27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸ੍ਰੀ ਸੰਤ ਬਾਬਾ ਰਾਮਦਾਸ ਦੇ ਜੋੜ ਮੇਲੇ ’ਤੇ ਖੇਡਾਂ ਦਾ ਰੰਗ : ਸੁਲਤਾਨਵਿੰਡ ਸਪੋਰਟਸ ਕਲੱਬ ਨੇ ਜਿੱਤੀ ਕਬੱਡੀ ਟ੍ਰਾਫੀ

ਸੁਲਤਾਨਵਿੰਡ, 26 ਸਤੰਬਰ (ਗੁਰਨਾਮ ਸਿੰਘ ਬੁੱਟਰ)-ਸ੍ਰੀ ਸੰਤ ਬਾਬਾ ਰਾਮਦਾਸ ਦੇ ਪਵਿੱਤਰ ਜੋੜ ਮੇਲੇ ਦੇ ਸ਼ੁਭ ਅਵਸਰ ’ਤੇ ਪਿੰਡ ਸੁਲਤਾਨਵਿੰਡ ਵਿਖੇ ਇਕ ਸ਼ਾਨਦਾਰ ਕਬੱਡੀ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਇਲਾਕੇ ਦੇ ਖੇਡ ਪ੍ਰੇਮੀਆਂ ਨੇ ਭਾਰੀ ਉਤਸ਼ਾਹ ਨਾਲ ਸ਼ਿਰਕਤ ਕੀਤੀ। ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਸੁਲਤਾਨਵਿੰਡ ਸਪੋਰਟਸ ਕਲੱਬ ਅਤੇ ਝੰਡ ਸਪੋਰਟਸ ਕਲੱਬ ਦੀਆਂ ਟੀਮਾਂ ਦਰਮਿਆਨ ਖੇਡਿਆ ਗਿਆ।

Ad Position 21
No active advertisement
ਪਿੰਡ ਸੁਲਤਾਨਵਿੰਡ ਵਿਖੇ ਮੇਲੇ ਦੌਰਾਨ ਜੇਤੂ ਰਹਿਣ ਵਾਲੀ ਟੀਮ ਨੂੰ ਟ੍ਰਾਫੀ ਨਾਲ ਸਨਮਾਨਿਤ ਕਰਦੇ ਹੋਏ ਭਾਈ ਦਿਲਬਾਗ ਸਿੰਘ, ਡਾ. ਸੁਪਿੰਦਰ ਸਿੰਘ, ਅਰਜਨ ਸਿੰਘ, ਜਸਬੀਰ ਸਿੰਘ ਅਤੇ ਕਰਨਬੀਰ ਸਿੰਘ। ਤਸਵੀਰ : ਗੁਰਨਾਮ ਸਿੰਘ ਬੁੱਟਰ 27-09-2026
ਸੁਲਤਾਨਵਿੰਡ, 26 ਸਤੰਬਰ (ਗੁਰਨਾਮ ਸਿੰਘ ਬੁੱਟਰ)-ਸ੍ਰੀ ਸੰਤ ਬਾਬਾ ਰਾਮਦਾਸ ਦੇ ਪਵਿੱਤਰ ਜੋੜ ਮੇਲੇ ਦੇ ਸ਼ੁਭ ਅਵਸਰ ’ਤੇ ਪਿੰਡ ਸੁਲਤਾਨਵਿੰਡ ਵਿਖੇ ਇਕ ਸ਼ਾਨਦਾਰ ਕਬੱਡੀ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਇਲਾਕੇ ਦੇ ਖੇਡ ਪ੍ਰੇਮੀਆਂ ਨੇ ਭਾਰੀ ਉਤਸ਼ਾਹ ਨਾਲ ਸ਼ਿਰਕਤ ਕੀਤੀ। ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਸੁਲਤਾਨਵਿੰਡ ਸਪੋਰਟਸ ਕਲੱਬ ਅਤੇ ਝੰਡ ਸਪੋਰਟਸ ਕਲੱਬ ਦੀਆਂ ਟੀਮਾਂ ਦਰਮਿਆਨ ਖੇਡਿਆ ਗਿਆ। ਦੋਵਾਂ ਟੀਮਾਂ ਦੇ ਖਿਡਾਰੀਆਂ ਨੇ ਫਸਵੇਂ ਅਤੇ ਰੋਮਾਂਚਕ ਮੁਕਾਬਲੇ ਵਿਚ ਆਪਣੇ ਜੌਹਰ ਦਿਖਾਏ। ਆਖ਼ਰਕਾਰ, ਸੁਲਤਾਨਵਿੰਡ ਸਪੋਰਟਸ ਕਲੱਬ ਦੀ ਟੀਮ ਨੇ ਬਹਿਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਜਿੱਤ ਦਾ ਪਰਚਮ ਲਹਿਰਾਇਆ । ਇਸ ਖੇਡ ਸਮਾਗਮ ਵਿਚ ਭਾਈ ਦਿਲਬਾਗ ਸਿੰਘ ਖਾਲਸਾ ਜਸਬੀਰ ਸਿੰਘ ਮੰਗਾ ਡਾ: ਸੁਪਿੰਦਰ ਸਿੰਘ ਢਿੱਲੋਂ ਅਰਜੁਨ ਸਿੰਘ, ਕਰਨਬੀਰ ਸਿੰਘ, ਕੋਚ ਮਨਪ੍ਰੀਤ ਸਿੰਘ ਮੰਨਾ , ਗਗਨ, ਜਸਬੀਰ ਸਿੰਘ ਚੌਹਾਨ, ਪਾਲ ਮਾਹਲ ਅਤੇ ਨਿਹੰਗ ਰਿੰਕੂ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਦਾ ਹੌਸਲਾ ਵਧਾਇਆ। ਇਸ ਟੂਰਨਾਮੈਂਟ ਨੂੰ ਸਫ਼ਲ ਬਣਾਉਣ ਵਿਚ 21 ਮੈਂਬਰੀ ਕਮੇਟੀ, ਜਥਾ ਸਿਰਲੱਥ ਖ਼ਾਲਸਾ, ਬਾਬਾ ਰਾਮਦਾਸ ਗੁਰਦੁਆਰਾ ਕਮੇਟੀ, ਸੁਲਤਾਨਵਿੰਡ ਸਪੋਰਟਸ ਕਲੱਬ ਅਤੇ ਸਥਾਨਕ ਸੰਗਤਾਂ ਦਾ ਵਿਸ਼ੇਸ਼ ਅਤੇ ਸ਼ਲਾਘਾਯੋਗ ਯੋਗਦਾਨ ਰਿਹਾ। ਸਮਾਪਤੀ ਮੌਕੇ ਪ੍ਰਬੰਧਕਾਂ ਵਲੋਂ ਜੇਤੂ ਟੀਮ ਨੂੰ ਟ੍ਰਾਫ਼ੀ ਤੇ ਇਨਾਮ ਵੰਡਦਿਆਂ ਮੁਬਾਰਕਬਾਦ ਦਿੱਤੀ ਗਈ। ਪ੍ਰਬੰਧਕਾਂ ਨੇ ਸੰਦੇਸ਼ ਦਿੱਤਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਅਜਿਹੇ ਉਪਰਾਲੇ ਭਵਿੱਖ ਵਿਚ ਵੀ ਨਿਰੰਤਰ ਜਾਰੀ ਰੱਖੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਮੀਰੀ ਪੀਰੀ ਖਾਲਸਾ ਮਾਰਚ ਦਾ ਜੱਬੋਵਾਲ ਵਿਖੇ ਹੋਵੇਗਾ ਨਿੱਘਾ ਸਵਾਗਤ : ਬਾਬਾ ਅਮਰ ਸਿੰਘ ਅਗਲੀ ਖ਼ਬਰ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪ੍ਰੀਖਿਆ ’ਚ ਹਾਸਿਲ ਕੀਤੇ ਉੱਚ ਸਥਾਨ
Ad Position 24