27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਬਾਬਾ ਮੰਗਲ ਸਿੰਘ ਦੀ 25ਵੀਂ ਬਰਸੀ ਸਮਾਗਮ ’ਚ ਸਾਬਕਾ ਉਪ ਮੁੱਖ ਮੰਤਰੀ ਸੋਨੀ ਨੇ ਕੀਤੀ ਸ਼ਿਰਕਤ

ਅੰਮ੍ਰਿਤਸਰ, 26 ਸਤੰਬਰ (ਰੇਸ਼ਮ ਸਿੰਘ)-ਸਥਾਨਕ ਪਿੰਡ ਹੁਸ਼ਿਆਰ ਨਗਰ ਸਥਿਤ ਬਾਬਾ ਕੁੰਮਾ ਸਿੰਘ ਜੀ ਗਰੁੱਪ ਆਫ਼ ਇੰਸਟੀਚਿਊਟ ਵਿਖੇ ਬਾਬਾ ਮੰਗਲ ਸਿੰਘ ਸਤਲਾਣੀ ਸਾਹਿਬ ਵਾਲਿਆਂ ਦੀ 25ਵੀਂ ਬਰਸੀ ਮੌਕੇ ਕਰਵਾਏ ਧਾਰਮਿਕ ਸਮਾਗਮ ਵਿਚ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਸ਼ਿਰਕਤ ਕੀਤੀ। ਇਸ ਮੌਕੇ ਸਭ ਤੋਂ ਪਹਿਲਾਂ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅੱਗੇ ਨਤਮਸਤਕ ਹੋ ਕੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

Ad Position 21
No active advertisement
ਅਜੀਤ ਡੈਸਕ 27-09-2026
ਅੰਮ੍ਰਿਤਸਰ, 26 ਸਤੰਬਰ (ਰੇਸ਼ਮ ਸਿੰਘ)-ਸਥਾਨਕ ਪਿੰਡ ਹੁਸ਼ਿਆਰ ਨਗਰ ਸਥਿਤ ਬਾਬਾ ਕੁੰਮਾ ਸਿੰਘ ਜੀ ਗਰੁੱਪ ਆਫ਼ ਇੰਸਟੀਚਿਊਟ ਵਿਖੇ ਬਾਬਾ ਮੰਗਲ ਸਿੰਘ ਸਤਲਾਣੀ ਸਾਹਿਬ ਵਾਲਿਆਂ ਦੀ 25ਵੀਂ ਬਰਸੀ ਮੌਕੇ ਕਰਵਾਏ ਧਾਰਮਿਕ ਸਮਾਗਮ ਵਿਚ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਸ਼ਿਰਕਤ ਕੀਤੀ। ਇਸ ਮੌਕੇ ਸਭ ਤੋਂ ਪਹਿਲਾਂ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅੱਗੇ ਨਤਮਸਤਕ ਹੋ ਕੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸ੍ਰੀ ਸੋਨੀ ਨੇ ਕਿਹਾ ਕਿ ਬਾਬਾ ਮੰਗਲ ਸਿੰਘ ਨੇ ਧਾਰਮਿਕ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਜਿਸ ਨੂੰ ਸੰਗਤ ਵਲੋਂ ਹਮੇਸ਼ਾ ਸ਼ਰਧਾ ਨਾਲ ਯਾਦ ਕੀਤਾ ਜਾਂਦਾ ਰਹੇਗਾ। ਇਸ ਮੌਕੇ ਓਮ ਪ੍ਰਕਾਸ਼ ਸੋਨੀ ਨੇ ਮੁੱਖ ਪ੍ਰਬੰਧਕ ਸੰਤ ਬਾਬਾ ਗੁਰਪਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਬਾਬਾ ਇੰਦਰਬੀਰ ਸਿੰਘ ਨਾਲ ਵੀ ਮੁਲਾਕਾਤ ਕੀਤੀ ਤੇ ਧਾਰਮਿਕ ਅਤੇ ਸਮਾਜਿਕ ਸੇਵਾਵਾਂ ਸੰਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਪ੍ਰਬੰਧਕਾਂ, ਸੰਤ-ਮਹਾਂਪੁਰਖਾਂ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪ੍ਰੀਖਿਆ ’ਚ ਹਾਸਿਲ ਕੀਤੇ ਉੱਚ ਸਥਾਨ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ ਵਲੋਂ ਸੈਂਟਰਲ ਖ਼ਾਲਸਾ ਯਤੀਮਖਾਨਾ ਲਈ ਡਾ. ਨਿੱਜਰ ਨੂੰ ਇਕ ਲੱਖ ਦੀ ਰਾਸ਼ੀ ਭੇਟ
Ad Position 24