27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਅੰਨਗੜ੍ਹ, ਮੂਲੇ ਚੱਕ ਤੇ ਫਕੀਰ ਸਿੰਘ ਕਾਲੋਨੀ ਤੇ ਹੋਰ ਇਲਾਕਿਆਂ ’ਚ ਪੁਲਿਸ ਨੇ ਚਲਾਈ ਤਲਾਸ਼ੀ ਮੁਹਿੰਮ ਤਲਾਸ਼ੀ ਲਈ 150 ਪੁਲਿਸ ਜਵਾਨਾਂ ਨੇ ਇਲਾਕਾ ਕੀਤਾ ਸੀਲ

ਅੰਮ੍ਰਿਤਸਰ, 26 ਸਤੰਬਰ (ਰੇਸ਼ਮ ਸਿੰਘ)-ਮਾੜੇ ਅਨਸਰਾਂ, ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਕੀਤੀ ਜਾ ਰਹੀ ਸਖ਼ਤ ਕਾਰਵਾਈ ਤੇ ਅਪਰੇਸ਼ਨ ਕਾਸੋ ਤਹਿਤ ਅੱਜ ਇਥੇ ਸ਼ਹਿਰੀ ਖੇਤਰ ’ਚ ਪੁਲਿਸ ਵਲੋਂ ਤਲਾਸ਼ੀ ਅਭਿਆਨ ਚਲਾਇਆ ਗਿਆ ਜਿਸ ’ਚ 150 ਪੁਲਿਸ ਜਵਾਨਾਂ ਤੇ ਅਧਿਕਾਰੀਆਂ ਨੇ ਪੂਰੇ ਖੇਤਰ ਨੂੰ ਸੀਲ ਕਰਕੇ ਘਰਾ ਦੀ ਤਲਾਸ਼ੀ ਲਈ ਤੇ ਨਸ਼ਾ ਤਸਕਰੀ ’ਚ ਸ਼ਾਮਿਲ ਪਾਏ ਗਏ ਵਿਅਕਤੀਆਂ ਖਿਲਾਫ਼ ਕਾਰਵਾਈ ਕੀਤੀ। ਇਹ ਜਾਣਕਾਰੀ ਦਿੰਦਿਆਂ ਡੀ.

Ad Position 21
No active advertisement
ਅਜੀਤ ਡੈਸਕ 27-09-2026
ਅੰਮ੍ਰਿਤਸਰ, 26 ਸਤੰਬਰ (ਰੇਸ਼ਮ ਸਿੰਘ)-ਮਾੜੇ ਅਨਸਰਾਂ, ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਕੀਤੀ ਜਾ ਰਹੀ ਸਖ਼ਤ ਕਾਰਵਾਈ ਤੇ ਅਪਰੇਸ਼ਨ ਕਾਸੋ ਤਹਿਤ ਅੱਜ ਇਥੇ ਸ਼ਹਿਰੀ ਖੇਤਰ ’ਚ ਪੁਲਿਸ ਵਲੋਂ ਤਲਾਸ਼ੀ ਅਭਿਆਨ ਚਲਾਇਆ ਗਿਆ ਜਿਸ ’ਚ 150 ਪੁਲਿਸ ਜਵਾਨਾਂ ਤੇ ਅਧਿਕਾਰੀਆਂ ਨੇ ਪੂਰੇ ਖੇਤਰ ਨੂੰ ਸੀਲ ਕਰਕੇ ਘਰਾ ਦੀ ਤਲਾਸ਼ੀ ਲਈ ਤੇ ਨਸ਼ਾ ਤਸਕਰੀ ’ਚ ਸ਼ਾਮਿਲ ਪਾਏ ਗਏ ਵਿਅਕਤੀਆਂ ਖਿਲਾਫ਼ ਕਾਰਵਾਈ ਕੀਤੀ। ਇਹ ਜਾਣਕਾਰੀ ਦਿੰਦਿਆਂ ਡੀ.ਸੀ.ਪੀ. (ਅਪਰੇਸ਼ਨ) ਜੁਗਰਾਜ ਸਿੰਘ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਕਮਿਸ਼ਨਰੇਟ ਪੁਲਿਸ ਦੇ ਸੈਂਟਰ ਸਬ-ਡਵੀਜ਼ਨ ਅਧੀਨ ਆਉਂਦੇ ਇਲਾਕਿਆਂ, ਜਿਸ ਵਿਚ ਅਨਗੜ੍ਹ, ਮੂਲੇ ਚੱਕ ਅਤੇ ਫਕੀਰ ਸਿੰਘ ਕਾਲੋਨੀ ਆਦਿ ਇਲਾਕੇ ਸ਼ਾਮਿਲ ਹਨ ਵਿਚ ਪੁਲਿਸ ਟੀਮਾਂ ਵਲੋਂ ਸਾਂਝੇ ਤੌਰ ’ਤੇ ਘਰਾਂ, ਸ਼ੱਕੀ ਥਾਵਾਂ ਤੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਇਸ ਵਿਆਪਕ ਤਲਾਸ਼ੀ ਦੇ ਆਪਰੇਸ਼ਨ ਦੌਰਾਨ ਕਰੀਬ 150 ਪੁਲਿਸ ਅਧਿਕਾਰੀ ਤੇ ਕਰਮਚਾਰੀ ਤਾਇਨਾਤ ਕੀਤੇ ਗਏ। ਪੁਲਿਸ ਟੀਮਾਂ ਵਲੋਂ ਇਲਾਕੇ ਵਿਚ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਜਾਂਚ ਕਰਨ ਦੇ ਨਾਲ-ਨਾਲ ਨਸ਼ਿਆਂ ਦੀ ਤਸਕਰੀ ਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਵਿਸ਼ੇਸ਼ ਤੌਰ ’ਤੇ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਨਸ਼ਾ ਤਸਕਰੀ ਤੇ ਐਕਸਾਈਜ਼ ਐਕਟ ਅਤੇ ਵਾਹਨਾਂ ਸੰਬੰਧੀ ਕਾਰਵਾਈ/ਬਰਾਮਦਗੀ ਵੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅਪਰੇਸ਼ਨ ਦਾ ਮੁੱਖ ਉਦੇਸ਼ ਇਲਾਕੇ ਵਿਚ ਮਾੜੇ ਅਨਸਰਾਂ ’ਤੇ ਸ਼ਿਕੰਜਾ ਕੱਸਣਾ ਤੇ ਨਸ਼ਾ ਤਸਕਰੀ, ਨਸ਼ਾ ਵਪਾਰੀਆਂ ਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਆਪਰੇਸ਼ਨਾਂ ਵਿਚ ਇਲਾਕੇ ਦੇ ਸੂਝਵਾਨ ਅਤੇ ਜ਼ਿੰਮੇਵਾਰ ਨਾਗਰਿਕਾਂ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੈ। ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਇਲਾਕੇ ਵਿਚ ਹੋ ਰਹੀਆਂ ਸ਼ੱਕੀ ਜਾਂ ਗੈਰ-ਕਾਨੂੰਨੀ ਗਤੀਵਿਧੀਆਂ ਬਾਰੇ ਪੁਲਿਸ ਨੂੰ ਜਾਣਕਾਰੀ ਦੇਣ ਤਾਂ ਜੋ ਸਮੇਂ ਸਿਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਆਫ ਇੰਜੀਨੀਅਰਿੰਗ ਅਤੇ ਆਸਟ੍ਰੇਲੀਅਨ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਦਰਮਿਆਨ ਹੋਇਆ ਅਹਿਮ ਸਮਝੌਤਾ ਅਗਲੀ ਖ਼ਬਰ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਲੈਸਟਰ ਦੀ ਪ੍ਰਬੰਧਕ ਕਮੇਟੀ ਲਈ ਵੋਟਾਂ ਅੱਜ
Ad Position 24