29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਇਤਿਹਾਸਕ ਗੁਰਦੁਆਰਾ ਨਾਨਕਸਰ ਸਾਹਿਬ ਪਾਤਿਸ਼ਾਹੀ ਪਹਿਲੀ ਵੇਰਕਾ ਵਿਖੇ ਸਜਿਆ ਵਿਸ਼ੇਸ਼ ਗੁਰਮਤਿ ਸਮਾਗਮ

ਵੇਰਕਾ, 28 ਸਤੰਬਰ (ਲਖਵਿੰਦਰ ਸਿੰਘ)-ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਦੇ ਸੰਬੰਧ ਵਿਚ ਮੈਨੇਜਰ ਸ੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਚਲਾਈ ਜਾ ਰਹੀ ਲੜੀ ਦੇ ਸੰਬੰਧ ਵਿਚ 16ਵਾਂ ਗੁਰਮਤਿ ਸਮਾਗਮ ਗੁਰਦੁਆਰਾ ਨਾਨਕਸਰ ਸਾਹਿਬ ਪਾ: ਪਹਿਲੀ ਵੇਰਕਾ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਸਜਾਇਆ ਗਿਆ। ਇਸ ਗੁਰਮਤਿ ਸਮਾਗਮ ਵਿਚ ਭਾਈ ਹਰਜੀਤ ਸਿੰਘ ਹਜ਼ੂਰੀ ਸ੍ਰੀ ਦਰਬਾਰ ਸਾਹਿਬ, ਭਾਈ ਹਰਕੀਰਤ ਸਿੰਘ ਪਾਣੀਪਤ ਵਾਲੇ ਅਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣੇ ਵਾਲੇ ਸਾਬਕਾ ਹੈਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਨੇ ਕਥਾ ਤੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 29-09-2026
ਵੇਰਕਾ, 28 ਸਤੰਬਰ (ਲਖਵਿੰਦਰ ਸਿੰਘ)-ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਦੇ ਸੰਬੰਧ ਵਿਚ ਮੈਨੇਜਰ ਸ੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਚਲਾਈ ਜਾ ਰਹੀ ਲੜੀ ਦੇ ਸੰਬੰਧ ਵਿਚ 16ਵਾਂ ਗੁਰਮਤਿ ਸਮਾਗਮ ਗੁਰਦੁਆਰਾ ਨਾਨਕਸਰ ਸਾਹਿਬ ਪਾ: ਪਹਿਲੀ ਵੇਰਕਾ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਸਜਾਇਆ ਗਿਆ। ਇਸ ਗੁਰਮਤਿ ਸਮਾਗਮ ਵਿਚ ਭਾਈ ਹਰਜੀਤ ਸਿੰਘ ਹਜ਼ੂਰੀ ਸ੍ਰੀ ਦਰਬਾਰ ਸਾਹਿਬ, ਭਾਈ ਹਰਕੀਰਤ ਸਿੰਘ ਪਾਣੀਪਤ ਵਾਲੇ ਅਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣੇ ਵਾਲੇ ਸਾਬਕਾ ਹੈਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਨੇ ਕਥਾ ਤੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਸਮਾਗਮ ਦੌਰਾਨ ਸਟੇਜ ਦੀ ਸੇਵਾ ਮਨਦੀਪ ਸਿੰਘ ਝੰਡੇਰ ਪ੍ਰਚਾਰਕ ਵਲੋਂ ਨਿਭਾਈ ਗਈ। ਇਸ ਮੌਕੇ ਮੈਂਬਰ ਸ਼੍ਰੋਮਣੀ ਕਮੇਟੀ ਹਰਜਾਪ ਸਿੰਘ ਸੁਲਤਾਨਵਿੰਡ, ਗੁਰਦੁਆਰਾ ਮੈਨੇਜਰ ਜਗਜੀਤ ਸਿੰਘ ਜਾਮਾਰਾਏ ਨੇ ਸਮਾਗਮ ਵਿਚ ਸ਼ਾਮਿਲ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਜਿਹੇ ਸਮਾਗਮ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਲਾਲ ਸਿੰਘ ਜੀ ਕਾਲੇ ਘਣੂੰਪੁਰ ਅਡੀਸਨਲ ਮੈਨੇਜਰ ਦਰਬਾਰ ਸਾਹਿਬ ਅਤੇ ਨਿਸ਼ਾਨ ਸਿੰਘ ਮੰਡਿਆਲਾ ਗੁ: ਇੰਸਪੈਕਟਰ ਉਚੇਚੇ ਤੌਰ ਤੇ ਹਾਜ਼ਰ ਹੋਏ। ਅੱਜ ਦਾ ਸਮਾਗਮ: ਮਿਤੀ : 29 ਸਤੰਬਰ, ਮੰਗਲਵਾਰ ਸਥਾਨ: ਗੁ: ਸ੍ਰੀ ਗੁਰੂ ਹਰਿ ਰਾਏ ਸਾਹਿਬ, ਮਜੀਠਾ ਰੋਡ। ਸਮਾਂ : ਸ਼ਾਮ: 7 ਤੋਂ 9.45 ਵਜੇ ਤੱਕ।
Ad Position 22
No active advertisement
ਪਿਛਲੀ ਖ਼ਬਰ ਝੂਠ ਫੜਿਆ ਜਾਣ ਕਾਰਨ ਗਿਆਨੇਸ਼ ਕੁਮਾਰ ਅਸਤੀਫਾ ਤੇ ਗ੍ਰਿਫਤਾਰੀ ਦੀ ਮੰਗ ਉੱਠੀ : ਸੂਰਜ ਠਾਕੁਰ ਅਗਲੀ ਖ਼ਬਰ ਡੀ.ਏ.ਵੀ. ਕਾਲਜ ਨੇ ਜਿੱਤੀ ਬੇਸਬਾਲ ਚੈਂਪੀਅਨਸ਼ਿਪ
Ad Position 24