ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਰੰਧਾਵਾ ਨੇ ਸਾਬਕਾ ਵਿਦਿਆਰਥੀ ਦਾ ਕੀਤਾ ਸਨਮਾਨ
ਅੰਮ੍ਰਿਤਸਰ, 22 ਸਤੰਬਰ (ਜੱਸ)-ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਵਲੋਂ ਸੋਸ਼ਲ ਸਾਇੰਸਜ਼ ਵਿਭਾਗ ਦੇ ਸਾਬਕਾ ਵਿਦਿਆਰਥੀ ਆਦਿਤਿਆ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ।
ਅੰਮ੍ਰਿਤਸਰ, 22 ਸਤੰਬਰ (ਜੱਸ)-ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਵਲੋਂ ਸੋਸ਼ਲ ਸਾਇੰਸਜ਼ ਵਿਭਾਗ ਦੇ ਸਾਬਕਾ ਵਿਦਿਆਰਥੀ ਆਦਿਤਿਆ ਸ਼ਰਮਾ ਨੂੰ ਸਨਮਾਨਿਤ ਕੀਤਾ ਗਿਆ। ਆਦਿਤਿਆ ਨੇ ਸਾਲ 2026 ’ਚ ਸੀ. ਡੀ. ਐੱਸ. ਪ੍ਰੀਖਿਆ ਅਤੇ ਐੱਸ. ਐੱਸ. ਬੀ. ਇੰਟਰਵਿਊ ਆਪਣੇ ਪਹਿਲੇ ਹੀ ਯਤਨ ’ਚ ਪਾਸ ਕਰਕੇ ਆਲ ਇੰਡੀਆ ਰੈਂਕ ਏਅਰ262 ਪ੍ਰਾਪਤ ਕੀਤਾ। ਪ੍ਰਿੰ: ਡਾ. ਰੰਧਾਵਾ ਨੇ ਕਿਹਾ ਕਿ ਮੁਕਾਬਲੇ ਦੀਆਂ ਪ੍ਰੀਖਿਆਵਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਆਪਣੇ ਸੰਸਥਾਨ, ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰਦੇ ਹਨ। ਉਨ੍ਹਾਂ ਨੇ ਵਿਭਾਗ ਮੁਖੀ ਡਾ. ਸਾਵੰਤ ਸਿੰਘ ਮਾਂਟੋ ਦੀ ਮੌਜ਼ੂਦਗੀ ’ਚ ਕਿਹਾ ਕਿ ਵਿਦਿਆਰਥੀ ਸ਼ਰਮਾ ਨੇ ਨਾ ਸਿਰਫ਼ ਅਕਾਦਮਿਕ ਖੇਤਰ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ, ਸਗੋਂ ਵੱਖ ਵੱਖ ਖੇਤਰਾਂ ’ਚ ਵੀ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਡਾ. ਮਾਂਟੋ ਨੇ ਕਿਹਾ ਕਿ ਆਦਿਤਿਆ ਨੇ ਇੰਟਰਡਿਪਾਰਟਮੈਂਟਲ ਕਲਾਸ ਟੂਰਨਾਮੈਂਟ ’ਚ ਸੋਨ ਤਮਗਾ, ਬੈਡਮਿੰਟਨ ’ਚ ਚਾਂਦੀ ਦਾ ਤਮਗਾ ਹਾਸਿਲ ਕਰਨ ਦੇ ਨਾਲ ਨਾਲ ਜ਼ਿਲ੍ਹਾ ਪੱਧਰ ਅਤੇ ਸੂਬਾ ਪੱਧਰ ਦੇ ਭਾਸ਼ਣ ਮੁਕਾਬਲਿਆਂ ’ਚ ਵੀ ਜਿੱਤ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਦਿਵਸ ਮੌਕੇ ਕਾਲਜ ਵਲੋਂ ਵਿਦਿਆਰਥੀ ਸ਼ਰਮਾ ਨੂੰ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ, ਡਾ. ਦਲਜੀਤ ਸਿੰਘ, ਆਰਟਸ ਐਂਡ ਹਿਊਮੈਨਿਟੀਜ਼ ਡੀਨ ਪ੍ਰੋ. ਜਸਪ੍ਰੀਤ ਕੌਰ ਆਦਿ ਵੀ ਹਾਜ਼ਰ ਸਨ।