25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਯਾਤਰੀ ਸੇਵਾ ਮੁਹਿੰਮ ਤਹਿਤ ਰਾਜਾਸਾਂਸੀ ਹਵਾਈ ਅੱਡੇ ਵਿਖੇ ਸੁਰੱਖਿਆ ਤੇ ਯਾਤਰੀ ਸਹੂਲਤਾਂ ’ਤੇ ਵਿਸ਼ੇਸ਼ ਧਿਆਨ

ਅਜਨਾਲਾ/ ਰਾਜਾਸਾਂਸੀ, 24 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ‘ਯਾਤਰੀ ਸੇਵਾ ਮੁਹਿੰਮ’ ਤਹਿਤ ਅੱਜ ਯਾਤਰੀਆਂ ਨੂੰ ਸੁਰੱਖਿਅਤ, ਸੁਚਾਰੂ ਅਤੇ ਬਿਹਤਰ ਯਾਤਰਾ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸੁਰੱਖਿਆ ਅਤੇ ਯਾਤਰੀ ਸਹੂਲਤਾਂ ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਮੁਹਿੰਮ ਦੇ ਸੱਤਵੇਂ ਦਿਨ ਸੁਰੱਖਿਆ ਜਾਂਚ ਖੇਤਰ ਵਿਚ ਯਾਤਰੀਆਂ ਦੀ ਸਹੂਲਤ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ।

Ad Position 21
No active advertisement
ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਸੀ.ਆਈ.ਐੱਸ.ਐੱਫ. ਕਰਮਚਾਰੀ ਇਕ ਯਾਤਰੀ ਦੀ ਜਾਂਚ ਕਰਦਾ ਹੋਇਆ। ਅਜੀਤ ਤਸਵੀਰ 25-09-2026
ਅਜਨਾਲਾ/ ਰਾਜਾਸਾਂਸੀ, 24 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ‘ਯਾਤਰੀ ਸੇਵਾ ਮੁਹਿੰਮ’ ਤਹਿਤ ਅੱਜ ਯਾਤਰੀਆਂ ਨੂੰ ਸੁਰੱਖਿਅਤ, ਸੁਚਾਰੂ ਅਤੇ ਬਿਹਤਰ ਯਾਤਰਾ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸੁਰੱਖਿਆ ਅਤੇ ਯਾਤਰੀ ਸਹੂਲਤਾਂ ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਮੁਹਿੰਮ ਦੇ ਸੱਤਵੇਂ ਦਿਨ ਸੁਰੱਖਿਆ ਜਾਂਚ ਖੇਤਰ ਵਿਚ ਯਾਤਰੀਆਂ ਦੀ ਸਹੂਲਤ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ। ਸੰਚਾਲਨ ਇੰਚਾਰਜ ਰਵਿੰਦਰ ਕੁਮਾਰ ਵਲੋਂ ਸੰਬੰਧਿਤ ਟੀਮਾਂ ਅਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ.ਆਈ.ਐੱਸ.ਐਫ) ਨਾਲ ਲੋੜੀਂਦਾ ਤਾਲਮੇਲ ਕਾਇਮ ਕਰਦਿਆਂ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਯਕੀਨੀ ਬਣਾਇਆ ਗਿਆ। ਇਸ ਦੌਰਾਨ ਸੀ.ਆਈ.ਐੱਸ.ਐੱਫ. ਨਾਲ ਤਾਲਮੇਲ ਕਰਕੇ ਸੁਰੱਖਿਆ ਜਾਂਚ ਖੇਤਰ ਵਿਚ ਕਤਾਰ ਪ੍ਰਬੰਧਨ ਅਤੇ ਯਾਤਰੀਆਂ ਦੀ ਸੁਚਾਰੂ ਆਵਾਜਾਈ ਯਕੀਨੀ ਬਣਾਈ ਗਈ। ਇਸ ਦੇ ਨਾਲ ਹੀ ਪਾਬੰਦੀਸ਼ੁਦਾ ਵਸਤੂਆਂ ਸੰਬੰਧੀ ਯਾਤਰੀਆਂ ਨੂੰ ਲੋੜੀਂਦੀ ਜਾਣਕਾਰੀ ਦੇ ਕੇ ਜਾਗਰੂਕ ਕੀਤਾ ਗਿਆ। ਸੁਰੱਖਿਆ ਜਾਂਚ ਕੇਂਦਰਾਂ ‘ਤੇ ਸਾਫ਼-ਸੁਥਰੀਆਂ ਅਤੇ ਲੋੜੀਂਦੀ ਗਿਣਤੀ ਵਿਚ ਜਾਂਚ ਟਰੇਆਂ ਉਪਲਬੱਧ ਰੱਖਣ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਗਿਆ। ਬਜ਼ੁਰਗ ਨਾਗਰਿਕਾਂ, ਪਰਿਵਾਰਾਂ ਅਤੇ ਲੋੜਵੰਦ ਯਾਤਰੀਆਂ ਦੀ ਸਹਾਇਤਾ ਲਈ ਕਤਾਰ ਮਾਰਸ਼ਲ ਤਾਇਨਾਤ ਕੀਤੇ ਗਏ ਅਤੇ ਉਨ੍ਹਾਂ ਵਲੋਂ ਸਰਗਰਮ ਸਹਿਯੋਗ ਦਿੱਤਾ ਗਿਆ। ਇਨ੍ਹਾਂ ਯਤਨਾਂ ਰਾਹੀਂ ਯਾਤਰੀਆਂ ਦੀ ਸੁਰੱਖਿਆ ਦੇ ਨਾਲ-ਨਾਲ ਉਨ੍ਹਾਂ ਨਾਲ ਸਸ਼ਿਟਾਚਾਰਪੂਰਨ ਵਿਵਹਾਰ, ਤੁਰੰਤ ਸਹਾਇਤਾ ਅਤੇ ਸੁਚਾਰੂ ਯਾਤਰੀ ਸਹੂਲਤਾਂ ਨੂੰ ਉਤਸ਼ਾਹਿਤ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਲੋਂ ਯਾਤਰੀਆਂ ਲਈ ਸੁਰੱਖਿਅਤ, ਸੁਚਾਰੂ ਅਤੇ ਯਾਤਰੀ-ਕੇਂਦਰਿਤ ਸੇਵਾਵਾਂ ਯਕੀਨੀ ਬਣਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ’ਚ ਕੱਢੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅਗਲੀ ਖ਼ਬਰ ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਬੰਦ ਕਰੇ – ਰੰਜਨ ਅਗਰਵਾਲ
Ad Position 24