27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸ਼ਹੀਦ ਊਧਮ ਸਿੰਘ ਫਾਊਂਡੇਸ਼ਨ ਵਲੋਂ ਸੈਂਟਰਲ ਖ਼ਾਲਸਾ ਯਤੀਮਖਾਨਾ ਲਈ ਡਾ. ਨਿੱਜਰ ਨੂੰ ਇਕ ਲੱਖ ਦੀ ਰਾਸ਼ੀ ਭੇਟ

ਅੰਮ੍ਰਿਤਸਰ, 26 ਸਤੰਬਰ (ਜਸਵੰਤ ਸਿੰਘ ਜੱਸ)-ਸ਼ਹੀਦ ਊਧਮ ਸਿੰਘ ਫਾਊਂਡੇਸ਼ਨ ਦੇ ਪ੍ਰਧਾਨ ਦੀਪ ਸਿੰਘ ਕੰਬੋਜ਼ ਵਲੋਂ ਸੈਂਟਰਲ ਖ਼ਾਲਸਾ ਯਤੀਮਖਾਨਾ ਦੇ ਬੱਚਿਆਂ ਦੀ ਸੇਵਾ ਅਤੇ ਸਹਾਇਤਾ ਲਈ ਇਕ ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਅੱਜ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ ਨੂੰ ਸੌਂਪਿਆ ਗਿਆ।

Ad Position 21
No active advertisement
ਅਜੀਤ ਡੈਸਕ 27-09-2026
ਅੰਮ੍ਰਿਤਸਰ, 26 ਸਤੰਬਰ (ਜਸਵੰਤ ਸਿੰਘ ਜੱਸ)-ਸ਼ਹੀਦ ਊਧਮ ਸਿੰਘ ਫਾਊਂਡੇਸ਼ਨ ਦੇ ਪ੍ਰਧਾਨ ਦੀਪ ਸਿੰਘ ਕੰਬੋਜ਼ ਵਲੋਂ ਸੈਂਟਰਲ ਖ਼ਾਲਸਾ ਯਤੀਮਖਾਨਾ ਦੇ ਬੱਚਿਆਂ ਦੀ ਸੇਵਾ ਅਤੇ ਸਹਾਇਤਾ ਲਈ ਇਕ ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਅੱਜ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ ਨੂੰ ਸੌਂਪਿਆ ਗਿਆ। ਡਾ. ਨਿੱਜਰ ਨੇ ਇਸ ਨੇਕ ਕਾਰਜ ਵਿਚ ਸਹਿਯੋਗ ਦੇਣ ਲਈ ਫਾਊਂਡੇਸ਼ਨ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਦੀਵਾਨ ਵਲੋਂ ਯਤੀਮਖਾਨਾ ਵਿਖੇ ਬੱਚਿਆਂ ਨੂੰ ਬਿਹਤਰ ਸਿੱਖਿਆ, ਸੰਭਾਲ, ਸੁਵਿਧਾਵਾਂ ਅਤੇ ਸਰਬਪੱਖੀ ਵਿਕਾਸ ਲਈ ਵਿਸ਼ੇਸ਼ ਯਤਨ ਕੀਤੇ ਜਾਂਦੇ ਹਨ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਦਿੱਤਾ ਜਾਂਦਾ ਅਜਿਹਾ ਸਹਿਯੋਗ ਇਨ੍ਹਾਂ ਯਤਨਾਂ ਨੂੰ ਹੋਰ ਮਜਬੂਤ ਕਰਕੇ ਬੱਚਿਆਂ ਦੇ ਉੱਜਵਲ ਭਵਿੱਖ ਲਈ ਮਹੱਤਵਪੂਰਨ ਯੋਗਦਾਨ ਪਾਉਂਦਾ ਹੈ। ਫਾਊਂਡੇਸ਼ਨ ਪ੍ਰਧਾਨ ਦੀਪ ਸਿੰਘ ਕੰਬੋਜ਼ ਨੇ ਕਿਹਾ ਕਿ ਯਤੀਮਖਾਨਾ ਵਿਖੇ ਸ਼ਹੀਦ ਊਧਮ ਸਿੰਘ ਦੇ ਪਾਲਣ ਪੋਸ਼ਣ ਦੇ ਨਾਲ ਨਾਲ ਉਨ੍ਹਾਂ ਦੀ ਸਖ਼ਸ਼ੀਅਤ ਘਾੜਤ ਵਿਚ ਵੀ ਚੀਫ਼ ਖ਼ਾਲਸਾ ਦੀਵਾਨ ਦੀ ਅਹਿਮ ਭੂਮਿਕਾ ਰਹੀ ਹੈ। ਇਸ ਲਈ ਫਾਊਂਡੇਸ਼ਨ ਵਲੋਂ ਸ਼ਹੀਦ ਊਧਮ ਸਿੰਘ ਦੀ ਯਾਦ ਨਾਲ ਜੁੜੇ ਇਸ ਇਤਿਹਾਸਕ ਯਤੀਮਖਾਨੇ ਦੇ ਬੱਚਿਆਂ ਦੀ ਸੇਵਾ ਕਰਨਾ ਸ਼ਹੀਦ ਦੀ ਯਾਦ ਅਤੇ ਵਿਰਾਸਤ ਨੂੰ ਸਤਿਕਾਰ ਦੇਣ ਦਾ ਇਕ ਨਿਮਾਣਾ ਜਿਹਾ ਉਪਰਾਲਾ ਹੈ। ਸਥਾਨਕ ਪ੍ਰਧਾਨ ਸਾਹਨੀ ਅਤੇ ਆਨਰੇਰੀ ਸਕੱਤਰ ਰਮਣੀਕ ਸਿੰਘ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ ਵਲੋਂ ਲੋੜਵੰਦ ਬੱਚਿਆਂ ਦੀ ਸੇਵਾ ਲਈ ਅੱਗੇ ਆਉਣਾ ਸਿਰਫ ਵਿੱਤੀ ਸਹਾਇਤਾ ਨਹੀਂ ਸਗੋਂ ਫਾਊਂਡੇਸ਼ਨ ਦਾ ਸਮਾਜ ਅਤੇ ਮਨੁੱਖਤਾ ਪ੍ਰਤੀ ਜ਼ਿੰਮੇਵਾਰੀ ਨਿਭਾਉਣ ਦਾ ਉਤਮ ਉਪਰਾਲਾ ਹੈ। ਡਾ: ਨਿੱਜਰ ਵਲੋਂ ਦੀਪ ਸਿੰਘ ਕੰਬੋਜ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਯਤੀਮਖਾਨਾ ਦੇ ਮੈਂਬਰ ਇੰਚਾਰਜ ਡਾ. ਆਤਮਜੀਤ ਸਿੰਘ ਬਸਰਾ, ਦੀਵਾਨ ਦੇ ਐਡੀ. ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਡਾ: ਸਰਬਜੀਤ ਸਿੰਘ ਛੀਨਾ, ਫਾਊਂਡੇਸ਼ਨ ਦੇ ਵਿੱਤ ਸਕੱਤਰ ਸੁਰਜੀਤ ਸਿੰਘ ਕੰਬੋਜ਼, ਦਫ਼ਤਰੀ ਸਕੱਤਰ ਕੁਲਜੀਤ ਸਿੰਘ ਕੰਬੋਜ਼, ਦੀਵਾਨ ਮੈਂਬਰ ਤਰਲੋਚਨ ਸਿੰਘ, ਗੁਰਭੇਜ ਸਿੰਘ, ਮਨਪ੍ਰੀਤ ਸਿੰਘ, ਪਰਮਜੀਤ ਸਿੰਘ (ਬਿੱਲਾ ਮਹੰਤ), ਧਿਆਨ ਸਿੰਘ ਤੇ ਜੋਗਿੰਦਰ ਸਿੰਘ ਕੰਬੋਜ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਮੰਗਲ ਸਿੰਘ ਦੀ 25ਵੀਂ ਬਰਸੀ ਸਮਾਗਮ ’ਚ ਸਾਬਕਾ ਉਪ ਮੁੱਖ ਮੰਤਰੀ ਸੋਨੀ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਜ਼ਿਲ੍ਹੇ ’ਚ ਖਾਦ ਵਿਕਰੇਤਾਵਾਂ ਅਤੇ ਹੋਲਸੇਲਰਾਂ ਦੀ ਅਚਨਚੇਤ ਚੈਕਿੰਗ
Ad Position 24