24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਨਿਊ ਦਸਮੇਸ਼ ਐਵੀਨਿਊ ਸਾਹਮਣੇ ਖਾਲਸਾ ਕਾਲਜ ਵਿਖੇ ਕਥਾ ਕੀਰਤਨ ਦੀ ਲੱਗੀ ਛਹਿਬਰ

ਛੇਹਰਟਾ, 23 ਸਤੰਬਰ (ਪੱਤਰ ਪ੍ਰੇਰਕ) – ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ 2026 ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਦੇ ਸੰਬੰਧ ਵਿਚ ਮੈਨੇਜਰ ਸ੍ਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਚਲਾਈ ਜਾ ਰਹੀ ਲੜੀ ਦੇ ਸੰਬੰਧ ਵਿਚ ਅੱਜ ਦਾ ਗੁਰਮਤਿ ਸਮਾਗਮ ਗੁਰਦੁਆਰਾ ਨਿਊ ਦਸਮੇਸ਼ ਐਵੀਨਿਊ ਸਾਹਮਣੇ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਸਜਾਇਆ ਗਿਆ। ਸਥਾਨਕ ਗੁਰਦੁਆਰਾ ਕਮੇਟੀ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਜਾਏ ਗਏ ਇਸ ਗੁਰਮਤਿ ਸਮਾਗਮ ਵਿਚ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਸੌਕੀਨ ਸਿੰਘ , ਹਜੂਰੀ ਰਾਗੀ ਭਾਈ ਜੁਝਾਰ ਸਿੰਘ , ਕਥਾਵਾਚਕ ਗਿਆਨੀ ਸਰਬਜੀਤ ਸਿੰਘ ਦੀ ਢੋਟੀਆਂ ਹੈਡ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਵਲੋਂ ਕਥਾ ਤੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 24-09-2026
ਛੇਹਰਟਾ, 23 ਸਤੰਬਰ (ਪੱਤਰ ਪ੍ਰੇਰਕ) – ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ 2026 ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਦੇ ਸੰਬੰਧ ਵਿਚ ਮੈਨੇਜਰ ਸ੍ਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਚਲਾਈ ਜਾ ਰਹੀ ਲੜੀ ਦੇ ਸੰਬੰਧ ਵਿਚ ਅੱਜ ਦਾ ਗੁਰਮਤਿ ਸਮਾਗਮ ਗੁਰਦੁਆਰਾ ਨਿਊ ਦਸਮੇਸ਼ ਐਵੀਨਿਊ ਸਾਹਮਣੇ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਸਜਾਇਆ ਗਿਆ। ਸਥਾਨਕ ਗੁਰਦੁਆਰਾ ਕਮੇਟੀ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਜਾਏ ਗਏ ਇਸ ਗੁਰਮਤਿ ਸਮਾਗਮ ਵਿਚ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਸੌਕੀਨ ਸਿੰਘ , ਹਜੂਰੀ ਰਾਗੀ ਭਾਈ ਜੁਝਾਰ ਸਿੰਘ , ਕਥਾਵਾਚਕ ਗਿਆਨੀ ਸਰਬਜੀਤ ਸਿੰਘ ਦੀ ਢੋਟੀਆਂ ਹੈਡ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਵਲੋਂ ਕਥਾ ਤੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਲਾਲ ਸਿੰਘ ,ਸ਼੍ਰੋਮਣੀ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੇਜਰ ਸਿੰਘ ਚੱਕ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵਲੋਂ ਆਏ ਹੋਏ ਰਾਗੀ ਜਥਿਆਂ ਨੂੰ ਗੁਰੂ ਸਾਹਿਬ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੇਵ ਸਿੰਘ ਝਲਕ,ਚਰਨ ਸਿੰਘ ਸੰਧੂ, ਗੁਰਪ੍ਰੀਤ ਸਿੰਘ ਤਰਨ ਤਾਰਨ, ਦਿਲਬਾਗ ਸਿੰਘ ਬੋਪਾਰਾਏ ਸਮੇਤ ਵੱਡੀ ਗਿਣਤੀ ਦੇ ਵਿਚ ਇਲਾਕਾ ਨਿਵਾਸੀ ਸੰਗਤਾਂ ਹਾਜ਼ਰ ਸਨ। ਅੱਜ ਦਾ ਸਮਾਗਮ 24 ਸਤੰਬਰ ਦਿਨ ਵੀਰਵਾਰ ਸਥਾਨ : ਗੁਰਦੁਆਰਾ ਭਾਈ ਲਾਲੋ ਜੀ ਨਗਰ ਅੰਮ੍ਰਿਤਸਰ ਸਮਾਂ : 7 ਵਜੇ ਤੋਂ ਲੈ ਕੇ 9:45 ਵਜੇ ਤੱਕ
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਓਪਨ ਮਾਈਕ ਦਾ ਆਯੋਜਨ ਅਗਲੀ ਖ਼ਬਰ ਐਕਸਿਸ ਮੈਕਸ ਲਾਈਫ ਇੰਸ਼ੋਰੈਂਸ ਨੇ ਆਇਰਿਸ 6.0 ਦੇ ਨਤੀਜੇ ਜਾਰੀ ਕੀਤੇ
Ad Position 24