ਡੀ. ਏ. ਵੀ. ਐਜੂਕੇਸ਼ਨ ਫ਼ਾਰ ਵੂਮੈਨ ਬੇਰੀ ਗੇਟ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ
ਅੰਮ੍ਰਿਤਸਰ, 20 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਡੀ. ਏ.
ਅੰਮ੍ਰਿਤਸਰ, 20 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)- ਡੀ. ਏ. ਵੀ. ਐਜੂਕੇਸ਼ਨ ਫ਼ਾਰ ਵੂਮੈਨ ਬੇਰੀ ਗੇਟ ਅੰਮ੍ਰਿਤਸਰ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਕਾਰਜਕਾਰੀ ਪ੍ਰਿੰਸੀਪਲ ਡਾ. ਅੰਜੂ ਮਹਿਤਾ ਦੀ ਅਗਵਾਈ ਹੇਠ ਕੀਤੀ ਗਈ। ਓਰੀਐਂਟੇਸ਼ਨ ਪ੍ਰੋਗਰਾਮ ‘ਚ 2026-28 ਸੈਸ਼ਨ ਦੇ ਸਾਰੇ ਵਿਦਿਆਰਥੀ ਹਾਜ਼ਰ ਹੋਏ। ਪ੍ਰਿੰਸੀਪਲ ਨੇ ਕਾਲਜ ‘ਚ ਹਾਜ਼ਰ ਸਾਰੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਸਾਰੇ ਅਧਿਆਪਕਾਂ ਨਾਲ ਜਾਣ-ਪਛਾਣ ਕਰਵਾਈ। ਇਸ ਤੋਂ ਬਾਅਦ ਵਿਦਿਆਰਥੀਆਂ ਨੂੰ ਡਾ. ਸਵਿਤਾ ਰਾਮਪਾਲ ਨੇ ਐਨ.ਐਸ.ਐਸ., ਯੂਥ ਫੈਸਟੀਵਲ ਅਤੇ ਸਮਾਂ-ਸਾਰਣੀ ਦੀ ਪੂਰੀ ਜਾਣਕਾਰੀ ਦਿੱਤੀ। ਡਾ. ਨਮਰਤਾ ਪੁੰਜ ਨੇ ਵਿਦਿਆਰਥੀਆਂ ਨੂੰ ਪ੍ਰੀਖਿਆ ਨਾਲ ਸੰਬੰਧਿਤ ਜਾਣਕਾਰੀ ਦਿੱਤੀ। ਡਾ. ਗੁਰਪ੍ਰੀਤ ਕੌਰ ਨੇ ਤੀਜੇ ਸੈਸ਼ਨ ਬਾਰੇ ਜਾਣਕਾਰੀ ਦਿੱਤੀ। ਜਦਕਿ ਡਾ. ਨੀਰਜਾ ਗੌਤਮ ਨੇ ਵਿਦਿਆਰਥੀਆਂ ਨੂੰ ਕਾਲਜ ‘ਚ ਚੱਲ ਰਹੇ ਗਾਈਡੈਂਸ ਅਤੇ ਪਲੇਸਮੈਂਟ ਸੈੱਲ ਅਤੇ ਪ੍ਰਿਆ ਮਹਾਜਨ ਨੇ ਲਾਇਬ੍ਰੇਰੀ ਨਾਲ ਸੰਬੰਧਿਤ ਜਾਣਕਾਰੀ ਪ੍ਰਦਾਨ ਕੀਤੀ। ਅਖ਼ੀਰ ‘ਚ ਡਾ. ਅਨੀਤਾ ਸ਼ਰਮਾ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਪ੍ਰਿੰਸੀਪਲ ਡਾ. ਅੰਜੂ ਮਹਿਤਾ ਨੇ ਸਾਰੇ ਵਿਦਿਆਰਥੀਆਂ ਨੂੰ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ।