ਬਾਬਾ ਨਿਹਾਲ ਦਾਸ ਦੀ ਯਾਦ ਵਿਚ ਬਣੇ ਗੇਟ ਦਾ ਈ. ਟੀ. ਓ. ਨੇ ਕੀਤਾ ਉਦਘਾਟਨ
ਜੰਡਿਆਲਾ ਗੁਰ, 20 ਸਤੰਬਰ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ )-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ.
ਜੰਡਿਆਲਾ ਗੁਰ, 20 ਸਤੰਬਰ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ )-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਸਬਾ ਗਹਿਰੀ ਮੰਡੀ ਵਿਖੇ ਧੰਨ ਧੰਨ ਬਾਬਾ ਨਿਹਾਲ ਦਾਸ ਜੀ ਦੀ ਯਾਦ ਵਿਚ ਬਣੇ ਯਾਦਗਾਰੀ ਗੇਟ ਦਾ ਉਦਘਾਟਨ ਕੀਤਾ । ਇਸ ਮੌਕੇ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੀ.ਆਈ.ਡੀ.ਬੀ. ਫੰਡ ਸਕੀਮ ਅਧੀਨ 30 ਲੱਖ ਰੁਪਏ ਦੀ ਲਾਗਤ ਨਾਲ ਇਸ ਯਾਦਗਾਰੀ ਗੇਟ ਦਾ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੇਟ ਨੂੰ ਵਿਰਾਸਤੀ ਦਿੱਖ ਦਿੱਤੀ ਗਈ ਹੈ, ਜੋ ਗਹਿਰੀ ਮੰਡੀ ਦੀ ਸ਼ਾਨ ਵਿਚ ਹੋਰ ਵਾਧਾ ਕਰੇਗੀ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਨਾਲ-ਨਾਲ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿਚ ਵੀ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਚੇਅਰਮੈਨ ਹਰਪਾਲ ਸਿੰਘ ਚੌਹਾਨ, ਚੇਅਰਮੈਨ ਅਮਰੀਕ ਸਿੰਘ ਸੋਢੀ, ਸਰਪੰਚ ਮਨਜਿੰਦਰ ਸਿੰਘ ਭੀਰੀ, ਪ੍ਰਧਾਨ ਸਤਿੰਦਰ ਸਿੰਘ, ਸਮੂਹ ਮੈਂਬਰ ਪੰਚਾਇਤ ਗਹਿਰੀ ਮੰਡੀ, ਬਾਬਾ ਕਸ਼ਮੀਰ ਸਿੰਘ, ਅਵਤਾਰ ਸਿੰਘ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਸਰਪੰਚ, ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।