29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਅਕਸ਼ੈ ਸ਼ਰਮਾ ਨੇ ਭਾਜਪਾ ਦੇ ਰਾਸ਼ਟਰੀ ਯੁਵਾ ਮੋਰਚਾ ਪ੍ਰਧਾਨ ਹੇਮਾਂਗ ਜੋਸ਼ੀ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 29 ਸਤੰਬਰ (ਹਰਮਿੰਦਰ ਸਿੰਘ)- ਅੰਮ੍ਰਿਤਸਰ ਉੱਤਰੀ ਹਲਕੇ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਨਵੀਂ ਦਿੱਲੀ ਸਥਿਤ ਭਾਜਪਾ ਦੇ ਰਾਸ਼ਟਰੀ ਦਫ਼ਤਰ ਵਿਖੇ ਭਾਰਤੀ ਜਨਤਾ ਯੁਵਾ ਮੋਰਚਾ ਦੇ ਰਾਸ਼ਟਰੀ ਪ੍ਰਧਾਨ ਡਾ: ਹੇਮਾਂਗ ਜੋਸ਼ੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੇ ਵਿਕਾਸ ਵਿਚ ਨੌਜਵਾਨਾਂ ਦੀ ਭੂਮਿਕਾ, ਯੁਵਾ ਸ਼ਕਤੀ ਨੂੰ ਸਕਾਰਾਤਮਕ ਦਿਸ਼ਾ ਦੇਣ ਅਤੇ ਸੰਗਠਨਾਤਮਕ ਪੱਧਰ ’ਤੇ ਨੌਜਵਾਨਾਂ ਦੀ ਭਾਗੀਦਾਰੀ ਵਧਾਉਣ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਹੋਈ।

Ad Position 21
No active advertisement
ਅਜੀਤ ਡੈਸਕ 30-09-2026
ਅੰਮ੍ਰਿਤਸਰ, 29 ਸਤੰਬਰ (ਹਰਮਿੰਦਰ ਸਿੰਘ)- ਅੰਮ੍ਰਿਤਸਰ ਉੱਤਰੀ ਹਲਕੇ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਨੇ ਨਵੀਂ ਦਿੱਲੀ ਸਥਿਤ ਭਾਜਪਾ ਦੇ ਰਾਸ਼ਟਰੀ ਦਫ਼ਤਰ ਵਿਖੇ ਭਾਰਤੀ ਜਨਤਾ ਯੁਵਾ ਮੋਰਚਾ ਦੇ ਰਾਸ਼ਟਰੀ ਪ੍ਰਧਾਨ ਡਾ: ਹੇਮਾਂਗ ਜੋਸ਼ੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੇ ਵਿਕਾਸ ਵਿਚ ਨੌਜਵਾਨਾਂ ਦੀ ਭੂਮਿਕਾ, ਯੁਵਾ ਸ਼ਕਤੀ ਨੂੰ ਸਕਾਰਾਤਮਕ ਦਿਸ਼ਾ ਦੇਣ ਅਤੇ ਸੰਗਠਨਾਤਮਕ ਪੱਧਰ ’ਤੇ ਨੌਜਵਾਨਾਂ ਦੀ ਭਾਗੀਦਾਰੀ ਵਧਾਉਣ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਹੋਈ। ਇਸ ਮੁਲਾਕਾਤ ਦੌਰਾਨ ਅਕਸ਼ੈ ਸ਼ਰਮਾ ਨੇ ਪੰਜਾਬ ਦੇ ਮੌਜੂਦਾ ਸਮਾਜਿਕ ਅਤੇ ਨੌਜਵਾਨਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਅਕਸ਼ੈ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਵੱਡੀ ਆਬਾਦੀ ਨੌਜਵਾਨ ਹੈ ਅਤੇ ਸੂਬੇ ਦੇ ਆਰਥਿਕ, ਸਮਾਜਿਕ ਅਤੇ ਉਦਯੋਗਿਕ ਵਿਕਾਸ ਵਿਚ ਨੌਜਵਾਨਾਂ ਦੀ ਊਰਜਾ ਅਤੇ ਪ੍ਰਤਿਭਾ ਦਾ ਪ੍ਰਭਾਵਸ਼ਾਲੀ ਇਸਤੇਮਾਲ ਬੇਹੱਦ ਮਹੱਤਵਪੂਰਨ ਹੈ। ਅਕਸ਼ੈ ਸ਼ਰਮਾ ਨੇ ਕਿਹਾ ਕਿ ਨੌਜਵਾਨ ਸਿਰਫ਼ ਕਿਸੇ ਸੰਗਠਨ ਦੀ ਤਾਕਤ ਨਹੀਂ, ਸਗੋਂ ਸਮਾਜ ਅਤੇ ਸੂਬੇ ਦੇ ਭਵਿੱਖ ਦੀ ਦਿਸ਼ਾ ਤੈਅ ਕਰਨ ਵਾਲੀ ਮਹੱਤਵਪੂਰਨ ਸ਼ਕਤੀ ਹਨ । ਇਸ ਦੌਰਾਨ ਡਾ: ਹੇਮਾਂਗ ਜੋਸ਼ੀ ਨੇ ਵੀ ਪੰਜਾਬ ਦੇ ਨੌਜਵਾਨਾਂ ਨਾਲ ਜੁੜੇ ਮੁੱਦਿਆਂ ਅਤੇ ਜ਼ਮੀਨੀ ਪੱਧਰ ’ਤੇ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਲਈ। ਦੋਵਾਂ ਆਗੂਆਂ ਵਿਚਕਾਰ ਨੌਜਵਾਨਾਂ ਨਾਲ ਸਿੱਧਾ ਸੰਵਾਦ ਵਧਾਉਣ ਅਤੇ ਉਨ੍ਹਾਂ ਨੂੰ ਸਮਾਜਿਕ ਅਤੇ ਰਾਸ਼ਟਰ ਨਿਰਮਾਣ ਦੀਆਂ ਗਤੀਵਿਧੀਆਂ ਨਾਲ ਜੋੜਨ ਸਬੰਧੀ ਵੀ ਚਰਚਾ ਹੋਈ। ਅਕਸ਼ੈ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿਚ ਪ੍ਰਤਿਭਾ ਅਤੇ ਸਮਰੱਥਾ ਦੀ ਕੋਈ ਕਮੀ ਨਹੀਂ ਹੈ।
Ad Position 22
No active advertisement
ਪਿਛਲੀ ਖ਼ਬਰ ਸੈਂਟਰਲ ਆਰਮਡ ਪੁਲਿਸ ਫੋਰਸ ਦੇ ਰਿਟਾਇਰਡ ਜਵਾਨਾਂ ਤੇ ਵਿਧਵਾਵਾਂ ਦੀ ਆਈ.ਟੀ.ਬੀ.ਪੀ. ਪਟਿਆਲਾ ਵਿਖੇ ਮੀਟਿੰਗ-ਪੀ. ਐਸ. ਸੰਧੂ ਅਗਲੀ ਖ਼ਬਰ ਡੀ. ਏ. ਵੀ. ਕਾਲਜ ਦੀ ਕੁਸੁਮ ਸ਼ਰਮਾ ਮੈਰਿਟ ’ਚ
Ad Position 24