27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਵੇਰਕਾ ਦੇ ਮੁੱਖ ਬਾਜ਼ਾਰ ਵਿਚ ਸ਼ਰੇਆਮ ਹੋ ਰਹੀ ਬਿਜਲੀ ਚੋਰੀ

ਵੇਰਕਾ, 27 ਸਤੰਬਰ (ਲਖਵਿੰਦਰ ਸਿੰਘ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਸਬ-ਡਿਵੀਜ਼ਨ ਪੂਰਬੀ ਵੇਰਕਾ ਅਧੀਨ ਆਉਂਦੇ ਇਲਾਕਿਆਂ ਵਿਚ ਬਿਜਲੀ ਚੋਰਾਂ ਦੇ ਹੌਸਲੇ ਬੁਲੰਦ ਹਨ। ਇਲਾਕੇ ਵਿਚ ਬਿਜਲੀ ਦੀ ਸ਼ਰੇਆਮ ਚੋਰੀ ਹੋ ਰਹੀ ਹੈ, ਜਦਕਿ ਸੰਬੰਧਿਤ ਅਧਿਕਾਰੀ ਪੂਰੀ ਤਰ੍ਹਾਂ ਅੱਖਾਂ ਮੀਟ ਕੇ ਕੁੰਭਕਰਨੀ ਨੀਂਦ ਸੁੱਤੇ ਹੋਏ ਹਨ।

Ad Position 21
No active advertisement
ਅਜੀਤ ਡੈਸਕ 28-09-2026
ਵੇਰਕਾ, 27 ਸਤੰਬਰ (ਲਖਵਿੰਦਰ ਸਿੰਘ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਸਬ-ਡਿਵੀਜ਼ਨ ਪੂਰਬੀ ਵੇਰਕਾ ਅਧੀਨ ਆਉਂਦੇ ਇਲਾਕਿਆਂ ਵਿਚ ਬਿਜਲੀ ਚੋਰਾਂ ਦੇ ਹੌਸਲੇ ਬੁਲੰਦ ਹਨ। ਇਲਾਕੇ ਵਿਚ ਬਿਜਲੀ ਦੀ ਸ਼ਰੇਆਮ ਚੋਰੀ ਹੋ ਰਹੀ ਹੈ, ਜਦਕਿ ਸੰਬੰਧਿਤ ਅਧਿਕਾਰੀ ਪੂਰੀ ਤਰ੍ਹਾਂ ਅੱਖਾਂ ਮੀਟ ਕੇ ਕੁੰਭਕਰਨੀ ਨੀਂਦ ਸੁੱਤੇ ਹੋਏ ਹਨ। ਜਾਣਕਾਰੀ ਅਨੁਸਾਰ ਵੇਰਕਾ ਦੇ ਮੁੱਖ ਬਾਜ਼ਾਰ ਵਿਚ ਅਤੇ ਵੇਰਕਾ ਮਿਲਕ ਡੇਅਰੀ ਦੇ ਬਿਲਕੁਲ ਸਾਹਮਣੇ ਲੱਗੇ ਫਰੂਟ ਦੇ ਖੋਖਿਆਂ (ਰੇਹੜੀਆਂ/ਦੁਕਾਨਾਂ) ਵਲੋਂ ਕਥਿਤ ਤੌਰ ’ਤੇ ਲਗਾਤਾਰ ਕੁੰਡੀ ਲਗਾ ਕੇ ਬਿਜਲੀ ਦੀ ਵਰਤੋਂ ਕੀਤੀ ਜਾ ਰਹੀ ਹੈ। ਸਥਾਨਕ ਨਿਵਾਸੀਆਂ ਅਤੇ ਜਾਗਰੂਕ ਸ਼ਹਿਰੀਆਂ ਦਾ ਕਹਿਣਾ ਹੈ ਕਿ ਇਹ ਸਭ ਕੁਝ ਦਿਨ-ਦੀਵੀਂ ਸਭ ਦੀਆਂ ਅੱਖਾਂ ਸਾਹਮਣੇ ਹੋ ਰਿਹਾ ਹੈ, ਪਰ ਵਿਭਾਗ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਇਕ ਪਾਸੇ ਜਿੱਥੇ ਆਮ ਖਪਤਕਾਰਾਂ ਨੂੰ ਬਿਜਲੀ ਬਿਲਾਂ ਦਾ ਭੁਗਤਾਨ ਕਰਨਾ ਪੈਂਦਾ ਹੈ ਅਤੇ ਛੋਟੀ-ਛੋਟੀ ਦੇਰੀ ’ਤੇ ਜੁਰਮਾਨੇ ਲਗਾਏ ਜਾਂਦੇ ਹਨ, ਉੱਥੇ ਹੀ ਦੂਜੇ ਪਾਸੇ ਸ਼ਰੇਆਮ ਬਿਜਲੀ ਚੋਰੀ ਕਰਨ ਵਾਲਿਆਂ ’ਤੇ ਕੋਈ ਸ਼ਿਕੰਜਾ ਨਹੀਂ ਕੱਸਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਮੁੱਖ ਬਾਜ਼ਾਰ ਅਤੇ ਮਿਲਕ ਪਲਾਂਟ ਵਰਗੇ ਰੁਝੇਵੇਂ ਵਾਲੇ ਇਲਾਕਿਆਂ ਵਿਚ ਚੱਲ ਰਹੀ ਇਸ ਕਥਿਤ ਬਿਜਲੀ ਚੋਰੀ ਕਾਰਨ ਲਾਈਨਾਂ ’ਤੇ ਓਵਰਲੋਡ ਵਧਦਾ ਹੈ, ਜਿਸ ਨਾਲ ਇਲਾਕਾ ਨਿਵਾਸੀਆਂ ਨੂੰ ਵਾਰ-ਵਾਰ ਬਿਜਲੀ ਦੇ ਕੱਟਾਂ ਅਤੇ ਘੱਟ ਵੋਲਟੇਜ ਦੀ ਸਮੱਸਿਆ ਨਾਲ ਜੂਝਣਾ ਪੈਂਦਾ ਹੈ। ਇਲਾਕਾ ਨਿਵਾਸੀਆਂ ਨੇ ਮੰਗ ਕੀਤੀ ਹੈ ਕਿ ਪਾਵਰਕਾਮ ਦੇ ਉੱਚ ਅਧਿਕਾਰੀ ਤੁਰੰਤ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਣ ਅਤੇ ਵੇਰਕਾ ਪੂਰਬੀ ਸਬ-ਡਿਵੀਜ਼ਨ ਦੇ ਇਲਾਕੇ ਵਿਚ ਚੈਕਿੰਗ ਟੀਮਾਂ ਭੇਜ ਕੇ ਬਿਜਲੀ ਚੋਰੀ ਕਰਨ ਵਾਲਿਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕਰਨ। ਇਸ ਸੰਬੰਧੀ ਸੰਬੰਧਿਤ ਐੱਸ.ਡੀ.ਓ. ਦਾ ਕਹਿਣਾ ਸੀ ਕਿ ਜੇ.ਈ. ਨੂੰ ਐਡਰੈੱਸ ਦੇ ਦਿਓ, ਅਸੀਂ ਚੈੱਕ ਕਰਵਾ ਲਵਾਂਗੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਥ ਕਾਂਗਰਸ ਅੰਮ੍ਰਿਤਸਰ ਸ਼ਹਿਰੀ ਵਲੋਂ ਦੇਸ਼ ਦੇ ਸੰਵਿਧਾਨ ਤੇ ਲੋਕਤੰਤਰ ਨੂੰ ਬਚਾਉਣ ਲਈ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਰਪੰਚ ਪਤੀ ਕੁਲਜੀਤ ਸਿੰਘ ਸੰਧੂ ਦੀ ਮੌਤ ਦੀ ਸੀ. ਬੀ. ਆਈ. ਜਾਂਚ ਕਰਵਾਈ ਜਾਵੇ – ਔਜਲਾ
Ad Position 24