22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਦਾ ਘਿਰਾਓ

ਅੰਮ੍ਰਿਤਸਰ, 21 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ। ਇਹ ਧਰਨਾ ਡੀ.

Ad Position 21
No active advertisement
ਅਜੀਤ ਡੈਸਕ 22-09-2026
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ। ਇਹ ਧਰਨਾ ਡੀ. ਏ. ਪੀ. ਅਤੇ ਯੂਰੀਆ ਖਾਦ ਮਿੱਥੇ ਹੋਏ ਰੇਟਾਂ ਤੋਂ ਵੱਧ ਕੀਮਤ ’ਤੇ ਬਾਜ਼ਾਰ ’ਚ ਵੇਚਣ ਅਤੇ ਕਿਸਾਨਾਂ ਨੂੰ ਖਾਦ ਦੇ ਨਾਲ ਵਾਧੂ ਤੇ ਬੇਲੋੜੀਆਂ ਦਵਾਈਆਂ ਅਤੇ ਹੋਰ ਖਾਦਾਂ ਖਰੀਦਣ ਲਈ ਮਜਬੂਰ ਕਰਨ ਦੇ ਵਿਰੋਧ ’ਚ ਲਗਾਇਆ ਗਿਆ। ਇਸ ਤੋਂ ਇਲਾਵਾ ਸਹਿਕਾਰੀ ਸਭਾਵਾਂ ਨਾਲ ਸੰਬੰਧਿਤ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਵੀ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਿੱਤੀਆਂ ਗਈਆਂ। ਕਿਸਾਨਾਂ ਦਾ ਕਹਿਣਾ ਸੀ ਕਿ ਜਿਹੜੇ ਕਿਸਾਨ ਆਪਣੇ ਪਿਛਲੇ ਬਕਾਏ ਅਤੇ ਡਿਫਾਲਟ ਰਕਮਾਂ ਦੀ ਅਦਾਇਗੀ ਕਰ ਚੁੱਕੇ ਹਨ, ਉਨ੍ਹਾਂ ਨੂੰ ਸਹਿਕਾਰੀ ਸਭਾਵਾਂ ਦੇ ਮੈਂਬਰ ਬਣਾਉਣ ’ਚ ਬੇਲੋੜੀਆਂ ਰੁਕਾਵਟਾਂ ਪਾਈਆਂ ਜਾ ਰਹੀਆਂ ਹਨ। ਕਿਸਾਨ ਆਗੂਆਂ ਨਾਲ ਹੋਈ ਗੱਲਬਾਤ ਦੌਰਾਨ ਅਧਿਕਾਰੀਆਂ ਵਲੋਂ ਭਰੋਸਾ ਦਿੱਤਾ ਗਿਆ ਕਿ ਨਿਯਮਾਂ ਦੀ ਅਣਦੇਖੀ ਕਰਨ ਵਾਲੇ ਖਾਦ ਵਿਕਰੇਤਾ ਦਾ ਲਾਇਸੈਂਸ ਮੌਕੇ ’ਤੇ ਰੱਦ ਕਰਨ ਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਖਾਦ ਨਾਲ ਵਾਧੂ ਅਤੇ ਬੇਲੋੜੀਆਂ ਦਵਾਈਆਂ ਜਾਂ ਹੋਰ ਸਾਮਾਨ ਦੇਣ ਦੀਆਂ ਸ਼ਿਕਾਇਤਾਂ ’ਤੇ ਵੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ। ਸਹਿਕਾਰੀ ਸਭਾਵਾਂ ਵਿਚ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ 29 ਸਤੰਬਰ ਨੂੰ ਡਿਪਟੀ ਕਮਿਸ਼ਨਰ ਅਤੇ ਸਾਰੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਵੀ ਦਿੱਤਾ ਗਿਆ।ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਸਮੇਂ ਵਿਚ ਝੋਨੇ ਦੀ ਖਰੀਦ ਸਮੇਂ ਸਿਰ ਅਤੇ ਨਿਰਵਿਘਨ ਢੰਗ ਨਾਲ ਨਾ ਕੀਤੀ ਗਈ, ਤਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਝੋਨੇ ਦੀ ਖਰੀਦ ਨੂੰ ਲੈ ਕੇ ਵੱਡਾ ਅੰਦੋਲਨ ਵਿੱਢਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖਰੀਦ, ਖਾਦਾਂ ਦੀ ਸਹੀ ਰੇਟ ’ਤੇ ਉਪਲਬੱਧਤਾ ਅਤੇ ਕਿਸਾਨਾਂ ਨਾਲ ਸੰਬੰਧਿਤ ਹੋਰ ਸਮੱਸਿਆਵਾਂ ਦੇ ਹੱਲ ਲਈ ਜਥੇਬੰਦੀ ਆਪਣਾ ਸੰਘਰਸ਼ ਜਾਰੀ ਰੱਖੇਗੀ। ਇਸ ਮੌਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਜਰਮਨਜੀਤ ਸਿੰਘ ਬੰਡਾਲਾ, ਕੰਧਾਰ ਸਿੰਘ ਭੋਏਵਾਲ, ਲਖਵਿੰਦਰ ਸਿੰਘ ਡਾਲਾ, ਕੁਲਜੀਤ ਸਿੰਘ ਕਾਲੇ, ਗੁਰਦੇਵ ਸਿੰਘ ਗੱਗੋਮਾਹਲ, ਬਲਵਿੰਦਰ ਸਿੰਘ ਰੁਮਾਣਾਚੱਕ, ਨਰਿੰਦਰ ਸਿੰਘ ਭਿੱਟੇਵੰਡ, ਗੁਰਲਾਲ ਸਿੰਘ ਕੱਕੜ੍ਹ, ਕੁਲਬੀਰ ਸਿੰਘ ਲੋਪੋਕੇ, ਸੁਖਜਿੰਦਰ ਸਿੰਘ ਹਰੜ੍ਹ, ਦਿਲਬਾਗ ਸਿੰਘ ਭਕਨਾਂ, ਸੁਖਵਿੰਦਰ ਸਿੰਘ ਕੋਲੋਵਾਲ, ਹਰਜੀਤ ਸਿੰਘ ਸ਼ਹੂਰਾ, ਰਣਜੀਤ ਸਿੰਘ ਚਾਟੀਵਿੰਡ, ਪ੍ਰਭਜੋਤ ਸਿੰਘ ਗੁੱਜਰਪੁਰਾ, ਜੋਗਿੰਦਰ ਸਿੰਘ ਗੱਗੋਮਾਹਲ, ਗੁਰਦਾਸ ਸਿੰਘ ਵਿਛੋਆ, ਅੰਗਰੇਜ ਸਿੰਘ ਸੈਸਰਾਂ, ਸੁਖਦੇਵ ਸਿੰਘ ਚਾਟੀਵਿੰਡ, ਸਾਹਬ ਸਿੰਘ ਕੱਕੜ੍ਹ, ਸੁਖਜਿੰਦਰ ਸਿੰਘ ਲੋਪੋਕੇ, ਫਤਹਿ ਸਿੰਘ ਲੋਪੋਕੇ, ਲਵਪ੍ਰੀਤ ਸਿੰਘ ਬੱਗਾ, ਸੁਖਦੇਵ ਸਿੰਘ ਕਾਜੀਕੋਟ, ਨਿਰੰਜਨ ਸਿੰਘ ਜੱਬੋਵਾਲ, ਸਵਰਨ ਸਿੰਘ ਕੋਤਲਾ, ਪ੍ਰਤਾਪ ਸਿੰਘ ਹਮਜਾ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੇਲਵੇ ਦਾ ਮੈਗਾ ਬਲਾਕ : 27 ਤਰੀਕ ਤੱਕ 21 ਟਰੇਨਾਂ ਰੱਦ, ਕਈਆਂ ਦੇ ਬਦਲੇ ਰੂਟ ਪਹਿਲੇ ਦਿਨ ਸ਼ਾਨ-ਏ-ਪੰਜਾਬ 3 ਘੰਟੇ 45 ਮਿ... ਅਗਲੀ ਖ਼ਬਰ ਅੰਮ੍ਰਿਤਸਰ ’ਚ 12 ਸਾਲ ਦੇ ਬੱਚੇ ਦੀ ਪੱਖੇ ਨਾਲ ਫਾਹਾ ਲੱਗਣ ਕਾਰਨ ਭੇਦ ਭਰੇ ਹਾਲਾਤ ’ਚ ਮੌਤ ਪਿਤਾ ਨੇ ਖੁਦਕੁਸ਼ੀ ਕਾਰਨ ਮੌ...
Ad Position 24