25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਬਹਿਰੀਨ ਵਾਲੀ ਬੀਬੀ ਵਲੋਂ ਲਾਏ ਦੋਸ਼ਾਂ ਦੇ ਮਾਮਲੇ ’ਚ ਐਡਵੋਕੇਟ ਬਿੰਦਰਾ ਅਤੇ ਪ੍ਰੋਫੈਸਰ ਸੰਧੂ ਵਲੋਂ ਜਥੇਦਾਰ ਗੜਗੱਜ, ਧਾਮੀ ਤੇ ਸੁਖਬੀਰ ਤੋਂ ਅਸਤੀਫ਼ਿਆਂ ਦੀ ਮੰਗ

ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ)-ਸਿੱਖ ਚਿੰਤਕ ਮੰਚ ਦੇ ਕੌਮੀ ਪ੍ਰਧਾਨ ਐਡਵੋਕੇਟ ਆਰ. ਐੱਸ.

Ad Position 21
No active advertisement
ਐਡਵੋਕੇਟ ਆਰ.ਐੱਸ. ਬਿੰਦਰਾ ਅਤੇ ਪ੍ਰੋਫੈਸਰ ਹਰੀ ਸਿੰਘ ਸੰਧੂ ਦੀਆਂ ਤਸਵੀਰਾਂ। ਅਜੀਤ ਤਸਵੀਰਾਂ 25-09-2026
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ)-ਸਿੱਖ ਚਿੰਤਕ ਮੰਚ ਦੇ ਕੌਮੀ ਪ੍ਰਧਾਨ ਐਡਵੋਕੇਟ ਆਰ.ਐੱਸ. ਬਿੰਦਰਾ ਅਤੇ ਦਾ ਸਿੱਖ ਫੋਰਮ ਦੇ ਪ੍ਰਧਾਨ ਪ੍ਰੋ: ਹਰੀ ਸਿੰਘ ਸੰਧੂ ਨੇ ਬਹਿਰੀਨ ਵਾਲੀ ਇਕ ਬੀਬੀ ਨਾਲ ਵਾਪਰੇ ਕਥਿਤ ਘਟਨਾਕ੍ਰਮ ’ਤੇ ਗਹਿਰੇ ਦੁੱਖ ਅਤੇ ਰੋਸ ਦਾ ਪ੍ਰਗਟਾਵਾ ਕਰਦਿਆਂ ਮਾਮਲੇ ਦੀ ਨਿਰਪੱਖ ਤੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਜਾਰੀ ਇਕ ਬਿਆਨ ਵਿਚ ਦੋਹਾਂ ਸਿੱਖ ਆਗੂਆਂ ਨੇ ਕਿਹਾ ਕਿ ਸਾਹਮਣੇ ਆਏ ਇਸ ਮਾਮਲੇ ਨੇ ਦੁਨੀਆਂ ਵਿਚ ਵੱਸਦੇ ਸਿੱਖਾਂ ਦਾ ਸਿਰ ਸ਼ਰਮ ਨਾਲ ਝੁਕਾ ਦਿੱਤਾ ਹੈ ਤੇ ਸਿੱਖ ਸੰਸਥਾਵਾਂ ਦੀ ਕਾਰਗੁਜ਼ਾਰੀ ਅਤੇ ਜਵਾਬਦੇਹੀ ਸੰਬੰਧੀ ਵੀ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਬੀਬੀ ਵਲੋਂ ਲਾਏ ਦੋਸ਼ਾਂ ਅਨੁਸਾਰ ਜੇ ਮੀਡੀਆ ਵਿਚ ਸਾਹਮਣੇ ਆਏ ਦੋਸ਼ਾਂ ਦੇ ਤੱਥ ਸਹੀ ਹਨ ਅਤੇ ਮਾਮਲੇ ਨੂੰ ਲੋੜੀਂਦੀ ਗੰਭੀਰਤਾ ਨਾਲ ਨਹੀਂ ਲਿਆ ਗਿਆ ਤਾਂ ਇਹ ਬੇਹੱਦ ਚਿੰਤਾਜਨਕ ਗੱਲ ਹੈ ਅਤੇ ਇਸ ਪੂਰੇ ਮਾਮਲੇ ਦੀ ਜਾਂਚ ਲਈ ਹਾਈ ਕੋਰਟ ਦੇ ਕਿਸੇ ਸੇਵਾਮੁਕਤ ਸਿੱਖ ਜੱਜ ਦੀ ਅਗਵਾਈ ਹੇਠ ਇਕ ਸੁਤੰਤਰ ਜਾਂਚ ਕਮੇਟੀ ਦਾ ਗਠਨ ਕੀਤਾ ਜਾਣਾ ਚਾਹੀਦਾ ਹੈ। ਮੰਚ ਤੇ ਫੋਰਮ ਆਗੂਆਂ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ਿਆਂ ਦੀ ਮੰਗ ਵੀ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ 26 ਤੋਂ 28 ਸਤੰਬਰ ਤੱਕ ਰਣਜੀਤ ਐਵੀਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’ ਅਗਲੀ ਖ਼ਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਸਮੇਤ ਕਈ ਰਾਜਨੀਤਿਕ ਆਗੂ ਹੋਏ ਢਿੱਲੋਂ ਪਰਿਵਾਰ ਦੇ ਦੁੱਖ ’ਚ ਸ਼ਰੀਕ
Ad Position 24