ਇਕ ਨਿਹੰਗ ਸਿੰਘ ਜਥੇਬੰਦੀ ਵਲੋਂ ਦੂਜੀ ਜਥੇਬੰਦੀ ਦੇ ਮੁਖੀ ਖਿਲਾਫ਼ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਦਿੱਤੀ ਸ਼ਿਕਾਇਤ
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਪੰਥ ਅਕਾਲੀ ਦਸ਼ਮੇਸ਼ ਤਰਨਾ ਦਲ ਨਾਲ ਸੰਬੰਧਿਤ ਨਿਹੰਗ ਸਿੰਘਾਂ ਦੇ ਇਕ ਵਫਦ ਵਲੋਂ ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਨਾਮ ਸਕੱਤਰੇਤ ਵਿਖੇ ਸ਼ਿਕਾਇਤ ਪੱਤਰ ਸੌਂਪ ਕੇ ਇਕ ਹੋਰ ਨਿਹੰਗ ਸਿੰਘ ਜਥੇਬੰਦੀ ਦੇ ਮੁਖੀ ਖਿਲਾਫ਼ ਸ਼ਿਕਾਇਤ ਦੇ ਕੇ ਉਸ ਖਿਲਾਫ਼ ਕਾਰਵਾਈ ਦੀ ਮੰਗ ਕੀਤੀ। ਮੰਗ ਪੱਤਰ ਦੇਣ ਉਪ੍ਰੰਤ ਪੱਤਰਕਾਰਾਂ ਨਾਲ ਜਾਣਕਾਰੀ ਦਿੰਦਿਆਂ ਨਿਹੰਗ ਸਿੰਘ ਜਥੇਬੰਦੀ ਦੇ ਆਗੂਆਂ ਜਥੇਦਾਰ ਬਾਬਾ ਨਿਰਮਲ ਸਿੰਘ, ਜਥੇਦਾਰ ਬਾਬਾ ਦਰਸ਼ਨ ਸਿੰਘ ਅਤੇ ਜਥੇਦਾਰ ਬਾਬਾ ਸਤਨਾਮ ਸਿੰਘ ਖ਼ਾਲਸਾ ਨੇ ਗੰਭੀਰ ਦੋਸ਼ ਲਾਇਆ ਕਿ ਪਿਛਲੇ ਕੁਝ ਸਮੇਂ ਤੋਂ ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਇਕ ਵੀਡੀਓ ਅਨੁਸਾਰ ਇਕ ਹੋਰ ਨਿਹੰਗ ਸਿੰਘ ਜਥੇਬੰਦੀ ਦੇ ਮੁਖੀ ਬਾਬਾ ਮੇਜਰ ਸਿੰਘ ਨਿਹੰਗ ਸਿੰਘਾਂ ਦਾ ਬਾਣਾ ਧਾਰਨ ਕਰਦਿਆਂ ਹੋਇਆਂ ਆਪਣੇ ’ਤੇ ਕਥਿਤ ਤੌਰ ’ਤੇ ਚੰਦੋਆ ਸਾਹਿਬ ਲਗਵਾ ਕੇ ਇਸ ਹੇਠਾਂ ਬੈਠੇ ਨਜ਼ਰ ਆਉਂਦੇ ਹਨ।
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਪੰਥ ਅਕਾਲੀ ਦਸ਼ਮੇਸ਼ ਤਰਨਾ ਦਲ ਨਾਲ ਸੰਬੰਧਿਤ ਨਿਹੰਗ ਸਿੰਘਾਂ ਦੇ ਇਕ ਵਫਦ ਵਲੋਂ ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਨਾਮ ਸਕੱਤਰੇਤ ਵਿਖੇ ਸ਼ਿਕਾਇਤ ਪੱਤਰ ਸੌਂਪ ਕੇ ਇਕ ਹੋਰ ਨਿਹੰਗ ਸਿੰਘ ਜਥੇਬੰਦੀ ਦੇ ਮੁਖੀ ਖਿਲਾਫ਼ ਸ਼ਿਕਾਇਤ ਦੇ ਕੇ ਉਸ ਖਿਲਾਫ਼ ਕਾਰਵਾਈ ਦੀ ਮੰਗ ਕੀਤੀ। ਮੰਗ ਪੱਤਰ ਦੇਣ ਉਪ੍ਰੰਤ ਪੱਤਰਕਾਰਾਂ ਨਾਲ ਜਾਣਕਾਰੀ ਦਿੰਦਿਆਂ ਨਿਹੰਗ ਸਿੰਘ ਜਥੇਬੰਦੀ ਦੇ ਆਗੂਆਂ ਜਥੇਦਾਰ ਬਾਬਾ ਨਿਰਮਲ ਸਿੰਘ, ਜਥੇਦਾਰ ਬਾਬਾ ਦਰਸ਼ਨ ਸਿੰਘ ਅਤੇ ਜਥੇਦਾਰ ਬਾਬਾ ਸਤਨਾਮ ਸਿੰਘ ਖ਼ਾਲਸਾ ਨੇ ਗੰਭੀਰ ਦੋਸ਼ ਲਾਇਆ ਕਿ ਪਿਛਲੇ ਕੁਝ ਸਮੇਂ ਤੋਂ ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਇਕ ਵੀਡੀਓ ਅਨੁਸਾਰ ਇਕ ਹੋਰ ਨਿਹੰਗ ਸਿੰਘ ਜਥੇਬੰਦੀ ਦੇ ਮੁਖੀ ਬਾਬਾ ਮੇਜਰ ਸਿੰਘ ਨਿਹੰਗ ਸਿੰਘਾਂ ਦਾ ਬਾਣਾ ਧਾਰਨ ਕਰਦਿਆਂ ਹੋਇਆਂ ਆਪਣੇ ’ਤੇ ਕਥਿਤ ਤੌਰ ’ਤੇ ਚੰਦੋਆ ਸਾਹਿਬ ਲਗਵਾ ਕੇ ਇਸ ਹੇਠਾਂ ਬੈਠੇ ਨਜ਼ਰ ਆਉਂਦੇ ਹਨ। ਉਨ੍ਹਾਂ ਕਿਹਾ ਕਿ ਚੰਦੋਆ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਵਿਚ ਸੁਸ਼ੋਭਿਤ ਕੀਤਾ ਜਾਂਦਾ ਹੈ ਅਤੇ ਇਸ ਦੇ ਹੇਠਾਂ ਬੈਠਣਾ ਗੁਰੂ ਸਾਹਿਬ ਦੀ ਬਰਾਬਰੀ ਕਰਨ ਦੇ ਸਾਮਾਨ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਦੇ ਵਿਰੋਧੀ ਨਹੀਂ ਹਨ, ਪਰ ਇਸ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਜਥੇਦਾਰ ਸਾਹਿਬ ਵਲੋਂ ਇਸ ਸੰਬੰਧੀ ਪੜਤਾਲ ਕਰਵਾ ਕੇ ਸੱਚ ਸਾਮਣੇ ਲਿਆਉਣਾ ਚਾਹੀਦਾ ਹੈ ਤੇ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ। ਜੇਕਰ ਸੰਬੰਧਿਤ ਨੇ ਗਲਤੀ ਨਾ ਮੰਨੀ ਤਾਂ ਸਿੱਖ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ। ਇਸੇ ਦੌਰਾਨ ਪ੍ਰਾਪਤ ਵੇਰਵਿਆਂ ਅਨੁਸਾਰ ਇਹ ਮਾਮਲਾ ਕੁਝ ਸਮਾਂ ਪਹਿਲਾਂ ਵੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਧਿਆਨ ਵਿਚ ਆਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਉਕਤ ਨਿਹੰਗ ਸਿੰਘ ਜਥੇਬੰਦੀ ਦੇ ਮੁਖੀ ਨੂੰ ਅੱਗੇ ਤੋਂ ਅਜਿਹਾ ਨਾ ਕਰਨ ਦੀ ਤਾਕੀਦ ਕਰ ਦਿੱਤੀ ਗਈ ਸੀ।