29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪਿੰਡ ਸੁਲਤਾਨਵਿੰਡ ਵਿਖੇ ਵਿਧਾਇਕ ਡਾ. ਨਿੱਝਰ ਦੀ ਅਗਵਾਈ ਹੇਠ 5 ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ

ਸੁਲਤਾਨਵਿੰਡ, 28 ਸਤੰਬਰ (ਗੁਰਨਾਮ ਸਿੰਘ ਬੁੱਟਰ)– ਹਲਕਾ ਦੱਖਣੀ ਅੰਮ੍ਰਿਤਸਰ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ ਹੇਠ ਪਿੰਡ ਸੁਲਤਾਨਵਿੰਡ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਪੰਜ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ।

Ad Position 21
No active advertisement
ਅਜੀਤ ਡੈਸਕ 29-09-2026
ਸੁਲਤਾਨਵਿੰਡ, 28 ਸਤੰਬਰ (ਗੁਰਨਾਮ ਸਿੰਘ ਬੁੱਟਰ)– ਹਲਕਾ ਦੱਖਣੀ ਅੰਮ੍ਰਿਤਸਰ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ ਹੇਠ ਪਿੰਡ ਸੁਲਤਾਨਵਿੰਡ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਪੰਜ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸੁਖਜਿੰਦਰ ਸਿੰਘ ਬਿੱਲਾ, ਸੁਰਜੀਤ ਸਿੰਘ, ਅਵਤਾਰ ਸਿੰਘ, ਰਾਜੀਵ ਕੁਮਾਰ ਵਿੱਕੀ, ਹੀਰਾ ਸਿੰਘ ਨੂੰ ਵਿਧਾਇਕ ਡਾ. ਨਿੱਝਰ, ਗੁਰਜੰਟ ਸਿੰਘ ਚਿੰਟੂ, ਨੰਬਰਦਾਰ ਇੰਦਰਜੀਤ ਸਿੰਘ, ਜੋਗਿੰਦਰਪਾਲ ਸਿੰਘ ਘੋਗਾ ਆਦਿ ਨੂੰ ਮੌਜੂਦ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਸਵਾਗਤ ਕਰਦਿਆਂ ਸਨਮਾਨਿਤ ਕੀਤਾ ਗਿਆ । ਇਸ ਮੌਕੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਨਾਲ ਸਿੱਧੇ ਤੌਰ ’ਤੇ ਜੁੜ ਕੇ ਕੰਮ ਕਰਨ ਵਿਚ ਵਿਸ਼ਵਾਸ ਰੱਖਦੀ ਹੈ। ਸਮਾਗਮ ਦੌਰਾਨ ਮੌਜੂਦ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸੀਨੀਅਰ ਆਗੂ ਗੁਰਜੰਟ ਸਿੰਘ ਚਿੰਟੂ,ਪੀਏ ਨਵਨੀਤ ਕੁਮਾਰ, ਨੰਬਰਦਾਰ ਇੰਦਰਜੀਤ ਸਿੰਘ, ਸਤਿੰਦਰਪਾਲ ਸਿੰਘ, ਜਸਵੰਤ ਸਿੰਘ ਪੱਖੋਕੇ, ਜੋਗਿੰਦਰਪਾਲ ਸਿੰਘ ਘੋਗਾ, ਗੁਰਵੇਲ ਸਿੰਘ ਚੌਹਾਨ, ਕਰਮਪ੍ਰੀਤ ਸਿੰਘ, ਸੁਖਦੀਪ ਸਿੰਘ, ਸੁਖਰਾਜ ਸਿੰਘ, ਜਗਜੀਤ ਸਿੰਘ ਜੱਗਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਸਿੱਖਿਆ ਅਤੇ ਸੇਵਾ ਸੋਸਾਇਟੀ ਵਲੋਂ ਲੋੜਵੰਦ ਵਿਦਿਆਰਥਣਾਂ ਦੀ ਸਹਾਇਤਾ ਲਈ ਚੈੱਕ ਭੇਂਟ ਛੀਨਾ ਨੇ ਰਜਿਸਟਰਾਰ ਅਤ... ਅਗਲੀ ਖ਼ਬਰ ਪ੍ਰਜਾਪਿਤਾ ਬ੍ਰਹਮਾ ਕੁਮਾਰੀ ਅੰਮ੍ਰਿਤਸਰ ਸੇਵਾ ਕੇਂਦਰ ਵਲੋਂ ਸੈਸ਼ਨ ਕਰਵਾਇਆ
Ad Position 24