30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ ਮਿਲੇਗੀ 10 ਫੀਸਦੀ ਰਿਆਇਤ
ਅੰਮ੍ਰਿਤਸਰ, 22 ਸਤੰਬਰ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ 10 ਫੀਸਦੀ ਦੀ ਰਿਆਇਤ ਦਿੱਤੀ ਜਾ ਰਹੀ ਹੈ। ਇਸ ਰਿਆਇਤ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਹਾ ਦੇਣ ਲਈ ਨਗਰ ਨਿਗਮ ਅੰਮ੍ਰਿਤਸਰ ਵਲੋਂ ਜਿਥੇ ਛੁੱਟੀ ਵਾਲੇ ਦਿਨ ਵੀ ਆਪਣੇ ਦਫ਼ਤਰ ਖੋਲੇ ਜਾ ਰਹੇ ਹਨ ਅਤੇ ਟੈਕਸ ਵਸੂਲੀ ਲਈ ਜ਼ੋਨ ਪੱਧਰ ’ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਅੰਮ੍ਰਿਤਸਰ, 22 ਸਤੰਬਰ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ 30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ 10 ਫੀਸਦੀ ਦੀ ਰਿਆਇਤ ਦਿੱਤੀ ਜਾ ਰਹੀ ਹੈ। ਇਸ ਰਿਆਇਤ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਹਾ ਦੇਣ ਲਈ ਨਗਰ ਨਿਗਮ ਅੰਮ੍ਰਿਤਸਰ ਵਲੋਂ ਜਿਥੇ ਛੁੱਟੀ ਵਾਲੇ ਦਿਨ ਵੀ ਆਪਣੇ ਦਫ਼ਤਰ ਖੋਲੇ ਜਾ ਰਹੇ ਹਨ ਅਤੇ ਟੈਕਸ ਵਸੂਲੀ ਲਈ ਜ਼ੋਨ ਪੱਧਰ ’ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਪਰ ਆਮ ਲੋਕਾਂ ਨੂੰ ਜੁਲਾਈ ਤੋਂ ਬਾਅਦ ਆਪਣਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ ਇਕ ਵਾਰ ਭੇਜੇ ਗਏ ਸਰਕਾਰੀ ਸਨੇਹੇ ਤੋਂ ਬਾਅਦ ਕੋਈ ਵੀ ਸੁਨੇਹਾ ਨਹੀਂ ਪਹੁੰਚਿਆ ਜਿਸ ਕਾਰਨ ਬਹੁਤ ਸਾਰੇ ਲੋਕ ਇਸ ਸਹੂਲਤ ਤੋਂ ਅਨਜਾਨ ਹਨ ਜਾਂ ਉਨ੍ਹਾਂ ਨੂੰ ਟੈਕਸ ਜਮ੍ਹਾਂ ਕਰਵਾਉਣ ਦਾ ਚੇਤਾ ਵੀ ਨਹੀਂ ਹੈ। ਇਸ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਵਲੋਂ ਇਹ ਵੀ ਸ਼ਿਕਾਇਤ ਕੀਤੀ ਜਾ ਰਹੀ ਕਿ ਉਨ੍ਹਾਂ ਦਾ ਟੈਕਸ ਆਨ ਲਾਈਨ ਜਮ੍ਹਾਂ ਨਹੀਂ ਹੋ ਰਿਹਾ। ਜਿਸ ਕਾਰਨ ਉਨ੍ਹਾਂ ਨੂੰ ਟੈਕਸ ਜਮਾਂ ਕਰਵਾਉਣ ’ਚ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸੰਬੰਧ ਵਿਚ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ ਸਰਕਾਰੀ ਤੌਰ ’ਤੇ ਇਕ ਵਾਰ ਸਾਰੇ ਹੀ ਲੋਕਾਂ ਨੂੰ ਸੁਨੇਹੇ ਭੇਜੇ ਗਏ ਹਨ । ਉਨ੍ਹਾਂ ਦੱਸਿਆ ਕਿ ਬਾਰ ਬਾਰ ਸੁਨੇਹੇ ਭੇਜੇ ਜਾਣ ’ਤੇ ਬਹੁਤ ਸਾਰੇ ਲੋਕਾਂ ਵਲੋਂ ਇਤਰਾਜ ਵੀ ਪ੍ਰਗਟਾਇਆ ਜਾਂਦਾ ਹੈ ਜਿਸ ਕਾਰਨ ਇਕ ਵਾਰ ਹੀ ਟੈਕਸ ਜਮ੍ਹਾਂ ਕਰਵਾਉਣ ਲਈ ਫੋਨ ’ਤੇ ਸੁਨੇਹੇ ਭੇਜੇ ਗਏ ਹਨ। ਉਨ੍ਹਾਂ ਆਨ ਲਾਈਨ ਟੈਕਸ ਜਮ੍ਹਾਂ ਨਾ ਹੋਣ ਦੇ ਮਾਮਲੇ ’ਚ ਕਿਹਾ ਕਿ ਇਹ ਸਮੱਸਿਆ ਵਪਾਰਕ ਪ੍ਰਾਪਰਟੀ ਵਾਲਿਆਂ ਨੂੰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਵਪਾਰਕ ਪ੍ਰਾਪਰਟੀ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਕਿਰਾਏਨਾਮੇ ਵੀ ਚੈਕ ਕੀਤੇ ਜਾ ਰਹੇ ਹਨ। ਇੰਸਪੈਕਟਰ ਦੀ ਰਿਪੋਰਟ ਹੋਣ ‘ਤੇ ਸਾਰੀਆਂ ਜਾਇਦਾਦਾਂ ਦਾ ਪ੍ਰਾਪਰਟੀ ਟੈਕਸ ਆਨ ਲਾਈਨ ਜਮ੍ਹਾਂ ਕਰਵਾਇਆ ਜਾ ਸਕਦਾ ਹੈ।