21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਰਯਾਨ ਇੰਟਰਨੈਸ਼ਨਲ ਸਕੂਲ ਦੇ ਅਧਿਆਪਕਾਂ ਦਾ ਸਨਮਾਨ

ਅੰਮ੍ਰਿਤਸਰ, 21 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਰਯਾਨ ਇੰਟਰਨੈਸ਼ਨਲ ਸਕੂਲ ਦੇ ਅਧਿਆਪਕਾਂ ਨੂੰ ਚੇਅਰਮੈਨ ਡਾ. ਏ.

Ad Position 21
No active advertisement
ਅਜੀਤ ਡੈਸਕ 22-09-2026
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਰਯਾਨ ਇੰਟਰਨੈਸ਼ਨਲ ਸਕੂਲ ਦੇ ਅਧਿਆਪਕਾਂ ਨੂੰ ਚੇਅਰਮੈਨ ਡਾ. ਏ. ਐੱਫ. ਪਿੰਟੋ ਅਤੇ ਮੈਨੇਜਿੰਗ ਡਾਇਰੈਕਟਰ ਡਾ. ਗ੍ਰੇਸ ਪਿੰਟੋ ਦੀ ਦੂਰਅੰਦੇਸ਼ੀ ਅਗਵਾਈ ਹੇਠ ਸਨਮਾਨਿਤ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਕੰਚਨ ਮਲਹੋਤਰਾ ਨੇ ਦੱਸਿਆ ਕਿ ਸਕੂਲ ਦੇ ਸਮਰਪਿਤ ਅਧਿਆਪਕਾਂ ਨੂੰ ਸਿੱਖਿਆ ਦੇ ਖੇਤਰ ’ਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਆਈ. ਟੀ. ਓ. ਵਲੋਂ ਵਕਾਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ।ਉਨ੍ਹਾਂ ਕਿਹਾ ਕਿ ਸਕੂਲ ਨੂੰ ਮਨਮੀਤ ਗਰੋਵਰ, ਅੰਜੂ ਅਤੇ ਪ੍ਰੀਤੀ ਦੀ ਪ੍ਰਾਪਤੀ ‘ਤੇ ਮਾਣ ਹੈ। ਉਨ੍ਹਾਂ ਦੀ ਲਗਨ, ਪੜ੍ਹਾਉਣ ਦੇ ਨਵੇਂ ਅਤੇ ਵਿਲੱਖਣ ਤਰੀਕਿਆਂ ਅਤੇ ਨੌਜਵਾਨ ਮਨਾਂ ਨੂੰ ਨਿਖਾਰਨ ਦੀ ਵਚਨਬੱਧਤਾ ਲਈ ‘ਇੰਸਪਾਇਰਿੰਗ ਟੀਚਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਸ ਮਾਣ ਨੂੰ ਹੋਰ ਵਧਾਉਂਦੇ ਹੋਏ, ਮਨਿੰਦਰ ਅਤੇ ਨੇਹਾ ਨੂੰ ਉਨ੍ਹਾਂ ਦੀ ਸ਼ਾਨਦਾਰ ਅਕਾਦਮਿਕ ਯੋਗਤਾ, ਕਲਾਸਰੂਮ ਵਿਚ ਸ਼ਾਨਦਾਰ ਤੌਰ-ਤਰੀਕਿਆਂ ਅਤੇ ਵਿਦਿਆਰਥੀਆਂ ਦੀ ਸਫਲਤਾ ਪ੍ਰਤੀ ਅਟੁੱਟ ਸਮਰਪਣ ਲਈ ‘ਬੈਸਟ ਟੀਚਰ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ।ਪ੍ਰਿੰ: ਕੰਚਨ ਮਲਹੋਤਰਾ ਨੇ ਸਾਰੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਰੀਗ਼ੋ ਪੁਲ ਦੇ ਨਿਰਮਾਣ ਦਾ ਕਾਂਗਰਸ ਦੇ ਲੋਕ ਸਭਾ ਮੈਂਬਰ ਔਜਲਾ ਨੇ ਲਿਆ ਜਾਇਜ਼ਾ ਦਸਬੰਰ ਤੱਕ ਇਕ ਲੇਨ ਚਾਲੂ ਹੋਣ ਦਾ ਕੀਤਾ ਦ... ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਉਰਦੂ ਅਤੇ ਫ਼ਾਰਸੀ ਕੋਰਸਾਂ ’ਚ ਦਾਖਲੇ 30 ਤੱਕ
Ad Position 24