਡੀ ਗਿਣਤੀ ‘ਚ ਸੰਗਤਾਂ ਨੇ ਹਿੱਸਾ ਲਿਆ। ਇਸ ਮੌਕੇ ਸੰਗਤਾਂ ਨੇ ਹਜ਼ੂਰ ਮਹਾਰਾਜ ਦੀਆਂ ਪਵਿੱਤਰ ਸਿੱਖਿਆਵਾਂ ਨੂੰ ਯਾਦ ਕਰਦਿਆਂ ਪ੍ਰੇਮ, ਸੇਵਾ, ਸਿਮਰਨ ਅਤੇ ਧਿਆਨ ਦੇ ਮਾਰਗ ‘ਤੇ ਚੱਲਣ ਦਾ ਸੰਦੇਸ਼ ਲਿਆ। ਸਮਾਗਮ ਦੌਰਾਨ ਸੰਗਤ ਵਲੋਂ ਸਾਂਝੀ ਧਿਆਨ ਸਾਧਨਾ ਦੀ ਬੈਠਕ ਵੀ ਕੀਤੀ ਗਈ। ਜਨਮ ਦਿਵਸ ਦੀ ਖੁਸ਼ੀ ਵਿੱਚ ਬੱਚਿਆਂ ਵਲੋਂ ਕੇਕ ਕੱਟਿਆ ਗਿਆ। ਸਮਾਗਮ ਦੇ ਅਖ਼ੀਰ ‘ਚ ਸੰਗਤ ਲਈ ਲੰਗਰ ਪ੍ਰਸ਼ਾਦ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਬਾਬਾ ਨਿਹਾਲ ਦਾਸ ਦੀ ਯਾਦ ਵਿਚ ਬਣੇ ਗੇਟ ਦਾ ਈ. ਟੀ. ਓ. ਨੇ ਕੀਤਾ ਉਦਘਾਟਨ ਅਗਲੀ ਖ਼ਬਰ ਲਿਖਣਸਰ ਸਾਹਿਬ ਸਰੋਵਰ ’ਚੋਂ ਗਾਰ ਕੱਢਣ ਦੀ ਸੇਵਾ ’ਚ ਸੈਂਕੜੇ ਸੰਗਤਾਂ ਹੋਈਆਂ ਸ਼ਾਮਿਲ
Ad Position 24