ਪਾਕਿ ’ਚ 1,000 ਰੁਪਏ ਪ੍ਰਤੀ ਲੀਟਰ ਵਿਕ ਸਕਦਾ ਹੈ ਪੈਟਰੋਲ
ਆਰਥਿਕ ਸੰਕਟ ਵਿਚਾਲੇ ਪੈਟਰੋਲੀਅਮ ਮੰਤਰੀ ਦੀ ਵੱਡੀ ਚਿਤਾਵਨੀ
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ)-ਆਰਥਿਕ ਤੰਗੀ ਨਾਲ ਜੂਝ ਰਹੇ ਪਾਕਿਸਤਾਨ ’ਚ ਤੇਲ ਦਾ ਗੰਭੀਰ ਸੰਕਟ ਪੈਦਾ ਹੋਣ ਦਾ ਖ਼ਦਸ਼ਾ ਵਧ ਗਿਆ ਹੈ। ਪਾਕਿ ਦੇ ਪੈਟਰੋਲੀਅਮ ਮੰਤਰੀ ਅਲੀ ਪਰਵੇਜ਼ ਮਲਿਕ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਦੇਸ਼ ’ਚ ਬਾਲਣ ਦੀ ਕਿੱਲਤ ਹੋਈ ਤਾਂ ਪੈਟਰੋਲ ਦੀਆਂ ਕੀਮਤਾਂ 1,000 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਸਕਦੀਆਂ ਹਨ।
ਗ
ਗੱਲਬਾਤ ਕਰਦੇ ਹੋਏ ਅਲੀ ਪਰਵੇਜ਼ ਮਲਿਕ। ਤਸਵੀਰ ਰਾਹੀਂ : ਸੁਰਿੰਦਰ ਕੋਛੜ
23-09-2026
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ)-ਆਰਥਿਕ ਤੰਗੀ ਨਾਲ ਜੂਝ ਰਹੇ ਪਾਕਿਸਤਾਨ ’ਚ ਤੇਲ ਦਾ ਗੰਭੀਰ ਸੰਕਟ ਪੈਦਾ ਹੋਣ ਦਾ ਖ਼ਦਸ਼ਾ ਵਧ ਗਿਆ ਹੈ। ਪਾਕਿ ਦੇ ਪੈਟਰੋਲੀਅਮ ਮੰਤਰੀ ਅਲੀ ਪਰਵੇਜ਼ ਮਲਿਕ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਦੇਸ਼ ’ਚ ਬਾਲਣ ਦੀ ਕਿੱਲਤ ਹੋਈ ਤਾਂ ਪੈਟਰੋਲ ਦੀਆਂ ਕੀਮਤਾਂ 1,000 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਸਕਦੀਆਂ ਹਨ। ਉਨ੍ਹਾਂ ਮੁਤਾਬਿਕ ਮੱਧ ਪੂਰਬ ’ਚ ਵਧਦੇ ਤਣਾਅ ਅਤੇ ਹੋਰਮੁਜ਼ ਜਲਡਮਰੂਮੱਧ ਦੇ ਪ੍ਰਭਾਵਿਤ ਹੋਣ ਕਾਰਨ ਕੌਮਾਂਤਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ’ਚ ਭਾਰੀ ਉਛਾਲ ਆ ਰਿਹਾ ਹੈ। ਪਾਕਿਸਤਾਨੀ ਮੀਡਿਆ ਮੁਤਾਬਿਕ ਲਾਹੌਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਮਲਿਕ ਨੇ ਕਿਹਾ ਕਿ ਪਾਕਿ ’ਚ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਪਹਿਲਾਂ ਹੀ 50 ਫ਼ੀਸਦੀ ਵਧ ਚੁੱਕੀਆਂ ਹਨ, ਜਦਕਿ ਯੂਰਪ ਅਤੇ ਅਮਰੀਕਾ ਵਿਚ ਵੀ ਤੇਲ ਲਗਾਤਾਰ ਮਹਿੰਗਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਹੂਤੀ ਬਾਗ਼ੀਆਂ ਦੇ ਹਮਲੇ ਕਿਸੇ ਵੀ ਤਰ੍ਹਾਂ ਪ੍ਰਵਾਨਯੋਗ ਨਹੀਂ ਹਨ। ਊਰਜਾ ਸੁਰੱਖਿਆ ਬਾਰੇ ਬੋਲਦਿਆਂ ਉਨ੍ਹਾਂ ਦੱਸਿਆ ਕਿ ਤੇਲ ਦੇ ਖੂਹਾਂ ’ਤੇ ਕੰਮ ਸ਼ੁਰੂ ਹੋ ਚੁੱਕਿਆ ਹੈ ਅਤੇ ਪਾਕਿ ਸਰਕਾਰ ਨੂੰ ਉਮੀਦ ਹੈ ਕਿ ਅਕਤੂਬਰ ਤੱਕ ਮੁਲਕ ਦੇ ਅੰਦਰੋਂ ਹੀ ਕੱਚਾ ਤੇਲ ਮਿਲਣਾ ਸ਼ੁਰੂ ਹੋ ਜਾਵੇਗਾ, ਜਿਸ ਨਾਲ ਮਹਿੰਗੇ ਆਯਾਤ ’ਤੇ ਨਿਰਭਰਤਾ ਘਟਾਉਣ ’ਚ ਮਦਦ ਮਿਲੇਗੀ। ਪਾਕਿ ’ਚ ਪੈਟਰੋਲ 389.14 ਅਤੇ ਹਾਈ-ਸਪੀਡ ਡੀਜ਼ਲ 424.04 ਰੁਪਏ ਪ੍ਰਤੀ ਲੀਟਰ ਤਾਜ਼ਾ ਵਾਧੇ ਤੋਂ ਬਾਅਦ ਪਾਕਿਸਤਾਨ ’ਚ ਪੈਟਰੋਲ 389.14 ਰੁਪਏ ਪ੍ਰਤੀ ਲੀਟਰ ਅਤੇ ਹਾਈ-ਸਪੀਡ ਡੀਜ਼ਲ 424.04 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਵਧਦੀਆਂ ਕੀਮਤਾਂ ਦੇ ਬੋਝ ਨੂੰ ਘਟਾਉਣ ਲਈ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਵਲੋਂ ਇਕ ਰਾਹਤ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਮੋਟਰਸਾਈਕਲ, ਰਿਕਸ਼ਾ, ਚਿੰਗਚੀ ਮਾਲਕਾਂ ਅਤੇ 800 ਸੀ. ਸੀ. ਤੱਕ ਦੀਆਂ ਗੱਡੀਆਂ ਵਾਲਿਆਂ ਨੂੰ ਪੈਟਰੋਲ ’ਤੇ 100 ਰੁਪਏ ਪ੍ਰਤੀ ਲੀਟਰ ਦੀ ਛੋਟ ਦਿੱਤੀ ਜਾ ਰਹੀ ਹੈ।