ਆਈ.ਐੱਫ.ਏ. ਦੇ ਖਿਡਾਰੀਆਂ ਨੇ ਜ਼ਿਲ੍ਹਾ ਅਥਲੈਟਿਕਸ ਚੈਂਪੀਅਨਸ਼ਿਪ ’ਚ ਜਿੱਤੇ ਤਗਮੇ
ਸਮਰੱਥ ਸਿੰਘ ਨੇ ਸੋਨਾ, ਅਦੇਸ਼ਵੀਰ ਸਿੰਘ ਨੇ ਚਾਂਦੀ ਤੇ ਮੰਨਤਦੀਪ ਕੌਰ ਨੇ ਕਾਂਸੀ ਦਾ ਤਗਮਾ ਜਿੱਤਿਆ
ਜੰਡਿਆਲਾ ਗੁਰੂ, 23 ਸਤੰਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਇੰਟਰਨੈਸ਼ਨਲ ਫਤਿਹ ਅਕੈਡਮੀ (ਆਈ. ਐੱਫ.
ਜੰਡਿਆਲਾ ਗੁਰੂ, 23 ਸਤੰਬਰ (ਅੰਮ੍ਰਿਤ ਪਾਲ ਸਿੰਘ, ਪ੍ਰਮਿੰਦਰ ਸਿੰਘ ਜੋਸਨ)-ਇੰਟਰਨੈਸ਼ਨਲ ਫਤਿਹ ਅਕੈਡਮੀ (ਆਈ.ਐੱਫ.ਏ.) ਦੇ ਖਿਡਾਰੀਆਂ ਨੇ ਸਕੂਲ ਜ਼ਿਲ੍ਹਾ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ, ਚਾਂਦੀ ਤੇ ਕਾਂਸੀ ਦੇ ਤਗਮੇ ਜਿੱਤ ਕੇ ਸੰਸਥਾ ਦਾ ਮਾਣ ਵਧਾਇਆ। ਅੰਡਰ-14 ਡਿਸਕਸ ਥ੍ਰੋ ਮੁਕਾਬਲੇ ਵਿਚ ਸਮਰਥ ਸਿੰਘ ਨੇ ਪਹਿਲਾ ਸਥਾਨ ਹਾਸਲ ਕਰਦਿਆਂ ਸੋਨੇ ਦਾ ਤਗਮਾ ਜਿੱਤਿਆ, ਜਦਕਿ ਇਸੇ ਮੁਕਾਬਲੇ ਵਿਚ ਅਦੇਸ਼ਵੀਰ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਤਗਮਾ ਆਪਣੇ ਨਾਮ ਕੀਤਾ। ਅੰਡਰ-14 ਲੜਕੀਆਂ ਦੇ ਹਾਈ ਜੰਪ ਮੁਕਾਬਲੇ ਵਿਚ ਮੰਨਤਦੀਪ ਕੌਰ ਨੇ ਤੀਜਾ ਸਥਾਨ ਹਾਸਲ ਕਰਦਿਆਂ ਕਾਂਸੀ ਦਾ ਤਗਮਾ ਜਿੱਤਿਆ। ਇਸ ਦੌਰਾਨ ਸਮਰਥ ਸਿੰਘ ਅਤੇ ਅਦੇਸ਼ਵੀਰ ਸਿੰਘ ਦੀ ਸਟੇਟ ਐਥਲੈਟਿਕਸ ਚੈਂਪੀਅਨਸ਼ਿਪ ਲਈ ਚੋਣ ਵੀ ਹੋਈ ਹੈ। ਉਹ ਅਗਲੇ ਪੱਧਰ ’ਤੇ ਜ਼ਿਲ੍ਹੇ ਦੀ ਨੁਮਾਇੰਦਗੀ ਕਰਨਗੇ। ਇਸ ਪ੍ਰਾਪਤੀ ’ਤੇ ਆਈ.ਐੱਫ.ਏ. ਦੇ ਚੇਅਰਮੈਨ ਜਗਬੀਰ ਸਿੰਘ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਹਿੰਮਤ, ਆਤਮਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਨ ਦਾ ਮਹੱਤਵਪੂਰਨ ਸਾਧਨ ਹਨ। ਵਾਈਸ ਚੇਅਰਪਰਸਨ ਰਵਿੰਦਰ ਕੌਰ, ਪ੍ਰਿੰਸੀਪਲ, ਵਾਈਸ ਪ੍ਰਿੰਸੀਪਲ ਅਤੇ ਸਮੁੱਚੀ ਮੈਨੇਜਮੈਂਟ ਨੇ ਵੀ ਖਿਡਾਰੀਆਂ, ਕੋਚਾਂ ਅਤੇ ਮਾਰਗਦਰਸ਼ਕਾਂ ਨੂੰ ਵਧਾਈ ਦਿੱਤੀ।