25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਨਗਰ ਨਿਗਮ ਵਲੋਂ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਮੁਹਿੰਮ ਤੇਜ਼

ਅੰਮ੍ਰਿਤਸਰ, 24 ਸਤੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਸਿਵਲ ਹਸਪਤਾਲ ਦੇ ਬਾਹਰ, ਰਾਮ ਤਲਾਈ ਅਤੇ ਦਸ਼ਮੇਸ਼ ਨਗਰ ਪੁਰਾਣੀ ਚੁੰਗੀ ਵਿਖੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਕਮਿਸ਼ਨਰ ਡਾ: ਜੈ ਇੰਦਰ ਸਿੰਘ ਦੀਆਂ ਹਦਾਇਤਾਂ ’ਤੇ ਸੜਕਾਂ, ਗਲੀਆਂ, ਫੁੱਟਪਾਥਾਂ ਅਤੇ ਹੋਰ ਜਨਤਕ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ।

Ad Position 21
No active advertisement
ਨਗਰ ਨਿਗਮ ਦੇ ਮੁਲਾਜ਼ਮ ਨਾਜਾਇਜ਼ ਕਬਜ਼ਿਆਂ ਖਿਲਾਫ਼ ਕਾਰਵਾਈ ਕਰਨ ਦੌਰਾਨ ਦੁਕਾਨਦਾਰਾਂ ਦਾ ਸੜਕ ਦੀ ਜਗ੍ਹਾ ’ਤੇ ਪਿਆ ਸਾਮਾਨ ਚੁੱਕਦੇ ਹੋਏ। ਤਸਵੀਰ : ਹਰਜੀਤ ਸਿੰਘ 25-09-2026
ਅੰਮ੍ਰਿਤਸਰ, 24 ਸਤੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਸਿਵਲ ਹਸਪਤਾਲ ਦੇ ਬਾਹਰ, ਰਾਮ ਤਲਾਈ ਅਤੇ ਦਸ਼ਮੇਸ਼ ਨਗਰ ਪੁਰਾਣੀ ਚੁੰਗੀ ਵਿਖੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਕਮਿਸ਼ਨਰ ਡਾ: ਜੈ ਇੰਦਰ ਸਿੰਘ ਦੀਆਂ ਹਦਾਇਤਾਂ ’ਤੇ ਸੜਕਾਂ, ਗਲੀਆਂ, ਫੁੱਟਪਾਥਾਂ ਅਤੇ ਹੋਰ ਜਨਤਕ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ। ਇਸ ਦੌਰਾਨ ਰੇਹੜੀਆਂ, ਆਰਜ਼ੀ ਸਟਾਲਾਂ ਅਤੇ ਹੋਰ ਗੈਰ ਕਾਨੂੰਨੀ ਤੌਰ ’ਤੇ ਤਿਆਰ ਕੀਤੇ ਢਾਂਚਿਆਂ ਰਾਹੀਂ ਕੀਤੇ ਗਏ ਕਬਜ਼ੇ ਹਟਾਏ ਗਏ। ਕਾਰਵਾਈ ਦੌਰਾਨ ਕਬਜ਼ੇ ਵਾਲੀਆਂ ਥਾਵਾਂ ਤੋਂ ਮਿਲਿਆ ਸਾਮਾਨ ਅਤੇ ਹੋਰ ਸਮੱਗਰੀ ਨਗਰ ਨਿਗਮ ਦੀ ਟੀਮ ਵਲੋਂ ਜ਼ਬਤ ਕੀਤੀ ਗਈ। ਸੈਕਟਰੀ-ਕਮ-ਅਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਅਤੇ ਅਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ ਇਸ ਕਾਰਵਾਈ ’ਚ ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਇੰਸਪੈਕਟਰ ਅਮਨ ਕੁਮਾਰ ਸਮੇਤ ਸੰਬੰਧਿਤ ਸਟਾਫ਼ ਨੇ ਹਿੱਸਾ ਲਿਆ। ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਕਬਜ਼ਾਧਾਰੀਆਂ ਅਤੇ ਰੇਹੜੀ-ਫੜੀ ਚਾਲਕਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਗਈ ਕਿ ਕਾਰਵਾਈ ਤੋਂ ਬਾਅਦ ਦੁਬਾਰਾ ਜਨਤਕ ਥਾਵਾਂ ’ਤੇ ਨਾਜਾਇਜ਼ ਕਬਜ਼ਾ ਨਾ ਕੀਤਾ ਜਾਵੇ। ਉਨ੍ਹਾਂ ਨੂੰ ਸੜਕਾਂ, ਫੁੱਟਪਾਥਾਂ ਅਤੇ ਹੋਰ ਜਨਤਕ ਥਾਵਾਂ ਨੂੰ ਖਾਲੀ ਰੱਖਣ ਅਤੇ ਬਿਨਾਂ ਕਾਨੂੰਨੀ ਮਨਜ਼ੂਰੀ ਦੇ ਸਰਕਾਰੀ ਜਾਂ ਨਗਰ ਨਿਗਮ ਦੀ ਜ਼ਮੀਨ ’ਤੇ ਕਬਜ਼ਾ ਨਾ ਕਰਨ ਲਈ ਕਿਹਾ ਗਿਆ। ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਵਲੋਂ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਜਿਨ੍ਹਾਂ ਇਲਾਕਿਆਂ ਵਿਚ ਵਾਰ-ਵਾਰ ਨਾਜਾਇਜ਼ ਕਬਜ਼ਿਆਂ ਦੀਆਂ ਸ਼ਿਕਾਇਤਾਂ ਮਿਲਦੀਆਂ ਹਨ, ਉੱਥੇ ਨਿਯਮਤ ਨਿਗਰਾਨੀ ਰੱਖੀ ਜਾਵੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਤੇ ਆਮ ਆਦਮੀ ਪਾਰਟੀ ਦੀ ਆਪਸ ’ਚ ਨੂਰਾ ਕੁਸ਼ਤੀ ਚੱਲ ਰਹੀ ਹੈ – ਚੁੱਘ ਅਗਲੀ ਖ਼ਬਰ ਇਮਰਾਨ ਖ਼ਾਨ ਦੀ ਰਿਹਾਈ ਲਈ ਪੀ. ਟੀ. ਆਈ. ਦੇ ਮਾਰਚ ਤੋਂ ਪਹਿਲਾਂ ਇਸਲਾਮਾਬਾਦ ’ਚ ਹਾਈ ਅਲਰਟ–ਸ਼ਹਿਰ ਛਾਉਣੀ ’ਚ ਤਬਦੀਲ
Ad Position 24