ਜਨਗਣਨਾ 2027 ਦੇ ਦੂਜੇ ਪੜਾਅ ਲਈ ਫੀਲਡ ਟ੍ਰੇਨਰਾਂ ਦੀ ਤਿੰਨ ਰੋਜ਼ਾ ਸਿਖਲਾਈ ਮੁਕੰਮਲ
ਅੰਮ੍ਰਿਤਸਰ, 27 ਸਤੰਬਰ (ਹਰਮਿੰਦਰ ਸਿੰਘ)-ਜਨਗਣਨਾ 2027 ਦੇ ਦੂਜੇ ਪੜਾਅ ਸੰਬੰਧੀ ਫੀਲਡ ਟ੍ਰੇਨਰਾਂ ਦੀ ਤਿੰਨ ਰੋਜ਼ਾ ਸਿਖਲਾਈ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਮੁਕੰਮਲ ਹੋ ਗਈ। ਇਹ ਸਿਖਲਾਈ ਪ੍ਰੋਗਰਾਮ 24 ਤੋਂ 26 ਸਤੰਬਰ ਤੱਕ ਕਰਵਾਇਆ ਗਿਆ।
ਅੰਮ੍ਰਿਤਸਰ, 27 ਸਤੰਬਰ (ਹਰਮਿੰਦਰ ਸਿੰਘ)-ਜਨਗਣਨਾ 2027 ਦੇ ਦੂਜੇ ਪੜਾਅ ਸੰਬੰਧੀ ਫੀਲਡ ਟ੍ਰੇਨਰਾਂ ਦੀ ਤਿੰਨ ਰੋਜ਼ਾ ਸਿਖਲਾਈ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਮੁਕੰਮਲ ਹੋ ਗਈ। ਇਹ ਸਿਖਲਾਈ ਪ੍ਰੋਗਰਾਮ 24 ਤੋਂ 26 ਸਤੰਬਰ ਤੱਕ ਕਰਵਾਇਆ ਗਿਆ। ਇਹ ਪ੍ਰੋਗਰਾਮ ਜਨਗਣਨਾ ਕਾਰਜ ਡਾਇਰੈਕਟੋਰੇਟ ਪੰਜਾਬ, ਚੰਡੀਗੜ੍ਹ ਦੇ ਅਧੀਨ ਅੰਮ੍ਰਿਤਸਰ ਦੇ ਜਨਗਣਨਾ ਅਧਿਕਾਰੀਆਂ ਵਲੋਂ ਕੀਤਾ ਗਿਆ। ਸਿਖਲਾਈ ਪ੍ਰੋਗਰਾਮ ਦੌਰਾਨ ਸਹਾਇਕ ਡਾਇਰੈਕਟਰ ਸਵਦੇਸ਼ ਪ੍ਰਤਾਪ ਸਿੰਘ ਸ਼ਾਕਿਆ, ਮਾਸਟਰ ਟ੍ਰੇਨਰ ਰਾਜਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਚਰਨਜੀਤ ਸਿੰਘ ਵਲੋਂ ਫੀਲਡ ਟ੍ਰੇਨਰਾਂ ਨੂੰ ਜਨਗਣਨਾ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਸਿਖਲਾਈ ਵਿਚ ਸਰਕਾਰੀ ਕਾਲਜਾਂ ਅਤੇ ਵੱਖ-ਵੱਖ ਸਕੂਲਾਂ ਦੇ 40 ਅਧਿਆਪਕਾਂ, ਲੈਕਚਰਾਰਾਂ ਅਤੇ ਪ੍ਰੋਫੈਸਰਾਂ ਨੇ ਭਾਗ ਲਿਆ। ਸਿਖਲਾਈ ਪ੍ਰਾਪਤ ਕਰਨ ਉਪਰੰਤ ਇਹ ਫੀਲਡ ਟ੍ਰੇਨਰ ਅੰਮ੍ਰਿਤਸਰ ਜ਼ਿਲ੍ਹੇ ਵਿਚ ਤਾਇਨਾਤ ਗਣਨਾਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਸਿਖਲਾਈ ਦੇਣਗੇ। ਇਹ ਗਣਨਾਕਾਰ ਅਤੇ ਸੁਪਰਵਾਈਜ਼ਰ ਘਰ-ਘਰ ਜਾ ਕੇ ਲੋਕਾਂ ਨਾਲ ਨਿਰਧਾਰਿਤ ਪ੍ਰਸ਼ਨਾਂ ਰਾਹੀਂ ਜਾਣਕਾਰੀ ਇਕੱਠੀ ਕਰਨਗੇ ਅਤੇ ਆਬਾਦੀ ਗਣਨਾ ਦਾ ਕੰਮ ਮੁਕੰਮਲ ਕਰਨਗੇ। ਸਿਖਲਾਈ ਦੌਰਾਨ ਫੀਲਡ ਟ੍ਰੇਨਰਾਂ ਨੂੰ ਜਨਗਣਨਾ ਸਮੇਂ ਪੁੱਛੇ ਜਾਣ ਵਾਲੇ 40 ਸਵਾਲਾਂ ਅਤੇ ਉਨ੍ਹਾਂ ਨੂੰ ਸਹੀ ਢੰਗ ਨਾਲ ਪੁੱਛਣ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਹਾਇਕ ਡਾਇਰੈਕਟਰ ਸਵਦੇਸ਼ ਪ੍ਰਤਾਪ ਸਿੰਘ ਸ਼ਾਕਿਆ ਨੇ ਦੱਸਿਆ ਕਿ ਜਨਗਣਨਾ 2027 ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ ਦਾ ਕੰਮ 16 ਨਵੰਬਰ ਤੋਂ 30 ਨਵੰਬਰ 2026 ਤੱਕ ਕਰਵਾਇਆ ਜਾਵੇਗਾ। ਇਸ ਤੋਂ ਬਾਅਦ ਅ ਸਲ ਆਬਾਦੀ ਗਣਨਾ ਦਾ ਕੰਮ 1 ਦਸੰਬਰ 2026 ਤੋਂ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬੇਘਰੇ ਵਿਅਕਤੀਆਂ ਦੀ ਗਣਨਾ ਦਾ ਕੰਮ 4 ਜਨਵਰੀ 2027 ਤੋਂ ਟੀਮਾਂ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਜਨਸੰਖਿਆ ਗਣਨਾ ਐਪ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਐਪ ਸਵੇਰੇ 6 ਵਜੇ ਤੋਂ ਰਾਤ 12 ਵਜੇ ਤੱਕ ਆਨਲਾਈਨ ਕੰਮ ਕਰਨ ਲਈ ਉਪਲਬੱਧ ਰਹੇਗੀ। ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਗਣਨਾਕਾਰ ਐਪ ਰਾਹੀਂ ਆਨਲਾਈਨ ਡਾਟਾ ਅਪਡੇਟ ਨਹੀਂ ਕਰ ਸਕਣਗੇ। ਇਸ ਮੌਕੇ ਸਹਾਇਕ ਕਮਿਸ਼ਨਰ ਵਿਸ਼ਾਲ ਵਧਾਵਨ ਅਤੇ ਲਵਲੀਨ ਸ਼ਰਮਾ ਵੀ ਮੌਜੂਦ ਸਨ।