23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਪਿੰਡ ਸੁਲਤਾਨਵਿੰਡ ਵਿਖੇ ਮਨਾਇਆ ਬਾਬਾ ਰਾਮਦਾਸ ਦਾ ਸਾਲਾਨਾ ਜੋੜ ਮੇਲਾ

ਸੁਲਤਾਨਵਿੰਡ, 23 ਸਤੰਬਰ (ਗੁਰਨਾਮ ਸਿੰਘ ਬੁੱਟਰ)-ਭਾਈ ਮੰਝ ਸਾਹਿਬ ਰੋਡ ਪਿੰਡ ਸੁਲਤਾਨਵਿੰਡ ਵਿਖੇ ਸਥਿਤ ਗੁਰਦੁਆਰਾ ਸੰਤ ਬਾਬਾ ਰਾਮਦਾਸ ਦਾ ਸਾਲਾਨਾ ਜੋੜ ਮੇਲਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਖਦੇਵ ਸਿੰਘ ਦੀ ਅਗਵਾਈ ਹੇਠ ਅਤੇ ਇਲਾਕੇ ਦੀਆਂ ਸੰਗਤਾ ਦੇ ਸਹਿਯੋਗ ਨਾਲ ਬੜੀ ਸ਼ਰਧਾ ਸਹਿਤ ਮਨਾਇਆ ਗਿਆ। ਪਰਸੋਂ ਰੋਜ ਤੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਕਵੀਸ਼ਰੀ ਜਥੇ ਭਾਈ ਭਾਈ ਮੰਗਲ ਸਿੰਘ ਕਸੇਲ ਅਤੇ ਭਾਈ ਪਾਲ ਸਿੰਘ ਵਲੋਂ ਗੁਰੂ ਘਰ ਦਾ ਇਤਿਹਾਸ ਸੁਣਾਅ ਕਿ ਜੁੜ ਬੈਠੀਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 24-09-2026
ਸੁਲਤਾਨਵਿੰਡ, 23 ਸਤੰਬਰ (ਗੁਰਨਾਮ ਸਿੰਘ ਬੁੱਟਰ)-ਭਾਈ ਮੰਝ ਸਾਹਿਬ ਰੋਡ ਪਿੰਡ ਸੁਲਤਾਨਵਿੰਡ ਵਿਖੇ ਸਥਿਤ ਗੁਰਦੁਆਰਾ ਸੰਤ ਬਾਬਾ ਰਾਮਦਾਸ ਦਾ ਸਾਲਾਨਾ ਜੋੜ ਮੇਲਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਖਦੇਵ ਸਿੰਘ ਦੀ ਅਗਵਾਈ ਹੇਠ ਅਤੇ ਇਲਾਕੇ ਦੀਆਂ ਸੰਗਤਾ ਦੇ ਸਹਿਯੋਗ ਨਾਲ ਬੜੀ ਸ਼ਰਧਾ ਸਹਿਤ ਮਨਾਇਆ ਗਿਆ। ਪਰਸੋਂ ਰੋਜ ਤੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਕਵੀਸ਼ਰੀ ਜਥੇ ਭਾਈ ਭਾਈ ਮੰਗਲ ਸਿੰਘ ਕਸੇਲ ਅਤੇ ਭਾਈ ਪਾਲ ਸਿੰਘ ਵਲੋਂ ਗੁਰੂ ਘਰ ਦਾ ਇਤਿਹਾਸ ਸੁਣਾਅ ਕਿ ਜੁੜ ਬੈਠੀਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਸਾਲਾਨਾ ਜੋੜ ਮੇਲੇ ਵਿਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਕੌਂਸਲਰ ਅਤੇ ਸੀਨੀਅਰ ਅਕਾਲੀ ਆਗੂ ਸੁਖਵਿੰਦਰ ਸਿੰਘ ਮਾਹਲ ਅਤੇ ਅਕਾਲੀ ਦਲ ਦੇ ਜਰਮਨਜੀਤ ਸਿੰਘ ਸੁਲਤਾਨਵਿੰਡ ਨੂੰ ਸੇਵਾਦਾਰ ਸੁਖਦੇਵ ਸਿੰਘ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਮੇਲੇ ਦੌਰਾਨ ਬਾਅਦ ਦੁਪਹਿਰ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ ਜਿੱਥੇ ਜੇਤੂ ਰਹਿਣ ਵਾਲੀ ਟੀਮਾ ਨੂੰ ਗੁਰਦੁਆਰਾ ਪ੍ਰਬੰਧਕਾਂ ਵਲੋਂ ਯਾਦਗਾਰ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ। ਇਸ ਮੇਲੇ ਵਿਚ ਨਤਮਸਤਕ ਹੋਣ ਲਈ ਆਈਆਂ ਸੰਗਤਾਂ ਦਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਖਦੇਵ ਸਿੰਘ ਵਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਅਕਾਲੀ ਦਲ ਦੇ ਬਾਬਾ ਰਸਾਲ ਸਿੰਘ, ਸਾਬਕਾ ਕੌਂਸਲਰ ਗੁਰਮੇਜ ਸਿੰਘ ਬੱਬੀ ਤੋਂ ਇਲਾਵਾ ਤਰਸੇਮ ਸਿੰਘ, ਮਗਵਿੰਦਰ ਸਿੰਘ ਸੈਕਟਰੀ, ਮੀਤ ਪ੍ਰਧਾਨ ਸਰਵਣ ਸਿੰਘ ਗਿੱਲ, ਪ੍ਰਧਾਨ ਹਰਦੇਵ ਸਿੰਘ, ਬਲਵਿੰਦਰ ਸਿੰਘ ਅਤੇ ਇਲਾਕੇ ਦੀਆਂ ਸਮੂਹ ਸੰਗਤਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਵਿਸ਼ੇਸ਼ ਬੱਸ ਰਵਾਨਾ ਅਗਲੀ ਖ਼ਬਰ ਭਲਕੇ ਮਨਾਇਆ ਜਾਵੇਗਾ ਕੌਮੀ ਫਾਰਮੇਸੀ ਦਿਵਸ – ਜ਼ਿਲ੍ਹਾ ਪੱਧਰੀ ਪ੍ਰੋਗਰਾਮ ਸਿਵਲ ਸਰਜਨ ਦਫਤਰ ਵਿਖੇ
Ad Position 24