30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਵਿਰੋਧੀਆਂ ਦੀਆਂ ਵੋਟਾਂ ਕੱਟਣ ਲਈ ਗ੍ਰਹਿ ਮੰਤਰੀ ਦੇ ਸਕੱਤਰ ਰਹੇ ਗਿਆਨੇਸ਼ ਕੁਮਾਰ ਨੂੰ ਚੁਣਿਆ ਗਿਆ–ਲਾਰੈਂਸ ਚੌਧਰੀ

ਅੰਮ੍ਰਿਤਸਰ, 29 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਲਾਰੈਂਸ ਚੌਧਰੀ ਰਾਸ਼ਟਰੀ ਪ੍ਰਧਾਨ ਕ੍ਰਿਸਚੀਅਨ ਨੈਸ਼ਨਲ ਫਰੰਟ ਨੇ ਕਿਹਾ ਕਿ ਐੱਸ. ਆਈ.

Ad Position 21
No active advertisement
ਅਜੀਤ ਡੈਸਕ 30-09-2026
ਅੰਮ੍ਰਿਤਸਰ, 29 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਲਾਰੈਂਸ ਚੌਧਰੀ ਰਾਸ਼ਟਰੀ ਪ੍ਰਧਾਨ ਕ੍ਰਿਸਚੀਅਨ ਨੈਸ਼ਨਲ ਫਰੰਟ ਨੇ ਕਿਹਾ ਕਿ ਐੱਸ. ਆਈ. ਆਰ. ਦੇ ਤੌਰ-ਤਰੀਕਿਆਂ ਅਤੇ ਚੋਣ ਕਮਿਸ਼ਨ ਦੇ ਅੰਦਰੂਨੀ ਫੈਸਲਿਆਂ ਸੰਬੰਧੀ ਇਕ ਅਖ਼ਬਾਰ ’ਚ ਪ੍ਰਕਾਸ਼ਿਤ ਰਿਪੋਰਟ ਨੇ ਦੇਸ਼ ਦੀ ਰਾਜਨੀਤੀ ’ਚ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ । ਲਾਰੈਂਸ ਚੌਧਰੀ ਨੇ ਕਿਹਾ ਕਿ ਇਨ੍ਹਾਂ ਰਿਪੋਰਟਾਂ ਤੋਂ ਬਾਅਦ ਐੱਸ. ਆਈ. ਆਰ. ਦੀ ਪ੍ਰਕਿਰਿਆ ਅਤੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ਬਾਰੇ ਨਿਰਪੱਖ ਜਾਂਚ ਦੀ ਲੋੜ ਹੋਰ ਵੀ ਵੱਧ ਗਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਗਿਆਨੇਸ਼ ਕੁਮਾਰ ਦੀ ਨਿਯੁਕਤੀ ਅਤੇ ਐੱਸ. ਆਈ. ਆਰ. ਦੀ ਪ੍ਰਕਿਰਿਆ ਨੂੰ ਵਿਰੋਧੀ ਧਿਰਾਂ ਦੀਆਂ ਵੋਟਾਂ ਪ੍ਰਭਾਵਿਤ ਕਰਨ ਦੇ ਉਦੇਸ਼ ਨਾਲ ਵਰਤਿਆ ਜਾ ਰਿਹਾ ਹੈ। ਉਨ੍ਹਾਂ ਭਾਰਤ ਦੇ ਰਾਸ਼ਟਰਪਤੀ ਤੋਂ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਭੂਮਿਕਾ ਅਤੇ ਉਨ੍ਹਾਂ ਨਾਲ ਸੰਬੰਧਿਤ ਲਗਾਏ ਗਏ ਦੋਸ਼ਾਂ ਦੀ ਕਾਨੂੰਨ ਅਨੁਸਾਰ ਜਾਂਚ ਕਰਵਾਈ ਜਾਵੇ ।
Ad Position 22
No active advertisement
ਪਿਛਲੀ ਖ਼ਬਰ ਐੱਲ.ਪੀ.ਯੂ. ਦੀ ਘਟਨਾ ਉਪਰੰਤ ਅੰਮ੍ਰਿਤਸਰ ਪੁਲਿਸ ਹੋਈ ਚੌਕਸ ਅਗਲੀ ਖ਼ਬਰ ਅੰਮ੍ਰਿਤਸਰ ਦੀ 450ਵੀਂ ਵਰ੍ਹੇਗੰਢ ਨੂੰ ਸਮਰਪਿਤ ਗੁਰੂ ਨਾਨਕ ਦੇਵ ’ਵਰਸਿਟੀ ਦਾ ਯੁਵਕ ਮੇਲਾ ਆਰੰਭ
Ad Position 24