ਮੁੱਖ ਮੰਤਰੀ ਮਾਨ ਸਰੂਪ ਰਾਣੀ ਸਰਕਾਰੀ ਕਾਲਜ ਫਾਰ ਵੂਮੈਨ ਵਿਖੇ ਵਿਦਿਆਰਥਣਾਂ ਨਾਲ ਹੋਏ ਰੂਬਰੂ
ਅੰਮ੍ਰਿਤਸਰ, 22 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸਰੂਪ ਰਾਣੀ ਸਰਕਾਰੀ ਕਾਲਜ ਫਾਰ ਵੂਮੈਨ ਅੰਮ੍ਰਿਤਸਰ ਵਿਖੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵਿਦਿਆਰਥਣਾਂ ਨਾਲ ਰੂਬਰੂ ਹੋਏ। ਕਾਲਜ ਦੇ ਪ੍ਰਿੰ: ਕਿਰਨਜੀਤ ਬੱਲ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਅੰਮ੍ਰਿਤਸਰ, 22 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸਰੂਪ ਰਾਣੀ ਸਰਕਾਰੀ ਕਾਲਜ ਫਾਰ ਵੂਮੈਨ ਅੰਮ੍ਰਿਤਸਰ ਵਿਖੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵਿਦਿਆਰਥਣਾਂ ਨਾਲ ਰੂਬਰੂ ਹੋਏ। ਕਾਲਜ ਦੇ ਪ੍ਰਿੰ: ਕਿਰਨਜੀਤ ਬੱਲ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਦਿਆਰਥਣਾਂ ਦੀ ਵਿੱਦਿਅਕ, ਸਭਿਆਚਾਰਕ ਤੇ ਖੇਡ ਗਤੀਵਿਧੀਆਂ ‘ਚ ਅਵੱਲ ਰਹਿਣ ’ਤੇ ਸਰਾਹਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਮੁੰਡਿਆਂ ਦੇ ਮੁਕਾਬਲੇ ਕੁੜੀਆਂ ਹਰੇਕ ਖੇਤਰ ‘ਚ ਅੱਗੇ ਹਨ। ਉਨਾਂ ਨੇ ਵਿਦਿਆਰਥਣਾਂ ਦੀਆਂ ਵਿੱਦਿਅਕ ਤੇ ਸਭਿਆਚਾਰਕ ਗਤੀਵਿਧੀਆਂ ਨੂੰ ਮੁੱਖ ਰੱਖਦਿਆਂ ਆਡੀਟੋਰੀਅਮ ਦਾ ਕੁਸ਼ਲ ਪ੍ਰਬੰਧ ਤੇ ਬੱਸ ਦੀ ਸੇਵਾ, ਮੁੱਹਈਆ ਕਰਵਾਉਣ ਦਾ ਭਰੋਸਾ ਦਿਵਾਇਆ। ਵਿਦਿਆਰਥਣਾਂ ਨੇ ਵੀ ਮੁੱਖ ਮੰਤਰੀ ਮਾਨ ਦੀ ਅਚਨਚੇਤੀ ਫੇਰੀ ਨੂੰ ਭਰਵਾਂ ਹੁੰਗਾਰਾ ਦਿੱਤਾ ਤੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਅਖ਼ੀਰ ‘ਚ ਕਾਲਜ ਦੇ ਪ੍ਰਿੰ: ਕਿਰਨਜੀਤ ਬੱਲ ਨੇ ਉਨ੍ਹਾਂ ਨੂੰ ਕਾਲਜ ਵਲੋਂ ਯਾਦਗਾਰੀ ਚਿੰਨ੍ਹ ਭੇਂਟ ਕੀਤਾ।