21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਦੀ ਚੌਥੀ ਵਾਰ ਯੂਨੀਵਰਸਿਟੀ ਦੀ ਸਪੋਰਟਸ ਕਮੇਟੀ (ਮਹਿਲਾ) ਦੇ ਪ੍ਰਧਾਨ ਵਜੋਂ ਚੋਣ

ਅੰਮ੍ਰਿਤਸਰ, 20 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ.

Ad Position 21
No active advertisement
ਅਜੀਤ ਡੈਸਕ 21-09-2026
ਅੰਮ੍ਰਿਤਸਰ, 20 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਬੀ.ਬੀ.ਕੇ ਡੀ.ਏ.ਵੀ. ਕਾਲਜ ਫ਼ਾਰ ਵੂਮੈਨ, ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਸ਼ਨ 2026-27 ਲਈ ਸਪੋਰਟਸ ਕਮੇਟੀ (ਮਹਿਲਾ) ਦੇ ਪ੍ਰਧਾਨ ਚੁਣਿਆ ਗਿਆ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦਾ ਉਨ੍ਹਾਂ ਦੀ ਗਤੀਸ਼ੀਲ ਅਗਵਾਈ ਲਈ ਦਿਲੋਂ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਹ ਚੌਥੀ ਵਾਰ ਹੈ ਜਦੋਂ ਉਨ੍ਹਾਂ ਨੂੰ ਸਪੋਰਟਸ ਕਮੇਟੀ ਦੀ ਪ੍ਰਧਾਨ ਵਜੋਂ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪ੍ਰਿੰਸੀਪਲ ਡਾ. ਵਾਲੀਆ ਨੇ ਖੇਡਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਮਹਿਲਾਵਾਂ ਦੀ ਖੇਡਾਂ ’ਚ ਵੱਧ ਤੋਂ ਵੱਧ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਲਈ ਵਧੇਰੇ ਮੌਕੇ ਪੈਦਾ ਕਰਨ ਲਈ ਪੂਰੀ ਨਿਸ਼ਠਾ ਅਤੇ ਸਾਂਝੀ ਭਾਵਨਾ ਨਾਲ ਕੰਮ ਕਰਨ ਦੇ ਆਪਣੇ ਸੰਕਲਪ ਨੂੰ ਦੁਹਰਾਇਆ। ਉਨ੍ਹਾਂ ਨੇ ਪ੍ਰੋ. (ਡਾ.) ਸਰੋਜ ਬਾਲਾ, ਡੀਨ, ਕਾਲਜ ਡਿਵੈਲਪਮੈਂਟ ਕੌਂਸਲ, ਡਾ. ਕੰਵਰ ਮਨਦੀਪ ਸਿੰਘ, ਡਾਇਰੈਕਟਰ, ਸਪੋਰਟਸ, ਜੀ.ਐੱਨ.ਡੀ.ਯੂ. ਅਤੇ ਡਾ. ਸਤਨਾਮ ਸਿੰਘ ਡੀਨ ਵਿਦਿਆਰਥੀ ਭਲਾਈ ਜੀ.ਐੱਨ.ਡੀ.ਯੂ. ਵਲੋਂ ਮਿਲੇ ਕੀਮਤੀ ਮਾਰਗਦਰਸ਼ਨ ਅਤੇ ਸਹਿਯੋਗ ਲਈ ਵੀ ਧੰਨਵਾਦ ਕੀਤਾ। ਪ੍ਰਿੰ. ਡਾ. ਵਾਲੀਆ ਨੇ ਸੰਬੰਧਿਤ ਕਾਲਜਾਂ ਦੇ ਪ੍ਰਿੰਸੀਪਲਾਂ ਵਲੋਂ ਵਿਦਿਆਰਥੀਆਂ ਨੂੰ ਖੇਡਾਂ ’ਚ ਉੱਤਮ ਪ੍ਰਦਰਸ਼ਨ ਕਰਨ ਲਈ ਅਨੁਕੂਲ ਅਤੇ ਉਤਸ਼ਾਹਜਨਕ ਵਾਤਾਵਰਨ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਸਾਂਝੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਕਾਲਜ ਸਟਾਫ ਵਲੋਂ ਵੀ ਪ੍ਰਿੰ. ਡਾ. ਵਾਲੀਆ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਮਜੀਠਾ ਵਿਖੇ ਸ੍ਰੀ ਰਾਧਾ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਪਿੱਛੋਂ ਸਤਿੰਦਰਜੀਤ ਸਿੰਘ ਛੱਜਲਵੱਡੀ ਗੁਰਦੁਆਰਾ ਸਾਹਿਬ ਹੋਏ ਨਤਮਸਤਕ
Ad Position 24