ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਵਿਸ਼ੇਸ਼ ਬੱਸ ਰਵਾਨਾ
ਚੋਗਾਵਾਂ, 23 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਭਗਵੰਤ ਮਾਨ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਇੰਚਾਰਜ ਸੋਨੀਆ ਮਾਨ ਦੀ ਦੇਖ-ਰੇਖ ਹੇਠ ਇਕ ਵਿਸ਼ੇਸ਼ ਬੱਸ ਰਵਾਨਾ ਕੀਤੀ ਗਈ। ਪਿੰਡ ਬਰਾੜ ਵਿਖੇ ਕਰਵਾਏ ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪਿੰਡ ਬਰਾੜ ਤੋਂ ਬਲਾਕ ਪ੍ਰਧਾਨ ਸੁਖਚੈਨ ਸਿੰਘ ਅਤੇ ਵਿਰਾਸਤ ਸੇਵਾ ਸੰਗਠਨ ਦੇ ਇੰਚਾਰਜ ਅੰਮ੍ਰਿਤ ਪਾਲ ਸਿੰਘ ਸ਼ਹੂਰਾ ਨੇ ਸਾਂਝੇ ਤੌਰ ’ਤੇ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ।
ਚੋਗਾਵਾਂ, 23 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਭਗਵੰਤ ਮਾਨ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਇੰਚਾਰਜ ਸੋਨੀਆ ਮਾਨ ਦੀ ਦੇਖ-ਰੇਖ ਹੇਠ ਇਕ ਵਿਸ਼ੇਸ਼ ਬੱਸ ਰਵਾਨਾ ਕੀਤੀ ਗਈ। ਪਿੰਡ ਬਰਾੜ ਵਿਖੇ ਕਰਵਾਏ ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪਿੰਡ ਬਰਾੜ ਤੋਂ ਬਲਾਕ ਪ੍ਰਧਾਨ ਸੁਖਚੈਨ ਸਿੰਘ ਅਤੇ ਵਿਰਾਸਤ ਸੇਵਾ ਸੰਗਠਨ ਦੇ ਇੰਚਾਰਜ ਅੰਮ੍ਰਿਤ ਪਾਲ ਸਿੰਘ ਸ਼ਹੂਰਾ ਨੇ ਸਾਂਝੇ ਤੌਰ ’ਤੇ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਕੁਲਵੰਤ ਸਿੰਘ, ਦਲਵਿੰਦਰ ਸਿੰਘ, ਹਰਦੀਪ ਸਿੰਘ, ਗੋਰਾ, ਹਰਭਾਗ ਸਿੰਘ ਹੇਤਮਪੁਰਾ, ਗਾਈਡ ਸ਼ਮਸ਼ੇਰ ਸਿੰਘ ਜੈ ਰਾਮਕੋਟ, ਸਮੇਤ ਪੰਚਾਇਤ ਮੈਂਬਰ ਨਿਰਮਲ ਸਿੰਘ, ਗੁਰਪਿੰਦਰ ਸਿੰਘ, ਪਲਵਿੰਦਰ ਕੌਰ, ਮਨਜੀਤ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਪਿੰਡ ਵਾਸੀਆਂ ਨੇ ਮਾਨ ਸਰਕਾਰ ਦੇ ਇਸ ਪੁੰਨ ਦੇ ਕਾਰਜ ਦੀ ਸ਼ਲਾਘਾ ਕੀਤੀ।