ਐੱਲ.ਪੀ.ਯੂ. ਦੀ ਘਟਨਾ ਉਪਰੰਤ ਅੰਮ੍ਰਿਤਸਰ ਪੁਲਿਸ ਹੋਈ ਚੌਕਸ
ਅੰਮ੍ਰਿਤਸਰ, 29 ਸਤੰਬਰ (ਰੇਸ਼ਮ ਸਿੰਘ)- ਐੱਲ. ਪੀ.
ਅੰਮ੍ਰਿਤਸਰ, 29 ਸਤੰਬਰ (ਰੇਸ਼ਮ ਸਿੰਘ)- ਐੱਲ.ਪੀ.ਯੂ. ਜਲੰਧਰ ਦੀ ਵਾਪਰੀ ਘਟਨਾ ਉਪੰਰਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੀ ਚੌਕਸ ਹੋ ਗਈ ਹੈ ਜਿਸ ਦੇ ਸੀਨੀਅਰ ਅਧਿਕਾਰੀਆਂ ਵਲੋਂ ਅੱਜ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਖਾਲਸਾ ਯੂਨੀਵਰਸਿਟੀ ਸਮੇਤ ਸ਼ਹਿਰ ਦੇ ਸਾਰੇ ਕਾਲਜ਼ਾਂ ਨਾਲ ਸਿੱਧਾ ਰਾਬਤਾ ਕਰਦਿਆਂ ਮੀਟਿੰਗ ਕੀਤੀ ਗਈ ਅਤੇ ਵਿਦਿਆਥੀਆਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ’ਤੇ ਯਕੀਨ ਨਾ ਕਰਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਕਰਦਿਆਂ ਬਿਨਾਂ ਤਸਦੀਕ ਕੀਤੇ ਕੋਈ ਵੀ ਜਾਣਕਾਰੀ ਅਗੇ ਸਾਂਝੀ ਨਾਂ ਕਰਨ । ਕਿਸੇ ਵੀ ਸ਼ੱਕ ਹੋਣ ਦੀ ਸਥਿਤੀ ’ਚ ਕਾਲਜ਼ ਜਾਂ ਪੁਲਿਸ ਨਾਲ ਸਿੱਧਾ ਰਾਬਤਾ ਕਰਨ । ਅੱਜ ਦੀ ਕਾਲਜ਼ ਵਿਦਿਆਰਥੀਆਂ ਨਾਲ ਬੈਠਕਾਂ ਦਾ ਕਾਲਜ ਤੇ ਯੂਨੀਵਰਸਿਟੀ ਪ੍ਰਬੰਧਕਾਂ ਵਲੋਂ ਵੀ ਸਵਾਗਤ ਕਰਦਿਆਂ ਪੁਲਿਸ ਦੀ ਸਰਾਹਨਾ ਕੀਤੀ ਤੇ ਇਸ ਨੂੰ ਵਿਦਿਅਆਰਥੀਆਂ ਦੇ ਭਵਿੱਖ ਲਈ ਇਕ ਉਸਾਰੂ ਕਦਮ ਕਰਾਰ ਦਿੱਤਾ। ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਦੀਆਂ ਹਦਾਇਤਾਂ ‘ਤੇ ਕਮਿਸ਼ਨਰੇਟ ਪੁਲਿਸ ਦੇ ਅਧਿਕਾਰੀਆਂ ਵਲੋਂ ਵਿਦਿਆਰੀਆਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਉਨ੍ਹਾਂ ਨੂੰ ਪੁਲਿਸ ਦੀ ਕਾਰਜਪ੍ਰਣਾਲੀ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਪੁਲਿਸ ਦੀਆਂ ਐਮਰਜੈਂਸੀ ਸੇਵਾਵਾਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਅੱਜ ਸ਼ਹਿਰ ਦੇ ਵੱਖ-ਵੱਖ ਵਿੱਖੇ ਵਿਦਿਆਰਥੀਆਂ ਤੇ ਕਾਲਜ਼ ਸਟਾਫ ਨਾਲ ਵਿਸ਼ੇਸ਼ ਗੱਲਬਾਤ ਪ੍ਰੋਗਰਾਮ ਕੀਤਾ ਗਿਆ। ਪੁਲਿਸ ਅਧਿਕਾਰੀਆਂ ਨੇ ਕਾਲਜ਼ ਦੇ ਪ੍ਰਿੰਸੀਪਲਾਂ ਤੇ ਹੋਰ ਸਟਾਫ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ ਗਈ। ਪੁਲਿਸ ਅਧਿਕਾਰੀਆਂ ਵਲੋਂ ਵਿਦਿਆਰਥੀਆਂ ਨਾਲ ਪੁਲਿਸ ਦੇ ਰੋਜ਼ਾਨਾ ਕੰਮਕਾਰ ਲੋਕਾਂ ਦੀ ਸੁਰੱਖਿਆ ਤੇ ਕਾਨੂੰਨ ਵਿਵੱਸਥਾਂ ਨੂੰ ਬਣਾਈ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਅਤੇ ਕਿਸੇ ਵੀ ਮੁਸ਼ਕਲ ਜਾਂ ਸ਼ਿਕਾਇਤ ਦੀ ਸਥਿਤੀ ਵਿਚ ਪੁਲਿਸ ਨਾਲ ਸੰਪਰਕ ਕਰਨ ਦੇ ਢੰਗ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਇਸ ਗੱਲਬਾਤ ਦੌਰਾਨ ਵਿਦਿਆਰਥੀਆਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਚਿੰਤਾਵਾਂ ਖੁੱਲ੍ਹ ਕੇ ਸਾਂਝੀਆਂ ਕਰਨ ਦਾ ਮੌਕਾ ਦਿੱਤਾ ਗਿਆ। ਵਿਦਿਆਰਥੀਆਂ ਤੋਂ ਪੁੱਛਿਆ ਗਿਆ ਕਿ ਕੀ ਉਨ੍ਹਾਂ ਨੂੰ ਕਿਸੇ ਕਿਸਮ ਦੀ ਸੁਰੱਖਿਆ ਜਾਂ ਹੋਰ ਸਮੱਸਿਆ ਦਾ ਕੋਈ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਨ੍ਹਾਂ ਨੇ ਸਤੁਸ਼ਟੀ ਪ੍ਰਗਟਾਈ। ਇਸ ਗੱਲਬਾਤ ਗੱਲਬਾਤ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਤੌਰ ’ਤੇ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਨਸ਼ਿਆਂ ਤੋਂ ਦੂਰ ਰਹਿਣਾ ਸਿਰਫ਼ ਵਿਅਕਤੀਗਤ ਸੁਰੱਖਿਆ ਲਈ ਹੀ ਨਹੀਂ, ਸਗੋਂ ਪਰਿਵਾਰ ਅਤੇ ਸਮਾਜ ਦੇ ਭਵਿੱਖ ਲਈ ਵੀ ਬੇਹੱਦ ਜ਼ਰੂਰੀ ਹੈ। ਪੁਲਿਸ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਦੇ ਨਾਲ-ਨਾਲ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਬੁਰਾਈ ਤੋਂ ਬਚਾਉਣ ਲਈ ਜਾਗਰੂਕ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਪੁਲਿਸ ਨੂੰ ਸੂਚਿਤ ਕਰਨ। ਵਿਦਿਆਰਥੀਆਂ ਨੂੰ 112 ਐਮਰਜੈਂਸੀ ਹੈਲਪਲਾਈਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਐਮਰਜੈਂਸੀ ਜਾਂ ਪੁਲਿਸ ਸਹਾਇਤਾ ਦੀ ਲੋੜ ਪੈਣ ‘ਤੇ ਕਿਸ ਤਰ੍ਹਾਂ 112 ਰਾਹੀਂ ਪੁਲਿਸ ਤੱਕ ਪਹੁੰਚ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਸੰਬੰਧਿਤ ਅਧਿਕਾਰੀ, ਥਾਣਾ, ਪੀ.ਸੀ.ਆਰ/ਕੰਟਰੋਲ ਰੂਮ ਦੇ ਮੋਬਾਈਲ ਫੋਨ ਵੀ ਸਾਂਝੇ ਕੀਤੇ ਗਏ ਤਾਂ ਜੋ ਵਿਦਿਆਰਥੀ ਬਿਨਾਂ ਕਿਸੇ ਝਿਜਕ ਦੇ ਲੋੜ ਪੈਣ ’ਤੇ ਪੁਲਿਸ ਨਾਲ ਸਿੱਧਾ ਸੰਪਰਕ ਕਾਇਮ ਕਰ ਸਕਣ। ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਨੌਜਵਾਨ ਦੇਸ਼ ਅਤੇ ਸਮਾਜ ਦਾ ਭਵਿੱਖ ਹਨ। ਉਨ੍ਹਾਂ ਨੂੰ ਸਹੀ ਦਿਸ਼ਾ, ਸੁਰੱਖਿਅਤ ਵਾਤਾਵਰਨ ਅਤੇ ਸਹੀ ਜਾਣਕਾਰੀ ਦੇਣਾ ਪੁਲਿਸ, ਵਿਦਿਅਕ ਸੰਸਥਾਵਾਂ, ਮਾਪਿਆਂ ਅਤੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਅੱਜ ਦੀਆਂ ਬੈਠਕਾਂ ’ਚ ਰਵਿੰਦਰਪਾਲ ਸਿੰਘ ਸੰਧੂ ਡੀ.ਸੀ.ਪੀ. ਅਮਨ ਕਾਨੂੰਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਖਾਲਸਾ ਕਾਲਜ ਯੂਨੀਵਰਸਿਟੀ, ਡੀ.ਸੀ.ਪੀ. ਜਸਕਰਨਜੀਤ ਸਿੰਘ ਤੇਜਾ ਵਲੋਂ ਕਾਲਜ਼ ਆਫ ਇੰਜੀਨੀਅਰਿੰਗ ਸਮੇਤ ਹੋਰ ਅਧਿਕਾਰੀਆਂ ਵਲੋਂ ਭਾਗ ਲਿਆ ਗਿਆ।