23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਛੇਹਰਟਾ, 22 ਸਤੰਬਰ (ਪੱਤਰ ਪ੍ਰੇਰਕ)-ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ 2026 ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਦੇ ਸੰਬੰਧ ਵਿਚ ਮੈਨੇਜਰ ਸ੍ਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਚਲਾਈ ਜਾ ਰਹੀ ਲੜੀ ਦੇ ਸੰਬੰਧ ਵਿਚ ਅੱਜ ਦਾ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਨਾਨਕ ਦਰ ਸੰਧੂ ਕਾਲੋਨੀ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਸਜਾਇਆ ਗਿਆ। ਸਥਾਨਕ ਗੁਰਦੁਆਰਾ ਕਮੇਟੀ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਜਾਏ ਗਏ ਇਸ ਗੁਰਮਤਿ ਸਮਾਗਮ ਵਿਚ ਭਾਈ ਜਗਰੂਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੇ ਕਥਾਵਾਚਕ ਗਿਆਨੀ ਹਰਪ੍ਰੀਤ ਸਿੰਘ ਜੰਡਿਆਲਾ ਆਦਿ ਵਲੋਂ ਕਥਾ ਤੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 23-09-2026
ਛੇਹਰਟਾ, 22 ਸਤੰਬਰ (ਪੱਤਰ ਪ੍ਰੇਰਕ)-ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ 2026 ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਦੇ ਸੰਬੰਧ ਵਿਚ ਮੈਨੇਜਰ ਸ੍ਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਚਲਾਈ ਜਾ ਰਹੀ ਲੜੀ ਦੇ ਸੰਬੰਧ ਵਿਚ ਅੱਜ ਦਾ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਨਾਨਕ ਦਰ ਸੰਧੂ ਕਾਲੋਨੀ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਸਜਾਇਆ ਗਿਆ। ਸਥਾਨਕ ਗੁਰਦੁਆਰਾ ਕਮੇਟੀ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਜਾਏ ਗਏ ਇਸ ਗੁਰਮਤਿ ਸਮਾਗਮ ਵਿਚ ਭਾਈ ਜਗਰੂਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੇ ਕਥਾਵਾਚਕ ਗਿਆਨੀ ਹਰਪ੍ਰੀਤ ਸਿੰਘ ਜੰਡਿਆਲਾ ਆਦਿ ਵਲੋਂ ਕਥਾ ਤੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੀਤ ਮੈਨੇਜਰ ਭਾਈ ਲਾਲ ਸਿੰਘ, ਸਟੇਜ ਪ੍ਰਚਾਰਕ ਜਸਪਾਲ ਸਿੰਘ ਦੁਬਰਜੀ, ਪ੍ਰਧਾਨ ਰਣਜੀਤ ਸਿੰਘ, ਸਰਪ੍ਰਸਤ ਸਵਰਨ ਸਿੰਘ ਸੰਧੂ, ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਬਾਵਾ,ਚਰਨ ਸਿੰਘ ਸੰਧੂ,ਬਾਬਾ ਮੇਜਰ ਸਿੰਘ, ਲਖਵਿੰਦਰ ਸਿੰਘ, ਜਗਰੂਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਵਦੇਸ਼ੀ ਅਪਣਾਓ-ਦੇਸ਼ ਬਚਾਓ ਦੇ ਨਾਅਰੇ ਹੇਠ ਅੰਮ੍ਰਿਤਸਰ ’ਚ ਲਗਾਇਆ ਜਾਵੇਗਾ ‘ਸਵਦੇਸ਼ੀ ਵਪਾਰ ਮੇਲਾ’ ਅਗਲੀ ਖ਼ਬਰ ‘ਪੰਜਾਬ ਬਚਾਓ ਮੁਹਿੰਮ’ ਤਹਿਤ ਭਲਕੇ ਅਜਨਾਲਾ ਦੇ ਪਿੰਡ ਉੱਗਰ ਔਲਖ ਪੁੱਜਣਗੇ ਸੁਖਬੀਰ ਸਿੰਘ ਬਾਦਲ
Ad Position 24