ਸੀ.ਪੀ. ਦੇ ਹੁਕਮਾਂ ਦੀ ਧੱਜੀਆਂ ਉਡਾ ਰਹੇ ਵੇਰਕਾ ਦੇ ਪੈਟਰੋਲ ਪੰਪ
ਵੇਰਕਾ, 29 ਸਤੰਬਰ (ਲਖਵਿੰਦਰ ਸਿੰਘ)-ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਵਲੋਂ ਸ਼ਹਿਰ ਵਿਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ. ਐਨ.
ਵੇਰਕਾ, 29 ਸਤੰਬਰ (ਲਖਵਿੰਦਰ ਸਿੰਘ)-ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਵਲੋਂ ਸ਼ਹਿਰ ਵਿਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ. ਐਨ. ਐੱਸ. ਐੱਸ.), 2023 ਦੀ ਧਾਰਾ 163 ਤਹਿਤ ਵਿਸ਼ੇਸ਼ ਹੁਕਮ ਜਾਰੀ ਕੀਤੇ ਗਏ ਹਨ। ਪਰ ਵੇਰਕਾ ਖੇਤਰ ਦੇ ਪੈਟਰੋਲ ਪੰਪ ਮਾਲਕਾਂ ਵੱਲੋਂ ਇਹਨਾਂ ਹੁਕਮਾਂ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਇਲਾਕੇ ਦੇ ਪੈਟਰੋਲ ਪੰਪਾਂ ਦਾ ਜਾਇਜ਼ਾ ਲੈਣ ‘ਤੇ ਦੇਖਿਆ ਗਿਆ ਕਿ ਪੁਲਿਸ ਵਲੋਂ ਜਾਰੀ ਇਨ੍ਹਾਂ ਹਦਾਇਤਾਂ ਸੰਬੰਧੀ ਪੰਪਾਂ ‘ਤੇ ਕੋਈ ਵੀ ਸੂਚਨਾ ਬੋਰਡ ਜਾਂ ਚੇਤਾਵਨੀ ਨਹੀਂ ਲਗਾਈ ਗਈ। ਨਿਯਮਾਂ ਦੀ ਉਲੰਘਣਾ ਕਰਦਿਆਂ ਬਿਨਾਂ ਨੰਬਰ ਪਲੇਟ ਅਤੇ ਬਿਨਾਂ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਪਲੇਟ ਵਾਲੇ ਵਾਹਨਾਂ ਵਿੱਚ ਬਿਨਾਂ ਕਿਸੇ ਝਿਜਕ ਤੋਂ ਪੈਟਰੋਲ ਪਾਇਆ ਜਾ ਰਿਹਾ ਹੈ। ਜਦੋਂ ਇਸ ਸੰਬੰਧੀ ਵੇਰਕਾ ਖੇਤਰ ਦੇ ਪੈਟਰੋਲ ਪੰਪ ਮੈਨੇਜਰਾਂ ਅਤੇ ਤੇਲ ਪਾਉਣ ਵਾਲੇ ਕਰਮਚਾਰੀਆਂ ਨਾਲ ਗੱਲਬਾਤ ਕੀਤੀ ਗਈ, ਤਾਂ ਉਨ੍ਹਾਂ ਨੇ ਪੁਲਿਸ ਕਮਿਸ਼ਨਰ ਵਲੋਂ ਜਾਰੀ ਅਜਿਹੇ ਕਿਸੇ ਵੀ ਹੁਕਮ ਬਾਰੇ ਅਣਜਾਣਤਾ ਪ੍ਰਗਟਾਈ।